28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਿੱਖਿਆ ਮੰਤਰੀ ਦਾ ਘਿਰਾਓ ਅੱਜ

ਅਜੀਤ ਡੈਸਕ 07-07-2026
ਨੂਰਪੁਰ ਬੇਦੀ, 6 ਜੁਲਾਈ (ਹਰਦੀਪ ਸਿੰਘ ਢੀਂਡਸਾ)-ਪੰਜਾਬ ਦੇ ਮੁਲਾਜ਼ਮਾਂ ਦਾ ਲੰਮੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤਾ ਜਾਰੀ ਕਰਵਾਉਣ ਦੇ ਲਈ ਪੰਜਾਬ ਦੇ ਸਾਰੇ ਮੁਲਾਜ਼ਮਾਂ ਵਲੋਂ ਅਤੇ ਪੈਨਸ਼ਨਾਂ ਵਲੋਂ ਇਕ ਸਾਂਝਾ ਫਰੰਟ ਬਣਾਇਆ ਗਿਆ, ਜਿਸ ਵਲੋਂ ਅੱਜ 7 ਜੁਲਾਈ ਨੂੰ ਸਿੱਖਿਆ ਮੰਤਰੀ ਦਾ ਘਰਾਓ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਦੀ ਤਿਆਰੀ ਦੇ ਲਈ ਗੌਰਮੈਂਟ ਟੀਚਰ ਯੂਨੀਅਨ ਵਲੋਂ ਅੱਜ ਬਲਾਕ ਤਖਤਗੜ੍ਹ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸਾਰੇ ਸਾਥੀਆਂ ਨੇ ਇਸ ਰੈਲੀ ਵਿਚ ਸ਼ਾਮਿਲ ਹੋਣ ਦਾ ਪ੍ਰਣ ਲਿਆ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਪ੍ਰਿੰਸੀਪਲ ਜਗਤਾਰ ਸਿੰਘ, ਪ੍ਰਿੰਸੀਪਲ ਵਰਿੰਦਰ ਸ਼ਰਮਾਂ, ਮਨਜੀਤ ਸਿੰਘ, ਹਰਕੰਵਲ ਸਿੰਘ, ਪੁਨੀਤ ਕੁਮਾਰ, ਕੁਲਦੀਪ ਗਿੱਲ, ਸੰਜੀਵ ਕੁਮਾਰ ਮੋਠਾਪੁਰ, ਹਰਪ੍ਰੀਤ ਸਿੰਘ, ਸੁਖਦੇਵ ਸਿੰਘ, ਮੋਹਨ ਲਾਲ, ਹਰਪ੍ਰੀਤ ਕੌਰ, ਸੁਖਜਿੰਦਰ ਕੌਰ, ਰਮਨਦੀਪ ਕੌਰ, ਰਜਨੀਤ ਕੌਰ, ਦਵਿੰਦਰ ਕੌਰ, ਜਸਵਿੰਦਰ ਕੌਰ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਜੀ. ਟੀ. ਯੂ. ਵਲੋਂ 8 ਦੀ ਰੈਲੀ ਤੇ ਘਿਰਾਓ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ-ਚਾਹਲ, ਸਸਕੌਰ ਅਗਲੀ ਖ਼ਬਰ ਪਾਵਰਕਾਮ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਐੱਸ. ਡੀ. ਓ. ਨੂੰ ਸੌਂਪਿਆ ਮੰਗ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।