07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਭਾਈ ਜੈਤਾ ਜੀ ਸਿਵਲ ਹਸਪਤਾਲ ’ਚ ਮਨਾਇਆ ਵਿਸ਼ਵ ਜਨਸੰਖਿਆ ਦਿਵਸ

ਅਜੀਤ ਡੈਸਕ 12-07-2026
ਸ੍ਰੀ ਅਨੰਦਪੁਰ ਸਾਹਿਬ, 11 ਜੁਲਾਈ (ਜੇ ਐਸ ਨਿੱਕੂਵਾਲ)-ਸਿਹਤ ਵਿਭਾਗ ਪੰਜਾਬ ਵਲੋਂ ਸਿਵਲ ਸਰਜਨ ਰੂਪਨਗਰ ਡਾ. ਰਮਨ ਕੁਮਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਜਨਸੰਖਿਆ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਅਧਿਕਾਰੀਆਂ ਵਲੋਂ ਲੋਕਾਂ ਨੂੰ ਵਧ ਰਹੀ ਜਨਸੰਖਿਆ ਦੇ ਸਮਾਜਿਕ, ਆਰਥਿਕ ਅਤੇ ਵਾਤਾਵਰਣਕ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਹ ਦਿਵਸ ਹਰ ਸਾਲ 11 ਜੁਲਾਈ ਨੂੰ ਮਨਾਇਆ ਜਾਂਦਾ ਹੈ।ਇਸ ਮੌਕੇ ਡਾ. ਰਣਬੀਰ ਸਿੰਘ ਨੇ ਕਿਹਾ ਕਿ ਅੱਜ ਦੁਨੀਆ ਦੀ ਜਨਸੰਖਿਆ 8 ਅਰਬ ਤੋਂ ਵੱਧ ਹੋ ਚੁੱਕੀ ਹੈ, ਜਿਸ ਕਾਰਨ ਖ਼ੁਰਾਕ, ਪੀਣ ਵਾਲਾ ਪਾਣੀ, ਰਿਹਾਇਸ਼, ਸਿੱਖਿਆ, ਸਿਹਤ ਸੇਵਾਵਾਂ ਅਤੇ ਰੋਜ਼ਗਾਰ ਵਰਗੇ ਬੁਨਿਆਦੀ ਸਰੋਤਾਂ ‘ਤੇ ਲਗਾਤਾਰ ਦਬਾਅ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ, ਗ਼ਰੀਬੀ, ਪ੍ਰਦੂਸ਼ਣ, ਜੰਗਲਾਂ ਦੀ ਕਟਾਈ, ਜਲਵਾਯੂ ਪਰਿਵਰਤਨ ਅਤੇ ਕੁਦਰਤੀ ਸਰੋਤਾਂ ਦੀ ਘਾਟ ਵਰਗੀਆਂ ਸਮੱਸਿਆਵਾਂ ਵੀ ਤੇਜ਼ੀ ਨਾਲ ਵਧ ਰਹੀਆਂ ਹਨ।ਉਨ੍ਹਾਂ ਕਿਹਾ ਕਿ ਵਿਸ਼ਵ ਜਨਸੰਖਿਆ ਦਿਵਸ ਦਾ ਮੁੱਖ ਉਦੇਸ਼ ਲੋਕਾਂ ਨੂੰ ਪਰਿਵਾਰ ਨਿਯੋਜਨ, ਮਹਿਲਾ ਸਸ਼ਕਤੀਕਰਨ, ਲਿੰਗ ਸਮਾਨਤਾ, ਮਾਤਾ ਅਤੇ ਬੱਚੇ ਦੀ ਸਿਹਤ ਸੰਭਾਲ ਅਤੇ ਗੁਣਵੱਤਾ ਪੂਰਨ ਸਿੱਖਿਆ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਜਨਸੰਖਿਆ ਅਤੇ ਵਿਕਾਸ ਵਿਚਕਾਰ ਸੰਤੁਲਨ ਬਣਾਈ ਰੱਖਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਲੋਕਾਂ ਨੂੰ ਛੋਟੇ ਪਰਿਵਾਰ, ਸਿਹਤਮੰਦ ਜੀਵਨ ਸ਼ੈਲੀ ਅਤੇ ਜਨਸੰਖਿਆ ਨਿਯੰਤਰਨ ਸਬੰਧੀ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਵੀ ਕੀਤੀ।ਇਸ ਮੌਕੇ ਡਾ. ਅਮਰਿੰਦਰ ਸਿੰਘ, ਡਾ. ਹਰਵਿੰਦਰ ਸਿੰਘ, ਡਾ. ਪੰਕਜ ਨਿਹਾਇਤ, ਡਾ. ਅਪਰਾਜਿਤਾ ਧਰਮਾਣੀ, ਮਿੰਨੀ, ਮਨਦੀਪ ਕੁਮਾਰ, ਗੁਰਮਿੰਦਰ ਸਿੰਘ, ਬਲਬੀਰ ਸਿੰਘ, ਸੋਨੀ ਦੇਵੀ, ਸੁਨੀਤਾ, ਹੀਨਾ, ਸਰੋਜ, ਕਾਂਤਾ ਸਮੇਤ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੇ 116 ਵਿਦਿਆਰਥੀਆਂ ਨੂੰ ਮਿਲਿਆ 37 ਲੱਖ ਦਾ ਵਜ਼ੀਫ਼ਾ ਅਗਲੀ ਖ਼ਬਰ ਜ਼ਿਲ੍ਹਾ ਭਾਜਪਾ ਪ੍ਰਧਾਨ ਨੇ ਹਿਮਾਚਲ ਐਂਟਰੀ ਟੈਕਸ ਦਾ ਮੁੱਦਾ ਕੇਂਦਰੀ ਰਾਜ ਮੰਤਰੀ ਕੋਲ ਉਠਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।