09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

9 ਨੂੰ ਮਜ਼ਦੂਰ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਸੰਬੰਧੀ ਦਿੱਤਾ ਜਾਵੇਗਾ ਮੰਗ ਪੱਤਰ-ਸੀਟੂ ਆਗੂ

ਅਜੀਤ ਡੈਸਕ 06-07-2026
ਨੂਰਪੁਰ ਬੇਦੀ, 5 ਜੁਲਾਈ (ਵਿੰਦਰਪਾਲ ਝਾਂਡੀਆਂ)- ਨੂਰਪੁਰ ਬੇਦੀ ਵਿਖੇ ਤਿੰਨ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਕਾਮਰੇਡ ਰਾਮ ਸਿੰਘ ਸੈਣੀ ਮਾਜਰਾ ਦੀ ਅਗਵਾਈ ਹੇਠ ਹੋਈ। ਜਿਸ ਵਿਚ ਕਿਸਾਨ ਸਭਾ ਸੀਟੂ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ ‘ਤੇ ਦਿੱਤੇ ਜਾ ਰਹੇ ਮੰਗ ਪੱਤਰ ਦੀ ਤਿਆਰੀ ਦਾ ਜਾਇਜ਼ਾ ਲੈਂਦਿਆਂ ਆਗੂਆਂ ਨੇ ਪੰਜਾਬ ਸਰਕਾਰ ਦੇ ਵਤੀਰੇ ਦੀ ਜ਼ੋਰਦਾਰ ਸ਼ਬਦਾਂ ‘ਚ ਨਿਖੇਧੀ ਕੀਤੀ। ਇਸ ਮੌਕੇ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਕਾਮਰੇਡ ਬਲਜਿੰਦਰ ਸਿੰਘ ਪੰਡਤ ਅਤੇ ਸੀਟੂ ਦੇ ਸੂਬਾ ਜਰਨਲ ਸਕੱਤਰ ਕਾਮਰੇਡ ਮਹਾਂ ਸਿੰਘ ਰੋੜੀ, ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਗੁਰਦੇਵ ਸਿੰਘ ਬਾਗ਼ੀ, ਭਾਰਤ ਨਿਰਮਾਣ ਮਿਸਤਰੀ ਮਜ਼ਦੂਰ ਯੂਨੀਅਨ ਦੇ ਆਗੂ ਪ੍ਰੇਮ ਚੰਦ ਜੱਟਪੁਰ, ਕਿਸਾਨ ਸਭਾ ਦੇ ਆਗੂ ਜਗੀਰ ਸਿੰਘ ਰੌਲ਼ੀ ਅਤੇ ਰਾਮ ਸਿੰਘ ਸੈਣੀ ਮਾਜਰਾ ਮਨਰੇਗਾ ਵਰਕਰ ਯੂਨੀਅਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ ਬੀ ਗ੍ਰਾਮ ਜੀ ਸਕੀਮ ਨੂੰ ਲਾਗੂ ਕਰਨਾ ਲੋਕਾਂ ਨਾਲ ਧਰੋ ਕਮਾਉਣ ਦੇ ਬਰਾਬਰ ਹੈ। ਉਨਾਂ ਨੇ ਕਿਹਾ ਆਰਜ਼ੀ ਤੌਰ ‘ਤੇ ਪੰਜਾਬ ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿਧਾਨ ਸਭਾ ਦਾ ਅਜਲਾਸ ਬੁਲਾ ਕੇ ਬੀ ਗ੍ਰਾਮ ਜੀ ਸਕੀਮ ਦਾ ਵਿਰੋਧ ਕਰਨਾ ਸਿਆਸੀ ਸਟੰਟ ਸੀ, ਲੋਕਾਂ ਨੂੰ ਝੂਠ ਬੋਲ ਕੇ ਬੀ ਗ੍ਰਾਮ ਜੀ ਨੂੰ ਦੁਬਾਰਾ ਲਾਗੂ ਕਰਨਾ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ ਦੀ ਗੱਲ ਸੀ । ਉਨਾਂ ਕਿਹਾ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਦਾ ਵਿਰੋਧ ਕਰਨ ਲਈ 9 ਜੁਲਾਈ ਨੂੰ ਸਵੇਰੇ 10 ਵਜੇ ਵੱਧ ਤੋਂ ਵੱਧ ਕਿਸਾਨ ਮਜ਼ਦੂਰ ਨੂਰਪੁਰ ਬੇਦੀ ਤਹਿਸੀਲ ਕੰਪਲੈਕਸ ‘ਚ ਪਹੁੰਚਣ ਦੀ ਅਪੀਲ ਕੀਤੀ ਤਾਂ ਜੋ ਤਹਿਸੀਲਦਾਰ ਰਾਹੀਂ ਲੋਕਾਂ ਦੀਆਂ ਭਖਦੀਆਂ ਮੰਗਾਂ ਦਾ ਮੰਗ ਪੱਤਰ ਪੰਜਾਬ ਸਰਕਾਰ ਤੱਕ ਭੇਜਿਆ ਜਾ ਸਕੇ। ਉਨਾਂ ਇਹ ਵੀ ਦੱਸਿਆ ਕਿ 10 ਅਗਸਤ ਨੂੰ ਜੇਲ੍ਹ ਭਰੋ ਅੰਦੋਲਨ ਨੂੰ ਕਾਮਯਾਬ ਕਰਨ ਲਈ ਦਿਨ ਰਾਤ ਇਕ ਕੀਤਾ ਜਾਵੇਗਾ।
ਪਿਛਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ ਅਗਲੀ ਖ਼ਬਰ ਦੀ ਸਹਿਕਾਰੀ ਬਹੁਮੰਤਵੀ ਸਭਾ ਘਨੌਲੀ ਵਿਚ ਬੋਰ ਦਾ ਕੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।