09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਗ੍ਰਾਮ ਪੰਚਾਇਤ ਸਿੰਘ ਪੁਰ ਵਿਚ ਕਰੋੜਾਂ ਦੇ ਵਿਕਾਸ ਕਾਰਜਾਂ ਨਾਲ ਬਦਲ ਰਹੀ ਪਿੰਡ ਦੀ ਤਸਵੀਰ

ਅਜੀਤ ਡੈਸਕ 06-07-2026
ਨੂਰਪੁਰ ਬੇਦੀ, 5 ਜੁਲਾਈ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲਗਾਤਾਰ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਕੜੀ ਤਹਿਤ ਗ੍ਰਾਮ ਪੰਚਾਇਤ ਸਿੰਘ ਪੁਰ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਵਿਕਾਸ ਕਾਰਜ ਸਫਲਤਾਪੂਰਵਕ ਮੁਕੰਮਲ ਕੀਤੇ ਗਏ ਹਨ। ਪੰਚਾਇਤ ਸਕੱਤਰ ਤਜਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਵਿਕਾਸ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮਾਪਦੰਡਾਂ ਅਨੁਸਾਰ ਯੋਜਨਾਬੱਧ ਢੰਗ ਨਾਲ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਪਿੰਡ ਦੇ ਟੋਭੇ ਦੀ ਸਫ਼ਾਈ ਅਤੇ ਸੁਧਾਰ ਲਈ 4 ਲੱਖ ਰੁਪਏ ਖ਼ਰਚ ਕੀਤੇ ਗਏ, ਜਿਸ ਨਾਲ ਜਲ ਸਟੋਰੇਜ ਸਮਰੱਥਾ ਵਧਣ ਦੇ ਨਾਲ-ਨਾਲ ਸਫ਼ਾਈ ਅਤੇ ਵਾਤਾਵਰਣ ਸੰਭਾਲ ਨੂੰ ਵੀ ਮਜ਼ਬੂਤੀ ਮਿਲੀ ਹੈ।ਬੱਚਿਆਂ ਨੂੰ ਬਿਹਤਰ ਪ੍ਰੀ-ਪ੍ਰਾਇਮਰੀ ਸਿੱਖਿਆ ਅਤੇ ਪੋਸ਼ਣ ਸੇਵਾਵਾਂ ਪ੍ਰਦਾਨ ਕਰਨ ਲਈ ਆਂਗਣਵਾੜੀ ਕੇਂਦਰ ਦੇ ਨਿਰਮਾਣ ਅਤੇ ਸੁਧਾਰ ਲਈ 11 ਲੱਖ ਰੁਪਏ ਖ਼ਰਚ ਕੀਤੇ ਗਏ। ਪੀਣ ਵਾਲੇ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ 15 ਲੱਖ ਰੁਪਏ ਦੀ ਲਾਗਤ ਨਾਲ ਬੋਰਵੈੱਲ ਅਤੇ 1 ਲੱਖ ਰੁਪਏ ਨਾਲ ਪਾਣੀ ਦੀ ਸਪਲਾਈ ਪਾਈਪਲਾਈਨ ਦਾ ਕੰਮ ਕਰਵਾਇਆ ਗਿਆ, ਜਿਸ ਨਾਲ ਪਾਣੀ ਦੀ ਸਪਲਾਈ ਪ੍ਰਣਾਲੀ ਹੋਰ ਮਜ਼ਬੂਤ ਹੋਈ ਹੈ। ਪਿੰਡ ਵਿਚ ਲੋਕਾਂ ਦੀ ਸਹੂਲਤ ਲਈ ਜਨਤਕ ਥਾਵਾਂ ‘ਤੇ ਬੈਂਚ ਲਗਾਉਣ ਲਈ 1 ਲੱਖ ਰੁਪਏ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਓਪਨ ਜਿੰਮ ਦੀ ਸਥਾਪਨਾ ਵਾਸਤੇ 1 ਲੱਖ ਰੁਪਏ ਖ਼ਰਚ ਕੀਤੇ ਗਏ। ਇਸ ਤੋਂ ਇਲਾਵਾ ਗੰਦੇ ਪਾਣੀ ਦੇ ਵਿਗਿਆਨਕ ਨਿਕਾਸ ਲਈ 11 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਈਪਲਾਈਨ ਵਿਛਾਈ ਗਈ, ਜਿਸ ਨਾਲ ਸਵੱਛਤਾ ਪ੍ਰਬੰਧਨ ਅਤੇ ਜਨ ਸਿਹਤ ਨੂੰ ਮਜ਼ਬੂਤੀ ਮਿਲੀ ਹੈ। ਪਿੰਡ ਵਾਸੀਆਂ ਲਈ ਸਮਾਜਿਕ, ਸਭਿਆਚਾਰਕ ਅਤੇ ਜਨਤਕ ਸਮਾਗਮਾਂ ਦੇ ਆਯੋਜਨ ਲਈ 25 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਸੈਂਟਰ ਦਾ ਨਿਰਮਾਣ ਵੀ ਕਰਵਾਇਆ ਗਿਆ, ਜੋ ਪਿੰਡ ਦੀ ਇੱਕ ਮਹੱਤਵਪੂਰਨ ਸੰਪਤੀ ਸਾਬਤ ਹੋ ਰਿਹਾ ਹੈ। ਪੰਚਾਇਤ ਸਕੱਤਰ ਅਤੇ ਤਜਿੰਦਰਪਾਲ ਸਿੰਘ ਨੇ ਕਿਹਾ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਿੰਡਾਂ ਵਿਚ ਵਿਕਾਸ ਕਾਰਜ ਸਿਰਫ਼ ਨਿਰਮਾਣ ਤੱਕ ਸੀਮਿਤ ਨਹੀਂ, ਸਗੋਂ ਗੁਣਵੱਤਾ, ਟਿਕਾਊ ਪਣ, ਜਨ ਸਹੂਲਤ ਅਤੇ ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖ ਕੇ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਪਿੰਡ ਦੇ ਸਰਵਪੱਖੀ ਵਿਕਾਸ ਲਈ ਹੋਰ ਯੋਜਨਾਵਾਂ ਨੂੰ ਅਮਲੀ ਜਾਮਾ ਪਹਿਨਾਇਆ ਜਾਵੇਗਾ।
ਪਿਛਲੀ ਖ਼ਬਰ ਪਿੰਡ ਸਿੰਘਪੁਰਾ ਵਿਚ ਐੱਸ.ਆਈ.ਆਰ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਅਗਲੀ ਖ਼ਬਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।