07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਮੁਕਤ ਵਪਾਰ ਸਮਝੌਤੇ ਦੇ ਵਿਰੋਧ ’ਚ ਸੰਯੁਕਤ ਕਿਸਾਨ ਮੋਰਚੇ ਵਲੋਂ ਸੋਲਖੀਆਂ ਟੋਲ ਪਲਾਜ਼ਾ ਤਿੰਨ ਘੰਟੇ ਲਈ ਮੁਫ਼ਤ

ਅਜੀਤ ਡੈਸਕ 23-07-2026
ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)- ਕੇਂਦਰ ਸਰਕਾਰ ਵਲੋਂ ਕੀਤੇ ਜਾ ਰਹੇ ਕਥਿਤ ਮੁਕਤ ਵਪਾਰ ਸਮਝੌਤੇ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚੇ (ਐੱਸ.ਕੇ.ਐੱਮ.) ਦੇ ਸੱਦੇ ‘ਤੇ ਜ਼ਿਲ੍ਹਾ ਰੂਪਨਗਰ ਦੀਆਂ ਕਿਸਾਨ ਜਥੇਬੰਦੀਆਂ ਨੇ ਸੋਲਖੀਆਂ ਟੋਲ ਪਲਾਜ਼ਾ ‘ਤੇ ਦੁਪਹਿਰ 12 ਤੋਂ 3 ਵਜੇ ਤੱਕ ਧਰਨਾ ਦੇ ਕੇ ਵਾਹਨਾਂ ਦੀ ਆਵਾਜਾਈ ਮੁਫ਼ਤ ਕਰਵਾਈ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਦੀਆਂ ਨੀਤੀਆਂ ਕਿਸਾਨਾਂ ਅਤੇ ਮਜ਼ਦੂਰਾਂ ਦੇ ਹਿੱਤਾਂ ਦੇ ਉਲਟ ਹਨ ਅਤੇ ਮੁਕਤ ਵਪਾਰ ਸਮਝੌਤਾ ਦੇਸ਼ ਦੀ ਖੇਤੀਬਾੜੀ ਅਤੇ ਅਰਥਚਾਰੇ ਲਈ ਨੁਕਸਾਨਦੇਹ ਸਾਬਤ ਹੋਵੇਗਾ। ਉਨ੍ਹਾਂ ਪੇਪਰ ਲੀਕ ਦੀਆਂ ਘਟਨਾਵਾਂ, ਬੇਰੁਜ਼ਗਾਰੀ ਅਤੇ ਨੌਜਵਾਨਾਂ ਨਾਲ ਹੋ ਰਹੇ ਕਥਿਤ ਧੱਕੇਸ਼ਾਹੀ ਦੇ ਮਾਮਲਿਆਂ ਦੀ ਵੀ ਨਿਖੇਧੀ ਕੀਤੀ ਅਤੇ ਲੋਕਾਂ ਨੂੰ ਸੰਘਰਸ਼ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਰਣਧੀਰ ਸਿੰਘ ਮਾਜਰੀ, ਕਰਨੈਲ ਸਿੰਘ ਡੂਮਛੇੜੀ, ਚਰਨਜੀਤ ਸਿੰਘ ਮੁੰਡੀਆਂ, ਮੋਹਰ ਸਿੰਘ ਖਾਬੜਾ, ਰੇਸ਼ਮ ਸਿੰਘ ਬਡਾਲੀ, ਕਾਕਾ ਰਾਮ ਮੋਰਿੰਡਾ, ਕਾਮਰੇਡ ਜਗਦੀਸ਼ ਲਾਲ (ਐੱਸ.ਡੀ.ਓ.), ਸਤਨਾਮ ਸਿੰਘ ਮਾਜਰੀ ਜੱਟਾਂ, ਕਾਮਰੇਡ ਦਲੀਪ ਸਿੰਘ ਘਨੌਲਾ, ਜਰਨੈਲ ਸਿੰਘ ਮਗਰੋੜ, ਕਾਮਰੇਡ ਮੋਹਣ ਸਿੰਘ ਧਮਾਣਾ, ਸੁਖਵੀਰ ਸਿੰਘ ਸੁੱਖਾ, ਮਜ਼ਦੂਰ ਆਗੂ ਕਾਮਰੇਡ ਗੁਰਦੇਵ ਸਿੰਘ ਬਾਗੀ ਤੇ ਤਰਕਸ਼ੀਲ ਆਗੂ ਸਾਥੀ ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਨਵੇਂ ਰਾਸ਼ਨ ਕਾਰਡ ਤੇ ਮੈਂਬਰ ਸ਼ਾਮਿਲ ਕਰਨ ਲਈ 11 ਅਗਸਤ ਤੱਕ ਕੀਤਾ ਜਾ ਸਕਦਾ ਹੈ ਅਪਲਾਈ-ਡੀ. ਸੀ. ਅਗਲੀ ਖ਼ਬਰ ਪਾਵਰਕਾਮ ਤੇ ਟਰਾਂਸਕੋ ਦੇ ਪੈਨਸ਼ਨਰਾਂ ਤੇ ਮੁਲਾਜ਼ਮਾਂ ਵਲੋਂ ਡੀ. ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।