25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨੂਰਪੁਰ ਬੇਦੀ ਵਿਖੇ ਮਿਸ਼ਨ ਦੇ ਸੇਵਾਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤੇ ਦਵਾਈਆਂ ਵੰਡੀਆਂ

ਅਜੀਤ ਡੈਸਕ 09-07-2026
ਨੂਰਪੁਰ ਬੇਦੀ, 8 ਜੁਲਾਈ (ਵਿੰਦਰਪਾਲ ਝਾਂਡੀਆਂ)- ਪੀ.ਜੀ.ਆਈ. ਚੰਡੀਗੜ੍ਹ ਲੰਗਰ ਲੋੜਵੰਦ ਸੇਵਾ ਮਿਸ਼ਨ ਨੂਰਪੁਰ ਬੇਦੀ ਦੇ ਸੇਵਾਦਾਰਾਂ ਵਲੋਂ ਮੁੱਖ ਸੇਵਾਦਾਰ ਮਾ. ਚੰਨਣ ਸਿੰਘ ਸੈਣੀਮਾਜਰਾ ਦੀ ਅਗਵਾਈ ਹੇਠ ਚੱਲ ਰਹੀਆਂ ਸਮਾਜਿਕ ਕੰਮਾਂ ਦੀ ਲੜੀ ਤਹਿਤ ਅਨੇਕਾਂ ਲੋੜਵੰਦਾਂ ਨੂੰ ਰਾਸ਼ਨ ਸਮਗਰੀ ਅਤੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਦੱਸਣਯੋਗ ਹੈ ਕਿ ਮਿਸ਼ਨ ਦੇ ਸੇਵਾਦਾਰ ਹਰ ਮਹੀਨੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਲੰਗਰ ਸੇਵਾ ਭੇਜਣ ਦੇ ਨਾਲ-ਨਾਲ ਲੋੜਵੰਦਾਂ ਦੀ ਮਦਦ ਦੇ ਕੰਮ ਕਰ ਰਹੇ ਹਨ। ਜਿਸ ਤਹਿਤ ਅੱਜ ਸੇਵਾਦਾਰਾਂ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਮਰੀਜ਼ਾਂ ਨੂੰ ਦਵਾਈਆਂ ਦੇ ਕੇ ਸਹਾਇਤਾ ਪ੍ਰਦਾਨ ਕੀਤੀ। ਇਸ ਮੌਕੇ ਪਿੰਡ ਜੇਤੇਵਾਲ ਤੋਂ ਪਹੁੰਚੇ ਸਮਾਜਸੇਵੀ ਕਮਲਜੀਤ ਸਿੰਘ ਤੇ ਕੁਲਦੀਪ ਸਿੰਘ ਨੇ ਸੰਸਥਾ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਮਰੀਜ਼ਾਂ ਨੂੰ ਦਵਾਈਆਂ ਵੰਡੀਆਂ। ਉਨ੍ਹਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਲਈ ਕੀਤੇ ਜਾ ਰਹੇ ਉਪਰਾਲੇ ਲਈ ਸੰਗਤਾਂ ਸੰਸਥਾ ਨੂੰ ਹਰ ਪੱਖੋਂ ਸਹਿਯੋਗ ਕਰਨ। ਮਿਸ਼ਨ ਦੇ ਮੁੱਖ ਸੇਵਾਦਾਰ ਮਾ. ਚੰਨਣ ਸਿੰਘ ਸੈਣੀਮਾਜਰਾ ਨੇ ਕਿਹਾ ਕਿ ਸੰਸਥਾ ਵਲੋਂ ਭਵਿੱਖ ‘ਚ ਵੀ ਨੇਕ ਕੰਮ ਜਾਰੀ ਰੱਖੇ ਜਾਣਗੇ। ਇਸ ਮੌਕੇ ਗੁਰਦਿਆਲ ਸਿੰਘ ਸਮੀਰੋਵਾਲ, ਰਾਜੀਵ ਮਾਲੀਆ, ਖ਼ੁਸ਼ਹਾਲ ਸਿੰਘ ਕਾਲਾ, ਰੂਬੀ ਭੁੱਲਰ, ਜਸ਼ਨ ਭੱਗਲ, ਬਖ਼ਸ਼ੀ ਰਾਮ, ਜੈਵੀਰ ਸਿੰਘ, ਥਾਣੇਦਾਰ ਦਲਵਿੰਦਰ ਸਿੰਘ ਸਮੀਰੋਵਾਲ, ਥਾਣੇਦਾਰ ਨਾਜਰ ਸਿੰਘ, ਕਰਨੈਲ ਸਿੰਘ ਤੇ ਡਾ. ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹੋ-ਬਾਬਾ ਸਰਬਜੋਤ ਸਿੰਘ ਬੇਦੀ ਅਗਲੀ ਖ਼ਬਰ ਰੂਪਨਗਰ ਦੇ ਕਈ ਇਲਾਕਿਆਂ ’ਚ 9 ਤੇ 11 ਨੂੰ ਬਿਜਲੀ ਸਪਲਾਈ ਰਹੇਗੀ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।