09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਭਾਜਪਾ ਆਗੂ ਪਰਾਸ਼ਰ ਵਲੋਂ ਕੇਂਦਰੀ ਰਾਜ ਮੰਤਰੀ ਗੁੱਜਰ ਨਾਲ ਮੁਲਾਕਾਤ

ਅਜੀਤ ਡੈਸਕ 11-07-2026
ਸ਼੍ਰੀ ਅਨੰਦਪੁਰ ਸਾਹਿਬ, 10 ਜੁਲਾਈ (ਜੇ ਐਸ ਨਿੱਕੂਵਾਲ)- ਭਾਜਪਾ ਦੇ ਜ਼ਿਲ੍ਹਾ ਮੁੱਖ ਬੁਲਾਰੇ ਅਤੇ ਨੌਜਵਾਨ ਆਗੂ ਬਲਰਾਮ ਪਰਾਸ਼ਰ ਵਲੋਂ ਦਿੱਲੀ ਵਿਖੇ ਕੇਂਦਰੀ ਸਹਿਕਾਰਤਾ ਰਾਜ ਮੰਤਰੀ ਕ੍ਰਿਸ਼ਨ ਪਾਲ ਗੁੱਜਰ ਨਾਲ ਉਨ੍ਹਾਂ ਦੀ ਰਿਹਾਇਸ਼ ਤੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਪਰਾਸ਼ਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਅਤੇ ਕੇਂਦਰੀ ਗ੍ਰਹਿ ਤੇ ਸਹਿਕਾਰਤਾ ਮੰਤਰੀ ਅਮਿੱਤ ਸ਼ਾਹ ਦੀ ਦੇਖ-ਰੇਖ ਹੇਠ ਦੇਸ਼ ਭਰ ਵਿਚ ਚੱਲ ਰਹੇ ਇਨਕਲਾਬੀ ਪ੍ਰੋਗਰਾਮਾਂ ਦੀ ਸ਼ੁਰੂਆਤ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਵਲੋਂ ਵੱਡੇ ਪ੍ਰੋਜੈਕਟਾਂ ਨੂੰ ਇਸ ਸਰਹੱਦੀ ਖੇਤਰ ਵਿਚ ਲਾਗੂ ਕੀਤਾ ਜਾਂਦਾ ਹੈ, ਤਾਂ ਇਸ ਨਾਲ ਨਾ ਸਿਰਫ਼ ਸਥਾਨਕ ਪੱਧਰ ‘ਤੇ ਰੋਜ਼ਗਾਰ ਨਵੇਂ ਮੌਕੇ ਪੈਦਾ ਹੋਣਗੇ, ਸਗੋਂ ਇਲਾਕੇ ਵਿਚੋਂ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇਗਾ। ਉਨ੍ਹਾਂ ਹਲਕੇ ਦੇ ਬੁਨਿਆਦੀ ਢਾਂਚੇ ਅਤੇ ਵਿਕਾਸ ਕਾਰਜਾਂ ਵਿਚ ਆ ਰਹੀਆਂ ਖੜੋਤਾਂ ਵੱਲ ਵੀ ਕੇਂਦਰੀ ਮੰਤਰੀ ਦਾ ਵਿਸ਼ੇਸ਼ ਧਿਆਨ ਦਿਵਾਇਆ।
ਪਿਛਲੀ ਖ਼ਬਰ ਯਕਸ਼ ਦੇਵਤਾ ਮੰਦਰ ਕਮੇਟੀ ਵਲੋਂ ਅਮਰਨਾਥ ਯਾਤਰੀਆਂ ਦੀ ਸੇਵਾ ਲਈ 82 ਹਜ਼ਾਰ ਦੀ ਦਾਨ ਰਾਸ਼ੀ ਭੇਟ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ’ਚ ਇਕ ਵੀ ਸੀਟ ਨਾ ਜਿੱਤਣ ਵਾਲੀ ‘ਆਪ’ ਨੇ ਬਣਾਇਆ ਆਪਣਾ ਪ੍ਰਧਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।