24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਵਿਧਾਇਕ ਚੱਢਾ ਨੇ ਆਪਣੇ ਜੱਦੀ ਪਿੰਡ ਦੇ ਬਜ਼ੁਰਗਾਂ ਨੂੰ ਦਿੱਤਾ ਤੀਰਥ ਯਾਤਰਾ ਦਾ ਤੋਹਫ਼ਾ

ਅਜੀਤ ਡੈਸਕ 09-07-2026
ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਦੋ ਬੱਸਾਂ ਕੀਤੀਆਂ ਰਵਾਨਾ
ਨੂਰਪੁਰ ਬੇਦੀ, 8 ਜੁਲਾਈ (ਹਰਦੀਪ ਸਿੰਘ ਢੀਂਡਸਾ)-ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਆਪਣੇ ਜੱਦੀ ਪਿੰਡ ਬੜਵਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਵਾਸੀਆਂ ਲਈ ਦੋ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਲਗਪਗ 90 ਤੋਂ ਵੱਧ ਸ਼ਰਧਾਲੂਆਂ ਨੇ ਯਾਤਰਾ ਲਈ ਰਵਾਨਗੀ ਕੀਤੀ। ਸਮਾਗਮ ਦੌਰਾਨ ਪੂਰਾ ਮਾਹੌਲ ਸ਼ਰਧਾ, ਉਤਸ਼ਾਹ ਅਤੇ ਭਾਵਨਾਵਾਂ ਨਾਲ ਭਰਿਆ ਹੋਇਆ ਨਜ਼ਰ ਆਇਆ। ਇਹ ਪਲ ਉਸ ਸਮੇਂ ਹੋਰ ਵੀ ਭਾਵੁਕ ਬਣ ਗਿਆ ਜਦੋਂ ਵਿਧਾਇਕ ਦਿਨੇਸ਼ ਚੱਢਾ ਨੇ ਆਪਣੀ ਜਨਮ ਭੂਮੀ ਦੇ ਉਹਨਾਂ ਬਜ਼ੁਰਗਾਂ ਨੂੰ ਵਿਦਾ ਕੀਤਾ, ਜਿਨ੍ਹਾਂ ਦੇ ਮਨਾਂ ਵਿਚ ਸਾਲਾਂ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨ ਕਰਨ ਦੀ ਅਰਦਾਸ ਵੱਸਦੀ ਸੀ।
ਕਈ ਸ਼ਰਧਾਲੂ ਦੁਰਗਿਆਣਾ ਮੰਦਰ ਅਤੇ ਵਾਹਘਾ ਬਾਰਡਰ ਦੇ ਦਰਸ਼ਨ ਕਰਨ ਦੀ ਇੱਛਾ ਵੀ ਲੰਬੇ ਸਮੇਂ ਤੋਂ ਰੱਖਦੇ ਸਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇਸ ਲੋਕ-ਭਲਾਈ ਯੋਜਨਾ ਨੇ ਅੱਜ ਉਨ੍ਹਾਂ ਦੀ ਇਹ ਮਨੋਕਾਮਨਾ ਪੂਰੀ ਹੋਣ ਦਾ ਰਾਹ ਖੋਲ੍ਹ ਦਿੱਤਾ। ਇਸ ਮੌਕੇ ਜ਼ਿਲ੍ਹਾ ਪਰਿਸ਼ਦ ਦੇ ਉਪ ਚੇਅਰਮੈਨ ਦੇਸ ਰਾਜ ਸੈਣੀ, ਯੁੱਧ ਨਸ਼ਿਆਂ ਵਿਰੁੱਧ ਹਲਕਾ ਕੋਆਰਡੀਨੇਟਰ ਸਰਪੰਚ ਅਵਤਾਰ ਸਿੰਘ ਕੂੰਨਰ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਗੁਰਨਾਇਬ ਸਿੰਘ ਘੁਮਾਣ, ਸੁਰਿੰਦਰ ਸਿੰਘ ਕੰਗ, ਮੋਨੂ ਪਾਬਲਾ, ਮਹਿੰਦਰ ਚੰਦ ਕੂੰਨਰ, ਸਾਬਕਾ ਸਰਪੰਚ ਅਵਤਾਰ ਸਿੰਘ, ਸਾਬਕਾ ਸਰਪੰਚ ਹਰਦਿਆਲ ਸਿੰਘ, ਅਵਤਾਰ ਸਿੰਘ ਦਿਆਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਰਹੇ।
ਪਿਛਲੀ ਖ਼ਬਰ ਲਾਲਪੁਰਾ ਨੇ ਪਿੰਡ ਭੋਲੇਵਾਲ ਵਿਖੇ ਸ੍ਰੀਮਦ ਭਾਗਵਤ ਕਥਾ ’ਚ ਭਰੀ ਹਾਜ਼ਰੀ ਅਗਲੀ ਖ਼ਬਰ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹੋ-ਬਾਬਾ ਸਰਬਜੋਤ ਸਿੰਘ ਬੇਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।