ਨੂਰਪੁਰ ਬੇਦੀ, 20 ਜੁਲਾਈ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਦੇ ਪਿੰਡ ਰੂੜੇਮਾਜਰਾ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਪਿੰਡ ਦੇ 20 ਤੋਂ ਵੱਧ ਪਰਿਵਾਰ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੀ ਅਗਵਾਈ ਹੇਠ ਪਾਰਟੀ ਵਿਚ ਸ਼ਾਮਲ ਹੋ ਗਏ। ਨਵੇਂ ਸ਼ਾਮਲ ਹੋਏ ਪਰਿਵਾਰਾਂ ਨੇ ਕਿਹਾ ਕਿ ਉਹ ਵਿਧਾਇਕ ਦਿਨੇਸ਼ ਚੱਢਾ ਵਲੋਂ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਰਹੇ ਹਨ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਨੇ ਪਾਰਟੀ ਵਿਚ ਸ਼ਾਮਲ ਹੋਏ ਸਾਰੇ ਪਰਿਵਾਰਾਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਸੰਮਤੀ ਮੈਂਬਰ ਹਰਮਿੰਦਰ ਸਿੰਘ ਬਿੰਦੀ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇਅਰਮੈਨ ਦੇਸ ਰਾਜ ਸੈਣੀ, ਸੰਮਤੀ ਮੈਂਬਰ ਸਤਨਾਮ ਸਿੰਘ ਨਾਗਰਾ, ਮਨਜੀਤ ਸਿੰਘ ਬੂਥਗੜ੍ਹ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਰਾਮ ਪ੍ਰਤਾਪ ਤਾਰੀ, ਚੌਧਰੀ ਹੁਸਨ ਲਾਲ ਚੌਹਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ, ਡਾਕਟਰ. ਵਿਜੇ ਚੌਧਰੀ, ਪਹੂ ਲਾਲ, ਰੇਸ਼ਮ ਨੰਬਰਦਾਰ, ਦਵਿੰਦਰ ਕੁਮਾਰ, ਦੇਵਰਾਜ ਫੌਜੀ, ਜਸਵਿੰਦਰ ਕੁਮਾਰ, ਪ੍ਰੇਮ ਚੰਦ, ਗੁਰਮੀਤ ਚੰਦ, ਸੁਰਿੰਦਰ ਪਾਲ ਪੰਚ, ਧਰਮਿੰਦਰ ਸਿੰਘ, ਰਕੇਸ਼ ਕੁਮਾਰ, ਲਖਵੀਰ ਚੰਦ, ਚੂਹੜ ਰਾਮ ਸਰਪੰਚ, ਸੁਰਿੰਦਰ ਸਿੰਘ, ਮਹਿੰਦਰ ਪਾਲ, ਦਰਸ਼ਨ ਕੁਮਾਰ, ਬਲਦੇਵ ਰਾਜ ਆਦਿ ਹਾਜ਼ਰ ਸਨ।