ਨੂਰਪੁਰ ਬੇਦੀ, 18 ਜੁਲਾਈ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਅਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਅਤੇ ਸਕੂਲ ਟਿੱਬਾ ਨੰਗਲ ਵਿਖੇ ਬਹੁਤ ਹੀ ਖ਼ੂਬਸੂਰਤ ਤਰੀਕੇ ਮਾਪੇ ਅਧਿਆਪਕ ਮਿਲਣੀ ਪ੍ਰੋਗਰਾਮ ਕਰਵਾਇਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ਪ੍ਰੋ. ਕੁਲਵਿੰਦਰ ਸਿੰਘ ਬੱਬੂ ਨੇ ਦੱਸਿਆ ਕਿ ਇਸ ਪ੍ਰੋਗਰਾਮ ਵਿਚ ਇਲਾਕੇ ਵੱਖ ਵੱਖ ਪਿੰਡਾਂ ਦੇ ਟਿੱਬਾ ਨੰਗਲ ਕਾਲਜ ਤੇ ਸਕੂਲ ਵਿਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਮਹੀਨਾਵਾਰ ਜੁਲਾਈ ਟੈੱਸਟ ਲਏ ਗਏ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਮੁੱਖ ਰੱਖਦਿਆਂ ਹੋਇਆਂ ਇਸ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ । ਇਸ ਮੌਕੇ ਤੇ ਕਮੇਟੀ ਮੈਂਬਰ ਕੈਪਟਨ ਗੁਰਚਰਨ ਦਾਸ ਨੇ ਆਏ ਹੋਏ ਮਾਪਿਆਂ ਤੇ ਵਿਦਿਆਰਥੀਆਂ ਤੋਂ ਹਰੇਕ ਵਿਸ਼ਿਆਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਹੋਰ ਵਧੀਆ ਪੜ੍ਹਾਈ ਕਰਨ ਲਈ ਮਾਪਿਆਂ ਤੇ ਵਿਦਿਆਰਥੀਆਂ ਨੂੰ ਕਾਲਜ/ਸਕੂਲ ਸਟਾਫ਼ ਦੁਆਰਾ ਪ੍ਰੇਰਿਤ ਕੀਤਾ ਗਿਆ । ਇਸ ਤੋਂ ਇਲਾਵਾ ਕਾਲਜ ਪ੍ਰਿੰਸੀਪਲ ਮੈਡਮ ਨਿਸ਼ਾ ਸ਼ਰਮਾ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵੀ ਆਪਣੇ ਸੰਬੋਧਨ ਵਿਚ ਹੋਰ ਵੱਧ ਤੋਂ ਵੱਧ ਮਿਹਨਤ ਕਰਨ ਲਈ ਆਖਿਆ ਗਿਆ। ਇਸ ਮੌਕੇ ‘ਤੇ ਕਾਲਜ ਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਸੀ।