09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਆਲ ਇੰਡੀਆ ਕਾਂਗਰਸ ਕਮੇਟੀ ਨੇ ਅਸ਼ਵਨੀ ਸ਼ਰਮਾ ਨੂੰ ਜ਼ਿਲ੍ਹਾ ਕਾਂਗਰਸ ਪ੍ਰਧਾਨ ਵਜੋਂ ਬੈੱਸਟ ਪ੍ਰਫਾਰਮਰ ਐਲਾਨਿਆ

ਅਜੀਤ ਡੈਸਕ 11-07-2026
ਨੂਰਪੁਰ ਬੇਦੀ, 10 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਨ ਲਈ ਚਲਾਏ ਜਾ ਰਹੇ ‘ਸੰਗਠਨ ਸਿਰਜਣ ਪ੍ਰੋਗਰਾਮ’ ਤਹਿਤ ਦੇਸ਼ ਭਰ ਦੀਆਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੇ ਕੰਮਕਾਜ ਦਾ ਮੁਲਾਂਕਣ ਕਰਨ ਉਪਰੰਤ ਰੂਪਨਗਰ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਬੈੱਸਟ ਪ੍ਰਫਾਰਮਰ ਐਲਾਨਿਆ ਗਿਆ। ਜ਼ਿਕਰਯੋਗ ਹੈ ਕਿ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਦੇਸ਼ ਭਰ ਦੀਆਂ ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੇ ਕੰਮਕਾਜ ਦਾ ਵਿਸਤਰਿਤ ਮੁਲਾਂਕਣ ਕੀਤਾ ਗਿਆ। ਇਸ ਦੌਰਾਨ ਸੰਗਠਨ ਦੇ ਵਿਸਥਾਰ, ਵੱਖ-ਵੱਖ ਕਮੇਟੀਆਂ ਦੇ ਗਠਨ, ਨਵੇਂ ਕਾਰਕੁੰਨਾਂ ਨੂੰ ਪਾਰਟੀ ਨਾਲ ਜੋੜਨ, ਬੂਥ ਪੱਧਰ ‘ਤੇ ਸੰਗਠਨ ਨੂੰ ਸਰਗਰਮ ਬਣਾਉਣ ਅਤੇ ਜ਼ਿਲ੍ਹਾ ਦਫ਼ਤਰਾਂ ਦੇ ਸੁਚਾਰੂ ਪ੍ਰਬੰਧ ਨੂੰ ਮੁੱਖ ਮਾਪਦੰਡ ਬਣਾਇਆ ਗਿਆ। ਇਸ ਪੂਰੀ ਪ੍ਰਕਿਰਿਆ ਦੀ ਨਿਗਰਾਨੀ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਕੇ ਅਤੇ ਸੰਗਠਨ ਦੇ ਜਨਰਲ ਸੈਕਟਰੀ ਕੇ.ਸੀ. ਵੇਣੁਗੋਪਾਲ ਦੀ ਅਗਵਾਈ ਹੇਠ ਬਣਾਈ ਗਈ ਰਾਸ਼ਟਰੀ ਨਿਗਰਾਨੀ ਪ੍ਰਣਾਲੀ ਵਲੋਂ ਕੀਤੀ ਗਈ। ਮੁਲਾਂਕਣ ‘ਚ ਸ਼ਾਨਦਾਰ ਕਾਰਗੁਜ਼ਾਰੀ ਦੇ ਆਧਾਰ ‘ਤੇ ਪੰਜਾਬ ਦੇ ਪੰਜ ਜ਼ਿਲ੍ਹਾ ਪ੍ਰਧਾਨਾਂ ਨੂੰ ‘ਬੈੱਸਟ ਪ੍ਰਫਾਰਮਰ’ ਚੁਣਿਆ ਗਿਆ ਸੀ ਜਿਨ੍ਹਾਂ ‘ਚ ਰੂਪਨਗਰ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਨਾਮ ਵੀ ਸ਼ਾਮਲ ਹੈ। ਸ਼ਰਮਾ ਨੇ ਦੱਸਿਆ ਕਿ ਇੱਕ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਹੀਨਾ ਕਾਵੜੇ, ਰਵਿੰਦਰ ਦਲਵੀ ਅਤੇ ਸੂਰਜ ਠਾਕੁਰ ਦੀ ਮੌਜੂਦਗੀ ‘ਚ ਇਹ ਐਲਾਨ ਕੀਤਾ ਗਿਆ। ਸ਼ਰਮਾ ਨੇ ਕਿਹਾ ਕਿ ਇਹ ਸਨਮਾਨ ਉਨ੍ਹਾਂ ਦੀ ਨਿੱਜੀ ਉਪਲਬਧੀ ਨਹੀਂ, ਸਗੋਂ ਰੂਪਨਗਰ ਜ਼ਿਲ੍ਹੇ ਦੇ ਹਰ ਕਾਂਗਰਸੀ ਆਗੂ ਅਤੇ ਸਮਰਪਿਤ ਵਰਕਰ ਦੀ ਮਿਹਨਤ ਦਾ ਨਤੀਜਾ ਹੈ।
ਪਿਛਲੀ ਖ਼ਬਰ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵਲੋ ਰੋਸ ਮੁਜ਼ਾਹਰਾ ਅਗਲੀ ਖ਼ਬਰ ਖ਼ਾਲਸਾ ਕਾਲਜ ਵਲੋਂ ਨਾਲਾਗੜ੍ਹ ਤੇ ਊਨਾ ਖੇਤਰ ਦੇ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।