02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਬਿਕਰਮ ਬੱਤਾ ਤੇ ਜੋਤੀ ਖਟੜਾ ਨੂੰ ਕਾਂਗਰਸ ਪਾਰਟੀ ’ਚੋਂ ਕੱਢਿਆ ਬਾਹਰ

ਅਜੀਤ ਡੈਸਕ 21-07-2026
ਮੋਰਿੰਡਾ, 20 ਜੁਲਾਈ (ਪ੍ਰਿਤਪਾਲ ਸਿੰਘ)-ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਲੋਂ ਇਕ ਵੱਡੀ ਅਨੁਸ਼ਾਸਨੀ ਕਾਰਵਾਈ ਕਰਦਿਆਂ ਦੋ ਕਾਂਗਰਸੀ ਆਗੂਆਂ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਇਸ ਸਬੰਧੀ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੌਜੂਦਗੀ ਵਿਚ ਵਿਜੇ ਸ਼ਰਮਾ ਟਿੰਕੂ ਦੇ ਗ੍ਰਹਿ ਵਿਖੇ ਹੋਈ ਇੱਕ ਅਹਿਮ ਮੀਟਿੰਗ ਦੌਰਾਨ ਦੌਰਾਨ ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦੇ ਦੋਸ਼ ਹੇਠ ਬਾਗੀ ਹੋਏ ਕਾਂਗਰਸੀ ਆਗੂਆਂ ਰਣਜੋਧ ਸਿੰਘ ਖੱਟੜਾ ਅਤੇ ਬਿਕਰਮ ਬੱਤਾ ਨੂੰ ਕਾਂਗਰਸ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ। ਇਹ ਫੈਸਲਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਸ਼ਹਿਰ ਦੀ ਸਮੁੱਚੀ ਕਾਂਗਰਸ ਲੀਡਰਸ਼ਿਪ ਅਤੇ ਕੌਂਸਲਰਾਂ ਦੀ ਹੋਈ ਮੀਟਿੰਗ ਵਿਚ ਆਪਸੀ ਸਹਿਮਤੀ ਨਾਲ ਲਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਕਤ ਦੋਵਾਂ ਆਗੂਆਂ ਨੇ ਨਗਰ ਕੌਂਸਲ ਚੋਣਾਂ ਦੌਰਾਨ ਪਾਰਟੀ ਦੇ ਅਧਿਕਾਰਤ ਉਮੀਦਵਾਰਾਂ ਦਾ ਵਿਰੋਧ ਕਰਕੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੱਜ ਤੋਂ ਬਾਅਦ ਉਕਤ ਵਿਅਕਤੀਆਂ ਦਾ ਕਾਂਗਰਸ ਪਾਰਟੀ ਨਾਲ ਕੋਈ ਸਬੰਧ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਲਈ ਕਾਂਗਰਸ ਅੰਦਰ ਅਨੁਸ਼ਾਸਨ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਸਾਬਕਾ ਚੇਅਰਮੈਨ ਬੰਤ ਸਿੰਘ ਕਲਾਰਾਂ, ਕੌਂਸਲਰ ਮਨਦੀਪ ਸਿੰਘ ਬਾਜਵਾ, ਕੌਂਸਲਰ ਰਜੇਸ਼ ਕੁਮਾਰ ਸਿਸੋਦੀਆ, ਕੌਂਸਲਰ ਮਹਿੰਦਰ ਸਿੰਘ ਢਿੱਲੋ, ਬਲਵੀਰ ਸਿੰਘ ਲਾਲਾ, ਵੁਗੇਸ਼ ਕੁਮਾਰ ਸੂਦ, ਸਨੀ ਭੂਮਕ, ਨਗਰ ਕੌਂਸਲ ਮੋਰਿੰਡਾ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਬਾਜਵਾ ਤੇ ਰਕੇਸ਼ ਕੁਮਾਰ ਬੱਗਾ, ਗੁਰਵਿੰਦਰ ਸਿੰਘ ਗੁਰੂ ਸ਼ੇਰ ਗਿੱਲ, ਕਾਂਗਰਸ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਹੁਲ ਸ਼ਰਮਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਵਿੰਦਰ ਸਿੰਘ ਕਕਰਾਲੀ, ਮਿਲਕ ਪਲਾਟ ਮੋਹਾਲੀ ਦੇ ਡਾਇਰੈਕਟਰ ਬਲਜਿੰਦਰ ਸਿੰਘ ਧਾਲੀਵਾਲ ਤੇ ਹੋਰ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਦੀ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਅਕਬਰਪੁਰ ਖੇਤਰ ਦੇ ਭੱਠਿਆਂ ਤੇ ਝੁੱਗੀ-ਝੌਂਪੜੀ ਵਾਲੇ ਇਲਾਕਿਆਂ ’ਚ ਟੀਕਾਕਰਨ ਮੁਹਿੰਮ ਚਲਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।