07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਤਰਕਸ਼ੀਲ ਸੁਸਾਇਟੀ ਵਲੋਂ ਮੀਟਿੰਗ

ਅਜੀਤ ਡੈਸਕ 14-07-2026


ਨੰਗਲ, 13 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਤਰਕਸ਼ੀਲ ਸੁਸਾਇਟੀ ਨੰਗਲ ਦੀ ਮੀਟਿੰਗ ਸੁਸਾਇਟੀ ਦੇ ਪਰਧਾਨ ਹਰਨੇਕ ਸਿੰਘ ਦੀ ਅਗਵਾਈ ਹੇਠ ਕੀਤੀ ਗਈ। ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੁਸਾਇਟੀ ਵਲੋਂ ਜਲਦ ਹੀ ਅੰਧ ਵਿਸ਼ਵਾਸ਼ਾ ਅਤੇ ਨਸ਼ਿਆਂ ਵਿਰੁੱਧ ਨਾਟਕ ਮੇਲਾ ਕਰਵਾਇਆਂ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆਂ ਹਰਨੇਕ ਸਿੰਘ ਨੇ ਦੱਸਿਆਂ ਕਿ ਤਰਕਸ਼ੀਲ ਸੁਸਾਇਟੀ ਵਲੋਂ ਲੋਕਾਂ ਨੂੰ ਅੰਧ ਵਿਸ਼ਵਾਸ਼ਾਂ ਅਤੇ ਨਸਿਆਂ ਵਿਰੁੱਧ ਜਾਗਰੂਕ ਕਰਨ ਲਈ ਵੱਖ-ਵੱਖ ਸਕੂਲਾ ਅਤੇ ਵਿੱਦਿਅਕ ਅਦਾਰਿਆਂ ਵਿਚ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ,ਜਿਸ ਵਿੱਚ ਲੋਕਾਂ ਖਾਸ ਕਰਕੇ ਨੌਜਵਾਨਾ ਨੂੰ ਅੰਧ ਵਿਸ਼ਵਾਸ਼ਾ ਤੇ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾਵੇਗਾ।ਉਨਾਂ ਲੋਕਾਂ ਨੂੰ ਵਿਗਿਆਨਿਕ ਸੋਚ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦੇਸ਼ ਇਸ ਸਮੇਂ ਕਰਾਮਾਤਾਂ ਦਾ ਬਾਜ਼ਾਰ ਇਕ ਵੱਡਾ ਕਾਰੋਬਾਰ ਬਣ ਗਿਆ ਹੈ।
ਬਹੁਤ ਸਾਰੇ ਅਖੌਤੀ ਜੋਤਿਸ਼ੀ, ਸਾਧ ਸੰਤ ਅਤੇ ਆਪਣੇ-ਆਪ ਨੂੰ ਧਰਮ ਦੇ ਆਗੂ ਅਖਵਾਉਣ ਵਾਲੇ ਕਰਾਮਾਤਾਂ ਦੇ ਨਾਂਅ ’ਤੇ ਲੋਕਾਂ ਨੂੰ ਵਰਗਲਾਉਂਦੇ ਹਨ। ਕਿਸੇ ਨਾ ਕਿਸੇ ਢੰਗ ਨਾਲ ਆਪਣੇ ਡੇਰਿਆਂ ’ਤੇ ਭੀੜਾਂ ਇਕੱਠੀਆਂ ਕਰਦੇ ਹਨ। ਇਨ੍ਹਾਂ ਇਕੱਠੀਆਂ ਹੋਈਆਂ ਭੀੜਾਂ ਤੋਂ ਮੋਟਾ ਪੈਸਾ ਵਸੂਲਿਆ ਜਾਂਦਾ ਹੈ ਜਿਸ ਨਾਲ ਇਨ੍ਹਾਂ ਦੀਆਂ ਜਾਇਦਾਦਾਂ ਦਿਨਾਂ ਵਿਚ ਅੰਬਰਵੇਲ ਵਾਂਗ ਵਧਦੀਆਂ ਹਨ। ਪ੍ਰੰਤੂ ਇਸ ਸਮੇਂ ਸਾਨੂੰ ਇਸ ਵਰਤਾਰੇ ਨੂੰ ਦੇਖ ਕੇ ਜ਼ਰੂਰ ਸੋਚਣਾ ਪਵੇਗਾ ਕਿ ਪੰਜਾਬ ਦੇ ਲੋਕਾਂ ਨੂੰ ਇਨਾਂ ਸਾਧਾਂ ਦੇ ਕਬਜ਼ੇ ਵਿੱਚੋਂ ਕਿਵੇਂ ਛੁਡਵਾਇਆ ਜਾਵੇ? ਭਾਵੇਂ ਤਰਕਸ਼ੀਲ ਸੁਸਾਇਟੀ ਵਾਲਿਆਂ ਨੇ ਇਨਾਂ ਅਖੌਤੀ ਸਾਧਾਂ ਦੇ ਖ਼ਿਲਾਫ਼ ਬੀੜਾ ਚੁੱਕਿਆ ਹੈ। ਲੋਕਾ ਦਾ ਫ਼ਰਜ਼ ਬਣਦਾ ਹੈ ਕਿ ਉਹ ਇਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨੂੰ ਸਾਧਾਂ ਦੇ ਚੁੰਗਲ ਤੋਂ ਬਚਾਉਣ। ਇਸ ਮੌਕੇ ਸੁਸਾਇਟੀ ਮੈਂਬਰਾ ਵਲੋਂ ਤਰਕਸ਼ੀਲ ਮੈਗਜ਼ੀਨ ਦਾ ਜੁਲਾਈ-ਅਗਸਤ 2026 ਦਾ ਅੰਕ ਵੀ ਜਾਰੀ ਕੀਤਾ ਗਿਆ। ਇਸ ਮੌਕੇ ਗੁਰਜਿੰਦਰ ਸਿੰਘ ਸ਼ੌਕਰ, ਸਤਵਿੰਦਰ ਸਿੰਘ ਭੰਗਲ,ਜਸਮੇਰ ਸਿੰਘ ਰਾਣਾ, ਬਹਾਦਰ ਸਿੰਘ, ਕੁਲਦੀਪ ਚੰਦ, ਬੱਬਲ ਕੁਮਾਰ ਤੇ ਪਾਲੀ ਪੇਂਟਰ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸੱਪ ਦੇ ਡੰਗ ਦਾ ਇਲਾਜ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ’ਚ ਮੁਫ਼ਤ ਉਪਲੱਬਧ-ਸਿਵਲ ਸਰਜਨ ਅਗਲੀ ਖ਼ਬਰ ਉਪ ਮੁੱਖ ਮੰਤਰੀ ਨੇ ਸਿਵਲ ਹਸਪਤਾਲ ਹਰੋਲੀ ਵਿਖੇ 50 ਬਿਸਤਰਿਆਂ ਵਾਲੀ ਇਮਾਰਤ ਦਾ ਰੱਖਿਆ ਨੀਂਹ ਪੱਥਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।