09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

11 ਤੇ 12 ਨੂੰ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਸਮੂਹ ਬੂਥ ਪੱਧਰ ’ਤੇ ਲੱਗਣਗੇ ਵਿਸ਼ੇਸ਼ ਐੱਸ. ਆਈ. ਆਰ. ਕੈਂਪ

ਅਜੀਤ ਡੈਸਕ 11-07-2026
ਸ੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਕਰਨੈਲ ਸਿੰਘ)-ਚੋਣਕਾਰ ਰਜਿਸਟਰੇਸ਼ਨ ਅਫ਼ਸਰ 49-ਸ੍ਰੀ ਅਨੰਦਪੁਰ ਸਾਹਿਬ ਕਮ ਉਪ ਮੰਡਲ ਮੈਜਿਸਟਰੇਟ ਸੁਖਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਪੁਨਰ-ਸਮੀਖਿਆ (ਐਸ.ਆਈ.ਆਰ.-2026) ਮੁਹਿੰਮ ਤਹਿਤ 11 ਅਤੇ 12 ਜੁਲਾਈ ਨੂੰ ਹਲਕੇ ਦੇ ਸਮੂਹ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਨ੍ਹਾਂ ਕੈਂਪਾਂ ਦੌਰਾਨ ਬੀ.ਐਲ.ਓ. ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਆਪਣੇ-ਆਪਣੇ ਬੂਥ ’ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕਰਨਗੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਅਪਡੇਟ ਬਣਾਉਣਾ ਹੈ। ਇਸ ਲਈ 10 ਜੁਲਾਈ ਨੂੰ ਬੀ.ਐਲ.ਓ. ਵਲੋਂ ਘਰ-ਘਰ ਜਾ ਕੇ ਇਨੋਮੋਰੇਸ਼ਨ ਫਾਰਮ ਵੰਡੇ ਜਾਣਗੇ, ਜਿਨ੍ਹਾਂ ਯੋਗ ਵੋਟਰਾਂ ਨੇ ਅਜੇ ਤੱਕ ਆਪਣਾ ਫਾਰਮ ਨਹੀਂ ਭਰਿਆ, ਉਹ 11 ਅਤੇ 12 ਜੁਲਾਈ ਨੂੰ ਆਪਣੇ ਨਜ਼ਦੀਕੀ ਪੋਲਿੰਗ ਸਟੇਸ਼ਨ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ’ਚ ਪਹੁੰਚ ਕੇ ਫਾਰਮ ਭਰ ਕੇ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਮੇਂ ਸਿਰ ਫਾਰਮ ਜਮ੍ਹਾਂ ਕਰਵਾਉਣ ਨਾਲ ਵੋਟਰ ਸੂਚੀ ਦੀ ਸ਼ੁੱਧਤਾ ਨੂੰ ਯਕੀਨੀ ਬਣਾਇਆ ਜਾ ਸਕੇਗਾ। ਚੋਣਕਾਰ ਰਜਿਸਟਰੇਸ਼ਨ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬੀ.ਐਲ.ਓ-2, ਵਲੰਟੀਅਰਾਂ, ਆਸ਼ਾ ਵਰਕਰਾਂ, ਆਂਗਣਵਾੜੀ ਵਰਕਰਾਂ ਅਤੇ ਹੋਰ ਸਬੰਧਤ ਕਰਮਚਾਰੀਆਂ ਦਾ ਵੀ ਸਹਿਯੋਗ ਲਿਆ ਜਾ ਰਿਹਾ ਹੈ। ਉਨ੍ਹਾਂ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਸੀ ਤਾਲਮੇਲ ਨਾਲ ਕੰਮ ਕਰਦੇ ਹੋਏ ਵੱਧ ਤੋਂ ਵੱਧ ਯੋਗ ਵੋਟਰਾਂ ਤੱਕ ਪਹੁੰਚ ਬਣਾਉਣ ਅਤੇ ਹਰ ਯੋਗ ਵਿਅਕਤੀ ਦਾ ਫਾਰਮ ਭਰਵਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਿਸ਼ੇਸ਼ ਮੁਹਿੰਮ ’ਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਆਪਣੇ ਨਜ਼ਦੀਕੀ ਬੂਥ ’ਤੇ ਲੱਗਣ ਵਾਲੇ ਵਿਸ਼ੇਸ਼ ਕੈਂਪ ’ਚ ਪਹੁੰਚ ਕੇ ਆਪਣਾ ਇਨੋਮੋਰੇਸ਼ਨ ਫਾਰਮ ਜ਼ਰੂਰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਦੀ ਸ਼ੁੱਧਤਾ ਲੋਕਤੰਤਰ ਦੀ ਮਜ਼ਬੂਤੀ ਲਈ ਬਹੁਤ ਮਹੱਤਵਪੂਰਨ ਹੈ ਅਤੇ ਹਰ ਨਾਗਰਿਕ ਦਾ ਸਹਿਯੋਗ ਇਸ ਮੁਹਿੰਮ ਦੀ ਸਫ਼ਲਤਾ ਲਈ ਲਾਜ਼ਮੀ ਹੈ।
ਪਿਛਲੀ ਖ਼ਬਰ ਜਟੇਸ਼ਵਰ ਮਹਾਦੇਵ ਮੰਦਰ ਵਿਖੇ ਨਤਮਸਤਕ ਹੋ ਕੇ ਅਮਰਨਾਥ ਯਾਤਰਾ ਲਈ 26ਵਾਂ ਜਥਾ ਰਵਾਨਾ ਅਗਲੀ ਖ਼ਬਰ ਨੈਸ਼ਨਲ ਹਾਈਵੇ ’ਤੇ ਸੜਕੀ ਹਾਦਸਿਆਂ ਨੂੰ ਠੱਲ੍ਹ ਪਾਉਣ ਲਈ ਬੇਨਤੀ ਸਮਾਗਮ 12 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।