02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

‘ਮੁਕਤ ਵਪਾਰ ਸਮਝੌਤੇ’ ਦੇ ਵਿਰੋਧ ’ਚ ਭਲਕੇ ਰੂਪਨਗਰ ਜ਼ਿਲ੍ਹੇ ਦੇ ਦੋਵੇਂ ਟੋਲ ਪਲਾਜ਼ੇ ਕੀਤੇ ਜਾਣਗੇ ਪਰਚੀ ਮੁਕਤ-ਧਰਮਪਾਲ ਸੈਣੀ

ਅਜੀਤ ਡੈਸਕ 21-07-2026
ਨੂਰਪੁਰ ਬੇਦੀ, 20 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸੰਯੁਕਤ ਕਿਸਾਨ ਮੋਰਚਾ ਦੇ ਜ਼ਿਲ੍ਹਾ ਰੂਪਨਗਰ ਦੇ ਕੁਆਰਡੀਨੇਟਰ ਧਰਮਪਾਲ ਸੈਣੀਮਾਜਰਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਅਨੁਸਾਰ 22 ਜੁਲਾਈ ਨੂੰ ਮੁਕਤ ਵਪਾਰ ਸਮਝੌਤੇ ਦੇ ਵਿਰੋਧ ’ਚ ਪੰਜਾਬ ਭਰ ਦੇ ਟੋਲ ਪਲਾਜ਼ਿਆਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪਰਚੀ ਮੁਕਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਸਾਰੀਆਂ ਕਿਸਾਨ ਜਥੇਬੰਦੀਆਂ ਹੋਰ ਭਰਾਤਰੀ ਸੰਗਠਨਾਂ ਦੇ ਸਹਿਯੋਗ ਨਾਲ ਜ਼ਿਲੇ੍ਹ ਦੇ ਸੋਲਖੀਆਂ ਟੋਲ ਪਲਾਜ਼ਾ ਅਤੇ ਮੋੜਾ (ਕੀਰਤਪੁਰ ਸਾਹਿਬ) ਟੋਲ ਪਲਾਜ਼ਾ ’ਤੇ ਸ਼ਾਂਤਮਈ ਢੰਗ ਨਾਲ ਪਰਚੀ ਮੁਕਤ ਅੰਦੋਲਨ ਚਲਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਪੂਰੀ ਤਰ੍ਹਾਂ ਸ਼ਾਂਤੀਪੂਰਨ ਅਤੇ ਲੋਕਤੰਤਰੀ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਫਰੀ ਟਰੇਡ ਡੀਲਾਂ ਨੂੰ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਪੇਂਡੂ ਅਰਥਚਾਰੇ ਲਈ ਨੁਕਸਾਨਦੇਹ ਮੰਨਦਾ ਹੈ। ਇਸ ਲਈ ਕਿਸਾਨ ਜਥੇਬੰਦੀਆਂ ਵੱਲੋਂ ਲੋਕਾਂ ਨੂੰ ਇਨ੍ਹਾਂ ਨੀਤੀਆਂ ਦੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਸੈਣੀਮਾਜਰਾ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਸਾਥੀ ਜਥੇਬੰਦੀਆਂ ਅਤੇ ਅਹੁਦੇਦਾਰਾਂ ਨੂੰ ਆਪੋ-ਆਪਣੀਆਂ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਗਈਆਂ ਹਨ ਅਤੇ ਵੱਡੀ ਗਿਣਤੀ ’ਚ ਕਿਸਾਨਾਂ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਪਿੰਡ ਪੱਧਰ ’ਤੇ ਵੀ ਸੰਪਰਕ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮੁਲਾਜ਼ਮ ਜਥੇਬੰਦੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ 22 ਜੁਲਾਈ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਹੋਣ ਵਾਲੇ ਇਸ ਪ੍ਰੋਗਰਾਮ ’ਚ ਵੱਧ ਤੋਂ ਵੱਧ ਗਿਣਤੀ ’ਚ ਸ਼ਾਮਲ ਹੋ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੰਘਰਸ਼ ਨੂੰ ਮਜ਼ਬੂਤ ਕਰਨ।
ਪਿਛਲੀ ਖ਼ਬਰ ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਐੱਨ. ਸੀ. ਸੀ. ਦੇ ‘ਬੀ’ ਸਰਟੀਫਿਕੇਟ ਕੀਤੇ ਹਾਸਿਲ ਅਗਲੀ ਖ਼ਬਰ ਜ਼ਿਲ੍ਹਾ ਯੂਥ ਕਲੱਬਜ ਤਾਲਮੇਲ ਕਮੇਟੀ ਦੀ ਨਵੀਂ ਕਾਰਜਕਾਰਨੀ ਦੀ ਚੋਣ 9 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।