09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਲੋੜਵੰਦ ਸੇਵਾ ਮਿਸ਼ਨ ਨੇ ਪੀ.ਜੀ.ਆਈ. ਲੰਗਰ ਸੇਵਾ ਲਈ 113ਵੀਂ ਲੰਗਰ ਸੇਵਾ ਭੇਜੀ

ਅਜੀਤ ਡੈਸਕ 06-07-2026
ਨੂਰਪੁਰ ਬੇਦੀ, 5 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਲੋੜਵੰਦਾਂ ਦੀ ਨਿਸ਼ਕਾਮ ਸੇਵਾ ਦੇ ਉਦੇਸ਼ ਨਾਲ ਕੰਮ ਕਰ ਰਹੇ ਪੀ.ਜੀ.ਆਈ. ਲੰਗਰ ਲੋੜਵੰਦ ਸੇਵਾ ਮਿਸ਼ਨ ਨੂਰਪੁਰ ਬੇਦੀ ਵਲੋਂ ਐਤਵਾਰ ਨੂੰ ਚੰਡੀਗੜ੍ਹ ਸਥਿਤ ਪੀ.ਜੀ.ਆਈ. ਵਿਚ ਇਲਾਜ ਅਧੀਨ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਮੁੱਖ ਸੇਵਾਦਾਰ ਮਾਸਟਰ ਚੰਨਣ ਸਿੰਘ ਦੀ ਅਗਵਾਈ ਹੇਠ 113ਵੀਂ ਲੰਗਰ ਸੇਵਾ ਰਵਾਨਾ ਕੀਤੀ ਗਈ। ਬੁਲਾਰਿਆਂ ਨੇ ਕਿਹਾ ਕਿ ਸਮਾਜ ਦੇ ਲੋੜਵੰਦ ਅਤੇ ਦੁਖੀ ਲੋਕਾਂ ਦੀ ਸੇਵਾ ਕਰਨਾ ਸਭ ਤੋਂ ਵੱਡਾ ਪੁੰਨ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸੇਵਾ ਸੰਸਥਾਵਾਂ ਮਨੁੱਖਤਾ ਦੀ ਸੱਚੀ ਮਿਸਾਲ ਹਨ ਅਤੇ ਹਰ ਸਮਰੱਥ ਵਿਅਕਤੀ ਨੂੰ ਇਨ੍ਹਾਂ ਨੇਕ ਕਾਰਜਾਂ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਮੁੱਖ ਸੇਵਾਦਾਰ ਮਾ. ਚੰਨਣ ਸਿੰਘ ਸੈਣੀਮਾਜਰਾ ਨੇ ਕਿਹਾ ਕਿ ਇਲਾਕੇ ਦੇ ਦਾਨੀ ਸੱਜਣਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਇਹ ਲੰਗਰ ਸੇਵਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਮਾਜ ਦੀ ਭਲਾਈ ਲਈ ਕੀਤੇ ਜਾਂਦੇ ਅਜਿਹੇ ਉਪਰਾਲੇ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾਦਾਇਕ ਹਨ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੇਵਾ ਦੇ ਇਸ ਕਾਰਜ ਨਾਲ ਜੁੜਨਾ ਚਾਹੀਦਾ ਹੈ। ਲੰਗਰ ਸੇਵਾ ਨੂੰ ਗੁਰਮੀਤ ਸਿੰਘ ਗੋਗੀ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਗੋਗੀ ਸਿੰਬਲ ਮਾਜਰਾ, ਗੁਰਦਿਆਲ ਸਮੀਰੋਵਾਲ, ਪਾਖਰ ਸਿੰਘ, ਲਾਲ ਸਿੰਘ, ਖ਼ੁਸ਼ਹਾਲ ਸਿੰਘ, ਪਿਆਰਾ ਸਿੰਘ, ਪ੍ਰਿੰਸ, ਜੋਗੀ ਬਾਬਾ, ਨਵਜੋਤ ਸਿੰਘ, ਮਨੀ ਸਾਊਪੁਰ, ਜੋਬਨ, ਜੈਵੀਰ ਸਿੰਘ, ਮਾਨਾ ਕੌਂਸਲ, ਬਾਦਲ, ਸਾਹਿਲ, ਰਵਿੰਦਰ ਸਿੰਘ, ਰਾਜੀਵ ਮਾਲੀਆ, ਮਾ. ਹਰਪਾਲ ਸਿੰਘ ਅਤੇ ਹਰੀ ਫ਼ੌਜੀ ਸਮੇਤ ਹੋਰ ਸੇਵਾਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਕਿਸਾਨਾਂ ਵਿਚ ਯੂਰੀਆ ਤੇ ਡੀ. ਏ. ਪੀ. ਖਾਦ ਦੀ ਵੰਡ ਬਰਾਬਰੀ ਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ-ਜੰਗੀਰ ਸਿੰਘ ਗਿੱਲ ਸੰਯ... ਅਗਲੀ ਖ਼ਬਰ ਪਿੰਡ ਸਿੰਘਪੁਰਾ ਵਿਚ ਐੱਸ.ਆਈ.ਆਰ ਦਾ ਕੰਮ ਜੰਗੀ ਪੱਧਰ ’ਤੇ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।