28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਜੀ. ਟੀ. ਯੂ. ਵਲੋਂ 8 ਦੀ ਰੈਲੀ ਤੇ ਘਿਰਾਓ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ-ਚਾਹਲ, ਸਸਕੌਰ

ਅਜੀਤ ਡੈਸਕ 07-07-2026
ਸ੍ਰੀ ਚਮਕੌਰ ਸਾਹਿਬ, 6 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਪੰਜਾਬ ਮਨਿਸਟਰੀਅਲ ਸਟਾਫ਼ ਯੂਨੀਅਨ ਵਲੋਂ ਕੀਤੇ ਸਾਂਝੇ ਤੌਰ ਤੇ ਐਲਾਨ ਅਨੁਸਾਰ 8 ਜੁਲਾਈ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਪਿੰਡ ਗੰਭੀਰਪੁਰ ਵਿਖੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੀ ਅਗਵਾਈ ਹੇਠ ਗੌਰਮਿੰਟ ਟੀਚਰਜ਼ ਯੂਨੀਅਨ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰੇਗੀ। ਇਸ ਸਬੰਧੀ ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ, ਸੂਬਾਈ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਤੇ ਪ੍ਰੈੱਸ ਸਕੱਤਰ ਧਰਮਿੰਦਰ ਸਿੰਘ ਭੰਗੂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਦੀ ਬਹਾਲੀ, ਸਰਕਾਰ ਵਲੋਂ ਰੋਕੇ ਗਏ 18 ਫ਼ੀਸਦੀ ਮਹਿੰਗਾਈ ਭੱਤੇ ਨੂੰ ਲਾਗੂ ਕਰਵਾਉਣ ਅਤੇ 31 ਹੋਰ ਲੰਬਿਤ ਮੰਗਾਂ ਸਬੰਧੀ ਪੰਜਾਬ ਸਰਕਾਰ ਦਾ ਵਤੀਰਾ ਬਿਲਕੁਲ ਹੀ ਨਿਰਾਸ਼ਾਜਨਕ ਹੈ। ਜਥੇਬੰਦੀ ਵਲੋਂ ਵੱਖ-ਵੱਖ ਸਕੂਲਾਂ ਦਾ ਦੌਰਾ ਕਰਦੇ ਹੋਏ ਅਧਿਆਪਕਾਂ ਨੂੰ ਇਸ ਐਕਸ਼ਨ ਲਈ ਲਾਮਬੰਦ ਕੀਤਾ ਗਿਆ ਤੇ ਅਪੀਲ ਕੀਤੀ ਗਈ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ 8 ਜੁਲਾਈ ਨੂੰ ਸਹੀ 11 ਵਜੇ ਪਿੰਡ ਗੰਭੀਰਪੁਰ ਪੁੱਜਣ ਤਾਂ ਜੋ ਅਧਿਆਪਕ ਮੁਲਾਜ਼ਮ ਮੰਗਾਂ ਦੀ ਪੂਰਤੀ ਲਈ ਰੋਸ ਪ੍ਰਦਰਸ਼ਨ ਕੀਤਾ ਜਾ ਸਕੇ।
ਪਿਛਲੀ ਖ਼ਬਰ ਇਸਕਾਨ ਰੂਪਨਗਰ ਵਲੋਂ ਦੂਜੀ ਭਗਵਾਨ ਜਗਨ ਨਾਥ ਰਥ ਯਾਤਰਾ 16 ਨੂੰ ਅਗਲੀ ਖ਼ਬਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਸਿੱਖਿਆ ਮੰਤਰੀ ਦਾ ਘਿਰਾਓ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।