07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਸੇਫ ਸਕੂਲ ਵਾਹਨ ਪਾਲਿਸੀ ਤਹਿਤ 26 ਸਕੂਲੀ ਬੱਸਾਂ ਦੀ ਜਾਂਚ, 4 ਦੇ ਚਲਾਨ

ਅਜੀਤ ਡੈਸਕ 14-07-2026
ਰੂਪਨਗਰ, 13 ਜੁਲਾਈ (ਸਤਨਾਮ ਸਿੰਘ ਸੱਤੀ)-ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਗਠਿਤ ਟਾਸਕ ਫੋਰਸ ਨੇ ਸੇਂਟ ਕਾਰਮਲ ਸਕੂਲ ਕਟਲੀ ਅਤੇ ਸ਼੍ਰੀ ਗੁਰੂ ਰਾਮ ਰਾਏ ਪਬਲਿਕ ਸਕੂਲ ਦੀਆਂ 26 ਸਕੂਲੀ ਬੱਸਾਂ ਦੀ ਜਾਂਚ ਕੀਤੀ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ 4 ਬੱਸਾਂ ਦੇ ਚਲਾਨ ਕੀਤੇ ਗਏ। ਸਹਾਇਕ ਟਰਾਂਸਪੋਰਟ ਅਫ਼ਸਰ ਸਰਬਜੀਤ ਸਿੰਘ ਸੈਣੀ ਨੇ ਸਕੂਲ ਪ੍ਰਬੰਧਕਾਂ ਅਤੇ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਰਜਿੰਦਰ ਕੌਰ ਨੇ ਕਿਹਾ ਕਿ ਹਰ ਸਕੂਲ ਬੱਸ ਵਿੱਚ ਫਸਟ ਏਡ ਬਾਕਸ, ਸੀ.ਸੀ.ਟੀ.ਵੀ. ਕੈਮਰਾ, ਅੱਗ ਬੁਝਾਊ ਯੰਤਰ, ਸਪੀਡ ਗਵਰਨਰ, ਐਮਰਜੈਂਸੀ ਐਗਜ਼ਿਟ, ਵੈਧ ਦਸਤਾਵੇਜ਼ ਅਤੇ ਮਹਿਲਾ ਅਟੈਂਡੈਂਟ ਸਮੇਤ ਸੇਫ ਸਕੂਲ ਵਾਹਨ ਪਾਲਿਸੀ ਅਧੀਨ ਸਾਰੀਆਂ ਲਾਜ਼ਮੀ ਸਹੂਲਤਾਂ ਹੋਣੀਆਂ ਚਾਹੀਦੀਆਂ ਹਨ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਦੀ ਸੁਰੱਖਿਆ ਲਈ ਅਜਿਹੀਆਂ ਜਾਂਚ ਮੁਹਿੰਮਾਂ ਅੱਗੇ ਵੀ ਜਾਰੀ ਰਹਿਣਗੀਆਂ।
ਪਿਛਲੀ ਖ਼ਬਰ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਡੀ. ਸੀ. ਨੇ ਸ੍ਰੀ ਅਨੰਦਪੁਰ ਸਾਹਿਬ ਟੈਂਟ ਸਿਟੀ ਦਾ ਕੀਤਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।