04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-07-2026

ਨਗਰ ਕੌਂਸਲ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਨੇ ਸ੍ਰੀ ਚਮਕੌਰ ਸਾਹਿਬ ਸ਼ਹਿਰ ਦੇ ਹਾਲਾਤ ਬਣਾਏ ਬਦਤਰ

ਅਜੀਤ ਡੈਸਕ 19-07-2026
ਸ੍ਰੀ ਚਮਕੌਰ ਸਾਹਿਬ, 18 ਜੁਲਾਈ (ਜਗਮੋਹਣ ਸਿੰਘ ਨਾਰੰਗ)-ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਦੀ ਚੱਲ ਰਹੀ ਹੜਤਾਲ ਕਾਰਨ ਅੱਕ ਸ਼ਹਿਰ ਦੇ ਹਾਲਾਤ ਬਦਤਰ ਹੋ ਗਏ ਹਨ। ਸਫ਼ਾਈ ਸੇਵਕ ਯੂਨੀਅਨ ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸਫ਼ਾਈ ਸੇਵਕ ਪਿਛਲੇ 11 ਦਿਨਾਂ ਤੋਂ ਹੜਤਾਲ ਤੇ ਹਨ ਅਤੇ ਨਗਰ ਕੌਂਸਲ ਦੇ ਦਫ਼ਤਰ ਮੂਹਰੇ ਧਰਨਾ ਲਗਾ ਕੇ ਬੈਠੇ ਹਨ। ਯੂਨੀਅਨ ਦੇ ਪ੍ਰਧਾਨ ਰਾਹੁਲ ਕੁਮਾਰ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਅਤੇ ਸਫ਼ਾਈ ਸੇਵਕਾਂ ਨੂੰ ਪੱਕਾ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ ਪੁਰਾਣੀ ਪੈਨਸ਼ਨ ਬਹਾਲ ਕਰਨਾ ਅਤੇ ਹੋਰ ਵੀ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਨਾਂ ਮੰਨਣ ਦੇ ਖ਼ਿਲਾਫ਼ ਦਿੱਤੇ ਜਾ ਰਹੇ ਧਰਨੇ ਅਤੇ ਕੀਤੀ ਜਾ ਰਹੀ ਹੜਤਾਲ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਯੂਨੀਅਨ ਦੀਆਂ ਸਮੁੱਚੀਆਂ ਮੰਗਾਂ ਨਹੀਂ ਮੰਨੀਆ ਜਾਂਦੀਆਂ। ਇਸ ਮੌਕੇ ਸਫ਼ਾਈ ਸੇਵਕਾਂ ਨੇ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਸਰਕਾਰ ਨੇ ਸਮੂਹ ਸਫ਼ਾਈ ਸੇਵਕਾਂ ਨਾਲ ਧੱਕਾ ਕੀਤਾ ਹੈ। ਇਸ ਮੌਕੇ ਵਾਈਸ ਪ੍ਰਧਾਨ ਕੁਲਦੀਪ ਸਿੰਘ ਸਮੇਤ ਸਮੂਹ ਸਫ਼ਾਈ ਸੇਵਕ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ ਰੋਪੜ ਦੇ ਓਪਨ ਏਅਰ ਥੀਏਟਰ ਵਿਚ ਪੰਜਾਬੀ ਨਾਟਕ ‘ਮਿੱਟੀ ਦਾ ਪੁੱਤ’ ਦਾ ਮੰਚਨ ਅੱਜ ਸ਼ਾਮੀ ਅਗਲੀ ਖ਼ਬਰ ਕਲਵਾਂ ਤੋਂ ਗੁਰਦੁਆਰਾ 34 ਸਿੰਘ ਸ਼ਹੀਦਾਂ ਤੱਕ ਲਿੰਕ ਸੜਕ ਦਾ ਵਿਧਾਇਕ ਦਿਨੇਸ਼ ਚੱਢਾ ਨੇ ਕੀਤਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।