28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਵਿਧਾਇਕ ਚੱਢਾ ਨੇ 1.85 ਕਰੋੜ ਰੁਪਏ ਦੀ ਲਾਗਤ ਨਾਲ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਰੱਖਿਆ ਨੀਂਹ ਪੱਥਰ

ਅਜੀਤ ਡੈਸਕ 07-07-2026
ਰੂਪਨਗਰ, 5 ਜੁਲਾਈ (ਗੁਰਪ੍ਰੀਤ ਸਿੰਘ ਹੁੰਦਲ)-ਹੈਡਵਰਕਸ ਸਤਲੁਜ ਤੋਂ ਨਿਕਲ ਰਹੀ ਬਿਸਤ ਦੁਆਬ ਨਹਿਰ ’ਤੇ ਹਾਈ ਲੈਵਲ ਪੁਲ ਦੇ ਨਿਰਮਾਣ ਦਾ ਨੀਂਹ ਪੱਥਰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਰੱਖਿਆ ਗਿਆ। ਇਸ ਮੌਕੇ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ 24.56 ਮੀਟਰ ਲੰਬਾਈ ਵਾਲੇ ਹਾਈ ਲੈਵਲ ਪੁਲ ਦੇ ਨਿਰਮਾਣ ਲਈ 1.85 ਕਰੋੜ ਰੁਪਏ ਦੀ ਲਾਗਤ ਨਾਲ ਲਾਗਤ ਆਵੇਗੀ। ਉਨ੍ਹਾਂ ਕਿਹਾ ਕਿ ਇਹ ਆਮ ਦੇਖਣ ਨੂੰ ਮਿਲਦਾ ਹੈ ਕਿ ਛੋਟੇ ਪੁਲ ਸਦਕਾ ਖਾਸ ਤੌਰ ਉੱਤੇ ਨੂਰਪੁਰ ਬੇਦੀ ਦੇ ਸਾਰੇ ਪਿੰਡਾਂ ਦੇ ਲੋਕਾਂ ਨੂੰ ਲੰਮੀ ਦੇਰ ਤੱਕ ਟਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ ਜਦਕਿ ਹੁਣ ਇਸ ਹਾਈ ਲੈਵਲ ਪੁਲ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਨੂੰ ਸੁਰੱਖਿਅਤ, ਸੁਚਾਰੂ ਅਤੇ ਆਸਾਨ ਆਵਾਜਾਈ ਦੀ ਸਹੂਲਤ ਮਿਲੇਗੀ। ਇਸ ਦੇ ਨਾਲ ਹੀ ਖੇਤਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੇਗੀ ਅਤੇ ਆਮ ਲੋਕਾਂ ਨੂੰ ਆਉਣ-ਜਾਣ ਦੌਰਾਨ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਤੋਂ ਵੀ ਰਾਹਤ ਪ੍ਰਾਪਤ ਹੋਵੇਗੀ। ਵਿਧਾਇਕ ਚੱਢਾ ਨੇ ਕਿਹਾ ਕਿ ਹਲਕਾ ਰੂਪਨਗਰ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕ ਭਲਾਈ ਨਾਲ ਸਬੰਧਤ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਵਾਉਣਾ ਸਰਕਾਰ ਦੀ ਪਹਿਲ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਭਵਿੱਖ ਵਿੱਚ ਵੀ ਹਲਕੇ ਦੇ ਵਿਕਾਸ ਲਈ ਅਜਿਹੇ ਲੋਕ-ਹਿੱਤ ਪ੍ਰੋਜੈਕਟ ਜਾਰੀ ਰਹਿਣਗੇ। ਇਸ ਮੌਕੇ ਰੂਪਨਗਰ ਨਗਰ ਕੌਂਸਲ ਦੇ ਪ੍ਰਧਾਨ ਇੰਦਰਪਾਲ ਸਿੰਘ ਰਾਜੂ ਸਤਿਆਲ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੇਸ ਰਾਜ ਸੈਣੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ, ਸਥਾਨਕ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਭਗਵਾਨ ਦੇ ਨਾਮ ਦਾ ਸਿਮਰਨ ਮਨ ਨੂੰ ਸ਼ਾਂਤੀ ਪ੍ਰਦਾਨ ਕਰਨ ’ਚ ਸਹਾਈ- ਆਚਾਰੀਆ ਵਿਭੀਸ਼ਨ ਸ਼ਾਸਤਰੀ ਅਗਲੀ ਖ਼ਬਰ ‘ਫੈਪ’ ਵਲੋਂ ਸਕੂਲਾਂ ’ਚ ਮਿਸ਼ਨ ਹਰਿਆਲੀ-2026 ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।