24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਦੀ ਚੋਣ ਲਈ ਰੱਖੀ ਮੀਟਿੰਗ ਹੋਈ ਮੁਲਤਵੀ

ਅਜੀਤ ਡੈਸਕ 09-07-2026
ਮੋਰਿੰਡਾ, 8 ਜੁਲਾਈ (ਪ੍ਰਿਤਪਾਲ ਸਿੰਘ)-ਨਗਰ ਕੌਂਸਲ ਮੋਰਿੰਡਾ ਦੇ ਚੁਣੇ ਗਏ ਕੌਂਸਲਰਾਂ ਵਿੱਚੋਂ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਅੱਜ ਰੱਖੀ ਗਈ ਮੀਟਿੰਗ ਚੋਣ ਕਨਵੀਨਰ-ਕਮ-ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਮੋਰਿੰਡਾ ਦੀ ਅਚਾਨਕ ਤਬੀਅਤ ਖ਼ਰਾਬ ਹੋਣ ਕਾਰਨ ਮੁਅੱਤਲ ਕਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ’ਪੰਜਾਬ ਮਿਊਂਸਪਲ (ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਅਤੇ ਮੀਤ ਪ੍ਰਧਾਨ) ਇਲੈਕਸ਼ਨ ਰੂਲਜ਼ 1994’ ਦੇ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਰੂਪਨਗਰ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅੱਜ, 08 ਜੁਲਾਈ ਨੂੰ ਸਵੇਰੇ 11 ਵਜੇ ਨਗਰ ਕੋਂਸਲ ਮੋਰਿੰਡਾ ਵਿਖੇ ਮੀਟਿੰਗ ਰੱਖੀ ਗਈ ਸੀ। ਇਸ ਮੀਟਿੰਗ ਵਿਚ ਸ਼ਹਿਰ ਦੇ ਨਵੇਂ ਚੁਣੇ ਗਏ ਕੋਂਸਲਰਾਂ ਅਤੇ ਹਲਕਾ ਵਿਧਾਇਕ ਵਲੋਂ ਭਾਗ ਲਿਆ ਜਾਣਾ ਸੀ, ਪਰ ਮੀਟਿੰਗ ਤੋਂ ਐਨ ਪਹਿਲਾਂ ਕਨਵੀਨਰ-ਕਮ-ਉਪ ਮੰਡਲ ਮੈਜਿਸਟਰੇਟ ਮੋਰਿੰਡਾ ਦੀ ਅਚਾਨਕ ਸਿਹਤ ਖ਼ਰਾਬ ਹੋ ਜਾਣ ਕਾਰਨ ਅੱਜ ਦੀ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਜਾ ਸਕੀ। ਐਸ.ਡੀ.ਐਮ ਮੋਰਿੰਡਾ ਵਲੋਂ ਜਾਰੀ ਨਵੇਂ ਆਦੇਸ਼ਾਂ ਅਨੁਸਾਰ ਹੁਣ ਇਹ ਚੋਣ ਮੀਟਿੰਗ 10 ਜੁਲਾਈ ਨੂੰ ਸ਼ਾਮ 3 ਵਜੇ ਨਗਰ ਕੋਂਸਲ ਮੋਰਿੰਡਾ ਦੇ ਮੀਟਿੰਗ ਹਾਲ ਵਿਚ ਰੱਖੀ ਗਈ ਹੈ। ਇਸ ਮੌਕੇ ਪਨ ਗਰੇਨ ਪੰਜਾਬ ਦੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ ਜਿਲਾ ਪਰਿਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ ਅਤੇ ਨਰਿੰਦਰ ਸਿੰਘ ਮਾਵੀ, ਕਾਂਗਰਸ ਆਗੂ ਹਰਮਿੰਦਰ ਸਿੰਘ ਲੱਕੀ, ਡਾਇਰੈਕਟਰ ਬਲਜਿੰਦਰ ਸਿੰਘ ਧਾਲੀਵਾਲ, ਹਰਜੋਤ ਸਿੰਘ ਢੰਗਰਾਲੀ, ਦਰਸ਼ਨ ਸਿੰਘ ਤੋ ਇਲਾਵਾ ਕੌਂਸਲਰ ਮਨਦੀਪ ਸਿੰਘ ਬਾਜਵਾ, ਸੁਰਿੰਦਰ ਕੌਰ, ਹਰਜਿੰਦਰ ਸਿੰਘ ਛਿੱਬਰ, ਮਹਿੰਦਰ ਸਿੰਘ ਢਿੱਲੋ, ਹਰਜੀਤ ਸਿੰਘ ਸੋਢੀ, ਰਜੇਸ਼ ਕੁਮਾਰ ਸਿਸੋਦੀਆ, ਰਾਹੁਲ ਸ਼ਰਮਾ, ਵੁਗੇਸ਼ ਕੁਮਾਰ ਚੂਚੂ ਸੂਦ, ਠੇਕੇਦਾਰ ਬਲਵੀਰ ਸਿੰਘ ਲਾਲਾ, ਗੁਰੂ ਸ਼ੇਰ ਗਿੱਲ ਤੇ ਬਲਵਿੰਦਰ ਸਿੰਘ ਬਾਜਵਾ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਗੰਗੂਵਾਲ ਵਿਖੇ ਭਾਖੜਾ ਨਹਿਰ ਦਾ 72ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਨੰਗਲ ਡੈਮ ਰੇਲਵੇ ਸਟੇਸ਼ਨ ’ਤੇ ਬੰਦੇ ਭਾਰਤ ਐਕਸਪ੍ਰੈੱਸ ਰੇਲ ਗੱਡੀ ਜਲਦ ਰੁਕਣੀ ਹੋਵੇਗੀ ਸ਼ੁਰੂ- ਡਾ. ਸੁਭਾਸ਼ ਸ਼ਰਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।