08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਨੂਰਪੁਰ ਬੇਦੀ ਦੇ ਬੂਥਾਂ ’ਤੇ ਐੱਸ.ਆਈ.ਆਰ. ਪ੍ਰਕਿਰਿਆ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਅਜੀਤ ਡੈਸਕ 12-07-2026
ਨੂਰਪੁਰ ਬੇਦੀ, 11 ਜੁਲਾਈ (ਵਿੰਦਰਪਾਲ ਝਾਂਡੀਆਂ)-ਐਸ.ਆਈ.ਆਰ. ਮੁਹਿੰਮ ਤਹਿਤ ਨੂਰਪੁਰ ਬੇਦੀ ਦੇ ਸਾਰੇ ਪੋਲਿੰਗ ਬੂਥਾਂ ‘ਤੇ ਵਿਸ਼ੇਸ਼ ਕੈਂਪ ਲਗਾ ਕੇ ਵੋਟਰਾਂ ਦੇ ਗਣਨਾ ਫਾਰਮ ਭਰਨ ਅਤੇ ਡਿਜੀਟਾਈਜ਼ੇਸ਼ਨ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸ ਦੌਰਾਨ ਬੀ.ਐਲ.ਓਜ਼. ਅਤੇ ਸਕੂਲਾਂ ਦੇ ਸਟਾਫ਼ ਨੇ ਮਿਲ ਕੇ ਵੋਟਰਾਂ ਨੂੰ ਲੋੜੀਂਦੀ ਸਹਾਇਤਾ ਪ੍ਰਦਾਨ ਕੀਤੀ। ਜਿਸ ਤਹਿਤ ਨੂਰਪੁਰ ਬੇਦੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਲਗਾਏ ਗਏ ਕੈਂਪ ਦੌਰਾਨ ਬੀ.ਐਲ.ਓਜ਼. ਰਾਜੀਵ ਲੂੰਬਾ ਅਤੇ ਗੁਰਪ੍ਰਤਾਪ ਸਿੰਘ ਵਲੋਂ ਵੋਟਰਾਂ ਦੇ ਗਣਨਾ ਫਾਰਮ ਭਰੇ ਗਏ ਅਤੇ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਕੇ ਡਿਜੀਟਾਈਜ਼ੇਸ਼ਨ ਸਬੰਧੀ ਸਹਾਇਤਾ ਕੀਤੀ ਗਈ। ਸਕੂਲ ਮੁਖੀ ਸੀ.ਐਚ.ਟੀ. ਸੰਗੀਤਾ ਭੰਡਾਰੀ ਸਮੇਤ ਸਮੂਹ ਸਟਾਫ਼ ਨੇ ਵੀ ਬੀ.ਐਲ.ਓਜ਼. ਦਾ ਸਹਿਯੋਗ ਕੀਤਾ। ਇਸ ਮੌਕੇ ‘ਤੇ ਸੁਪਰਵਾਈਜ਼ਰ ਪ੍ਰਿੰਸੀਪਲ ਅਨਿਲ ਕੁਮਾਰ ਨੇ ਵੀ ਬੂਥਾਂ ਦਾ ਦੌਰਾ ਕਰਕੇ ਚੱਲ ਰਹੀ ਪ੍ਰਕਿਰਿਆ ਦਾ ਨਿਰੀਖਣ ਕੀਤਾ ਅਤੇ ਬੀ.ਐਲ.ਓਜ਼. ਅਤੇ ਸਹਿਯੋਗੀ ਸਟਾਫ਼ ਵਲੋਂ ਕੀਤੇ ਜਾ ਰਹੇ ਕੰਮ ‘ਤੇ ਤਸੱਲੀ ਪ੍ਰਗਟਾਈ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 12 ਜੁਲਾਈ ਨੂੰ ਵੀ ਵਿਸ਼ੇਸ਼ ਕੈਂਪ ‘ਚ ਪਹੁੰਚ ਕੇ ਗਣਨਾ ਫਾਰਮ ਭਰਨ ਅਤੇ ਵੋਟਰ ਸੂਚੀ ਦੀ ਸੁਧਾਈ ਮੁਹਿੰਮ ਨੂੰ ਸਫਲ ਬਣਾਉਣ ‘ਚ ਯੋਗਦਾਨ ਪਾਉਣ।
ਪਿਛਲੀ ਖ਼ਬਰ ਜ਼ਿਲ੍ਹਾ ਭਾਜਪਾ ਪ੍ਰਧਾਨ ਨੇ ਹਿਮਾਚਲ ਐਂਟਰੀ ਟੈਕਸ ਦਾ ਮੁੱਦਾ ਕੇਂਦਰੀ ਰਾਜ ਮੰਤਰੀ ਕੋਲ ਉਠਾਇਆ ਅਗਲੀ ਖ਼ਬਰ ਭੂਰੀਵਾਲੇ ਟਿੱਬਾ ਨੰਗਲ ਕਾਲਜ ਦੇ ਬੀ. ਏ . ਸਮੈਸਟਰ ਪੰਜਵਾਂ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।