02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਪੰਜਾਬ ਰਾਜ ਪਾਵਰਕਾਮ ਤੇ ਟਰਾਂਸਕੋ ਦੀ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਹੋਈ

ਅਜੀਤ ਡੈਸਕ 21-07-2026
ਸ੍ਰੀ ਅਨੰਦਪੁਰ ਸਾਹਿਬ, 20 ਜੁਲਾਈ (ਕਰਨੈਲ ਸਿੰਘ)-ਪੰਜਾਬ ਰਾਜ ਪਾਵਰਕਾਮ ਅਤੇ ਟਰਾਂਸਕੋ ਲਿ: ਦੀ ਪੈਨਸ਼ਨਰਜ਼ ਯੂਨੀਅਨ ਏਟਕ ਦੀ ਮੀਟਿੰਗ ਇੱਥੇ ਵਿਭਾਗ ਦੀ ਵਿਸ਼ਰਾਮ ਘਰ ਵਿਖੇ ਪ੍ਰਧਾਨ ਮਦਨ ਗੋਪਾਲ ਅਤੇ ਗੋਪਾਲ ਸ਼ਰਮਾ ਦੀ ਪ੍ਰਧਾਨਰਗੀ ਹੇਠ ਹੋਈ । ਮੀਟਿੰਗ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸਕੱਤਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਦਨ ਗੋਪਾਲ, ਗੋਪਾਲ ਕ੍ਰਿਸ਼ਨ ਸ਼ਰਮਾ, ਪ੍ਰਕਾਸ ਚੰਦ, ਚੈਨ ਸਿੰਘ, ਜਸਪਾਲ ਸਿੰਘ ਅਤੇ ਮਦਨ ਲਾਲ ਆਦਿ ਬੁਲਾਰਿਆ ਨੇ ਦੋਸ ਲਗਾਇਆਂ ਸੂਬਾ ਸਰਕਾਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਸਬੰਧੀ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਗਲਤ ਤੱਥ ਪੇਸ ਕਰਕੇ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਵਿਵਹਾਰ ਖਿਲਾਫ ਸਮੂਹ ਕਰਮਚਾਰੀ ਅਤੇ ਪੈਨਸ਼ਨਰਜ਼ 22 ਜੁਲਾਈ ਨੂੰ ਕਾਲੇ ਝੰਡਿਆਂ ਨਾਲ ਸਰਕਾਰ ਪਿਟ ਸਿਆਪਾ ਕਰਨਗੇ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਮੰਗਾਂ ਨਾ ਮੰਨੇ ਜਾਣ ‘ਤੇ ਕਰਮਚਾਰੀਆਂ ਅਤੇ ਪੈਨਸ਼ਰਨਰਾਂ ਵਲੋਂ 7 ਅਗਸਤ ਨੂੰ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਵਿਸ਼ਾਲ ਰੋਸ ਮਾਰਚ ਅਤੇ ਪ੍ਰਦਰਸ਼ਨ ਕੀਤਾ ਜਾਵੇਗਾ । ਜਿਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ। ਸ੍ਰੀ ਅਨੰਦਪੁਰ ਸਾਹਿਬ ਸਰਕਲ ਤੋਂ ਵੱਡੀ ਗਿਣਤੀ ’ਚ ਪੈਨਸ਼ਨਰਜ਼ ਅਤੇ ਕਰਮਚਾਰੀ ਇਸ ਸੰਘਰਸ਼ ’ਚ ਸ਼ਾਮਲ ਹੋਣਗੇ।
ਪਿਛਲੀ ਖ਼ਬਰ ਬਜਰੂੜ ਤੋਂ ਗਰੇਵਾਲ-ਧਮਾਣਾ ਸੜਕ ਦੇ ਨਵੀਨੀਕਰਨ ਦੀ ਵਿਧਾਇਕ ਚੱਢਾ ਨੇ ਕਰਵਾਈ ਆਰੰਭਤਾ ਅਗਲੀ ਖ਼ਬਰ ਬਿਕਰਮ ਬੱਤਾ ਤੇ ਜੋਤੀ ਖਟੜਾ ਨੂੰ ਕਾਂਗਰਸ ਪਾਰਟੀ ’ਚੋਂ ਕੱਢਿਆ ਬਾਹਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।