07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 23-07-2026
ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)-ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਨੇ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਫ਼ਤਰ ਅੱਗੇ ਵੱਡੀ ਗਿਣਤੀ ਵਿਚ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਰੀਬ ਤਿੰਨ ਘੰਟੇ ਤੱਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਗੇਟ ਅੱਗੇ ਧਰਨਾ ਦੇ ਕੇ ਆਪਣੇ ਆਪ ਨੂੰ ਗ੍ਰਿਫ਼ਤਾਰੀ ਲਈ ਪੇਸ਼ ਕੀਤਾ ਤੇ ਪੰਜਾਬ ਸਰਕਾਰ ਤੇ ਪਾਵਰਕਾਮ ਪ੍ਰਬੰਧਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਪਾਵਰਕਾਮ ਪੈਨਸ਼ਨਰਜ਼ ਯੂਨੀਅਨ (ਏਟਕ) ਪੰਜਾਬ ਦੇ ਪ੍ਰਧਾਨ ਰਾਧੇ ਸ਼ਾਮ, ਬਿਜਲੀ ਮੁਲਾਜ਼ਮ ਫੈਡਰੇਸ਼ਨ (ਏਟਕ) ਦੇ ਆਗੂ ਹਰਜਿੰਦਰ ਸਿੰਘ, ਪੈਨਸ਼ਨਰਜ਼ ਯੂਨੀਅਨ ਦੇ ਮੀਤ ਪ੍ਰਧਾਨ ਮਦਨ ਗੋਪਾਲ, ਤਿਲਕ ਰਾਜ, ਪੀ.ਐੱਸ.ਐੱਸ.ਐੱਫ. ਦੇ ਸੁਖਦੇਵ ਸਿੰਘ ਸੁਰਤਾਪੁਰੀ ਅਤੇ ਰੋਡਵੇਜ਼ ਆਗੂ ਹਰਬੰਸ ਸਿੰਘ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਪ੍ਰਬੰਧਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਦੇਖਾ ਕਰ ਰਹੇ ਹਨ। ਉਨ੍ਹਾਂ 18 ਫੀਸਦੀ ਮਹਿੰਗਾਈ ਭੱਤਾ ਜਾਰੀ ਕਰਨ, ਪੈਨਸ਼ਨਰਾਂ ਨੂੰ 2.59 ਦੇ ਗੁਣਾਕ ਦਾ ਲਾਭ ਦੇਣ, ਜਜ਼ੀਆ ਟੈਕਸ ਦੀ ਕਟੌਤੀ ਵਾਪਸ ਲੈਣ, ਪੰਜਾਬ ਦੇ ਵੱਖ-ਵੱਖ ਸਰਕਾਰੀ ਅਦਾਰਿਆਂ ਵਿਚ ਹਜ਼ਾਰਾਂ ਖ਼ਾਲੀ ਅਸਾਮੀਆਂ ਭਰਨ ਅਤੇ ਜੁਲਾਈ 2020 ਤੋਂ ਕੇਂਦਰ ਸਰਕਾਰ ਦੇ ਤਨਖ਼ਾਹ ਸਕੇਲ ਲਾਗੂ ਕਰਨ ਦੀ ਮੰਗ ਕੀਤੀ। ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ 7 ਅਗਸਤ 2026 ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਵੱਲੋਂ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਰੂਪਨਗਰ ਤੋਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦਾ ਸੱਦਾ ਵੀ ਦਿੱਤਾ। ਇਸ ਮੌਕੇ ਪਾਰਲ ਜੇ.ਈ. ਰਜਿੰਦਰ ਸਿੰਘ, ਸਰਕਲ ਸਕੱਤਰ ਮਨਿੰਦਰ ਸਿੰਘ, ਰਣਜੀਤ ਸਿੰਘ ਗਿੱਲ, ਅਮਰਜੀਤ ਮੋਰਿੰਡਾ, ਬਨਵਾਰੀ ਲਾਲ ਮੱਟੂ, ਕੁਲਦੀਪ ਸਿੰਘ ਘਨੌਲੀ, ਨਸੀਬ ਸਿੰਘ ਰੋਡਵੇਜ਼ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿਚ ਪੈਨਸ਼ਨਰ ਅਤੇ ਮੁਲਾਜ਼ਮ ਹਾਜ਼ਰ ਸਨ।
ਪਿਛਲੀ ਖ਼ਬਰ ਮੁਕਤ ਵਪਾਰ ਸਮਝੌਤੇ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਵਲੋਂ ਸੋਲਖੀਆਂ ਟੋਲ ਪਲਾਜ਼ਾ ਤਿੰਨ ਘੰਟੇ ਲਈ ਮੁਫ਼ਤ ਅਗਲੀ ਖ਼ਬਰ ਇਤਿਹਾਸਕ ਸ਼ਸਤਰਾਂ ਨਾਲ ਸਬੰਧਿਤ ਬੱਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਲਈ ਹੋਈ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।