02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1584.85 ਫੁੱਟ

ਅਜੀਤ ਡੈਸਕ 21-07-2026
ਨੰਗਲ, 20 ਜੁਲਾਈ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ’ਚ ਪਾਣੀ ਦਾ ਪੱਧਰ 1584.85 ਫੁੱਟ ਰਿਕਾਰਡ ਕੀਤਾ ਗਿਆ । ਭਾਖੜਾ ਡੈਮ ’ਚ 39925 ਕਿਊਸਿਕ ਪਾਣੀ ਆ ਰਿਹਾ ਹੈ ਅਤੇ 27106 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ । ਪਿਛਲੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1598.65 ਫੁੱਟ ਸੀ ’ਤੇ ਭਾਖੜਾ ਡੈਮ ’ਚ 44276 ਕਿਊਸਿਕ ਪਾਣੀ ਆ ਰਿਹਾ ਸੀ ਅਤੇ 25106ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ ।ਚੇਤੇ ਰਹੇ ਕਿ ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਜੇ ਲੋੜ ਪਵੇ ਤਾਂ ਪਾਣੀ ਦਾ ਪੱਧਰ 1685 ਫੁੱਟ ਤੱਕ ਲਿਜਾਇਆ ਜਾ ਸਕਦਾ ਹੈ। ਭਾਖੜਾ ਡੈਮ ਦੀ ਝੀਲ ʺ ਗੋਬਿੰਦ ਸਾਗਰ ʺ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ’ਚ 78 ਲੱਖ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। 20 ਸਤੰਬਰ ਤੱਕ ਵਧੇਰੇ ਪਾਣੀ ਆਉਣ ਦੀ ਸੰਭਾਵਨਾ ਰਹਿੰਦੀ ਹੈ
ਪਿਛਲੀ ਖ਼ਬਰ ਡਾਕੂਮੈਂਟਰੀ ਰਾਹੀਂ ਪਿੰਡ ਵਾਸੀਆਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼ ਅਗਲੀ ਖ਼ਬਰ ਬੇਲਾ ਕਾਲਜ ਦੇ ਵਿਦਿਆਰਥੀਆਂ ਨੇ ਐੱਨ. ਸੀ. ਸੀ. ਦੇ ‘ਬੀ’ ਸਰਟੀਫਿਕੇਟ ਕੀਤੇ ਹਾਸਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।