02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਡਾਕੂਮੈਂਟਰੀ ਰਾਹੀਂ ਪਿੰਡ ਵਾਸੀਆਂ ਤੱਕ ਪਹੁੰਚਾਇਆ ਗਿਆ ਸ੍ਰੀ ਗੁਰੂ ਰਵਿਦਾਸ ਜੀ ਦਾ ਸੰਦੇਸ਼

ਅਜੀਤ ਡੈਸਕ 21-07-2026
ਰੂਪਨਗਰ/ਘਨੌਲੀ, 20 ਜੁਲਾਈ (ਸਤਨਾਮ ਸਿੰਘ ਸੱਤੀ, ਜਸਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਤਹਿਤ ਪ੍ਰਚਾਰ ਵੈਨਾਂ ਬਲਾਕ ਰੂਪਨਗਰ ਦੇ ਪਿੰਡ ਚੱਕ ਢੇਰਾ ਤੇ ਲੋਦੀ ਮਾਜਰਾ ਵਿਖੇ ਪਹੁੰਚੀਆਂ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ, ਖਾਸ ਕਰਕੇ ਨੌਜਵਾਨਾਂ ਨੇ ਸ਼ਮੂਲੀਅਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਬਾਣੀ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ। ਪ੍ਰਚਾਰ ਵੈਨ ਰਾਹੀਂ ਕਰੀਬ 30 ਮਿੰਟ ਦੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਭਾਈਚਾਰੇ ਅਤੇ ਸੇਵਾ ਦੇ ਸੰਦੇਸ਼ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਗਿਆ। ਡਾਕੂਮੈਂਟਰੀ ਰਾਹੀਂ ਦਰਸ਼ਕਾਂ ਨੂੰ ਗੁਰੂ ਸਾਹਿਬ ਦੇ ਸਮਾਜ ਸੁਧਾਰਕ ਵਿਚਾਰਾਂ ਅਤੇ ਮਨੁੱਖੀ ਬਰਾਬਰੀ ਲਈ ਉਨ੍ਹਾਂ ਦੇ ਯੋਗਦਾਨ ਨਾਲ ਜਾਣੂ ਕਰਵਾਇਆ ਗਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਮੁਹਿੰਮਾਂ ਰਾਹੀਂ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸਮਾਨਤਾ ਅਤੇ ਆਪਸੀ ਸਤਿਕਾਰ ਦਾ ਸੰਦੇਸ਼ ਅੱਜ ਵੀ ਸਮਾਜ ਨੂੰ ਸਹੀ ਦਿਸ਼ਾ ਪ੍ਰਦਾਨ ਕਰਦਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਰਾਜ ਪੱਧਰੀ ਜਾਗਰੂਕਤਾ ਮੁਹਿੰਮ ਵੱਖ-ਵੱਖ ਪਿੰਡਾਂ ਵਿਚ ਜਾਰੀ ਰਹੇਗੀ ਤਾਂ ਜੋ ਵੱਧ ਤੋਂ ਵੱਧ ਲੋਕ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਪਦੇਸ਼ਾਂ ਨਾਲ ਜੁੜ ਸਕਣ।
ਪਿਛਲੀ ਖ਼ਬਰ ਸ੍ਰੀ ਜਟੇਸ਼ਵਰ ਮਹਾਂਦੇਵ ਮੰਦਰ ਜਟਵਾਹੜ੍ਹ ਵਿਖੇ ਸੰਗਤਾਂ ਦੀਆਂ ਲੱਗੀਆਂ ਭਾਰੀ ਰੌਣਕਾਂ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1584.85 ਫੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।