ਸੁਖਸਾਲ, 18 ਜੁਲਾਈ (ਧਰਮ ਪਾਲ)-ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸੀਨੀਅਰ ਸੈਕੰਡਰੀ ਸਕੂਲ ਭੱਲੜੀ ਵਿਖੇ ਵਿਦਿਆਰਥੀਆਂ ਵਲੋਂ ਵੱਖ-ਵੱਖ ਵਿਸ਼ਿਆਂ ਦੀ ਪ੍ਰਦਰਸ਼ਨੀ ਲਗਵਾਈ ਗਈ। ਇਸ ਮੌਕੇ ਛੇਵੀਂ ਜਮਾਤ ਤੋਂ ਲੈ ਕੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਇੰਸ ਦੇ ਮਾਡਲ, ਪੰਜਾਬੀ ਸਭਿਆਚਾਰ ਨਾਲ ਸੰਬੰਧਿਤ ਮਾਡਲ, ਹਿੰਦੀ ਵਿਸ਼ੇ ਵਾਲਿਆਂ ਨੇ ਹਿੰਦੀ ਸਭਿਆਚਾਰ ਨਾਲ ਸੰਬੰਧਿਤ ਅਤੇ ਕੰਪਿਊਟਰ ਵਾਲਿਆਂ ਨੇ ਕੰਪਿਊਟਰ ਨਾਲ ਸੰਬੰਧਿਤ, ਅੰਗਰੇਜ਼ੀ ਵਾਲਿਆਂ ਨੇ ਅੰਗਰੇਜ਼ੀ ਨਾਲ ਸੰਬੰਧਿਤ ਮਾਡਲ ਬਣਾਏ ਜਿਸ ਵਿਚ ਲਗਭਗ 300 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਤੇ ਮੁੱਖ ਮਹਿਮਾਨ ਸੰਤ ਬਾਬਾ ਸਤਨਾਮ ਸਿੰਘ ਜੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਨੇ ਪਹੁੰਚ ਕੇ ਵਿਦਿਆਰਥੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਉਹਨਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿਦਿਆਰਥੀ ਮਿਹਨਤ ਕਰਕੇ ਆਪਣਾ ਅਤੇ ਆਪਣੇ ਮਾਤਾ ਪਿਤਾ ਦਾ ਨਾ ਰੋਸ਼ਨ ਕਰਨਗੇ, ਉਨ੍ਹਾਂ ਸਕੂਲ ਦੀ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਅਤੇ ਵਿਦਿਆਰਥੀਆਂ ਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ’ਤੇ ਸਕੂਲ ਦੇ ਡਾਇਰੈਕਟਰ ਸੁੱਚਾ ਸਿੰਘ ਵਲੋਂ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਗਿਆ ਅਤੇ ਵਿਦਿਆਰਥੀਆਂ ਦੀ ਵਧੀਆ ਕਾਰਗੁਜਾਰੀ ਲਈ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਸੰਗੀਤਾ ਸ਼ਰਮਾ ਵਲੋਂ ਵਿਦਿਆਰਥੀਆਂ ਵਲੋਂ ਕੀਤੀਆਂ ਜਾਂਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਆਏ ਹੋਏ ਮਹਿਮਾਨਾਂ ਨੂੰ ਜਾਣੂ ਕਰਵਾਇਆ ਗਿਆ। ਇਸ ਮੌਕੇ ’ਤੇ ਪੀ.ਟੀ.ਏ. ਪ੍ਰਧਾਨ ਤਰਸੇਮ ਸਿੰਘ ਭੱਲੜੀ, ਭਾਈ ਬਲਵੀਰ ਸਿੰਘ ਵਾਈਸ ਪ੍ਰਿੰਸੀਪਲ ਮੈਡਮ ਗੁਰਦੀਪ ਕੌਰ, ਕੁਲਦੀਪ ਕੌਰ, ਪਰਮਜੀਤ ਕੌਰ, ਚਰਨਜੀਤ ਕੌਰ, ਜਸਵਿੰਦਰ ਕੌਰ, ਮਨਦੀਪ ਕੌਰ, ਹਰਜੀਤ ਕੌਰ, ਗਗਨਦੀਪ ਕੌਰ, ਜਸਪ੍ਰੀਤ ਕੌਰ ਸ਼ਾਲੂ, ਸੁਨੀਤਾ, ਅਮਰਜੀਤ ਕੌਰ, ਹਰਇੰਦਰ ਕੌਰ, ਜਗੀਰ ਕੌਰ, ਅੰਜੂ, ਜਤਿੰਦਰ ਕੌਰ, ਬਘੇਲ ਸਿੰਘ ਅਤੇ ਜਗਮੋਹਨ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।