07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਅਜੀਤ ਡੈਸਕ 23-07-2026
ਸ੍ਰੀ ਚਮਕੌਰ ਸਾਹਿਬ, 22 ਜੁਲਾਈ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਬਲਾਕ ਦਫ਼ਤਰ ਵਿਚ ਸੰਮਤੀ ਦੇ ਚੇਅਰਮੈਨ ਗੁਰਦੀਪ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪਿੰਡਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੀਆਂ ਬੋਲੀਆਂ ਸਬੰਧੀ ਸਮੀਖਿਆ ਕੀਤੀ ਗਈ ਤੇ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਗਈ। ਇਸ ਮੀਟਿੰਗ ਦੌਰਾਨ ਚੇਅਰਮੈਨ ਸ੍ਰੀ ਗੜ੍ਹੀ ਵਲੋਂ ਸਾਥੀ ਸੰਮਤੀ ਮੈਂਬਰਾਂ ਨੂੰ ਅਪੀਲ ਕੀਤੀ ਕਿ ਆਪੋ ਆਪਣੇ ਸਰਕਲਾਂ ਵਿਚ ਸਮੁੱਚੇ ਵਿਕਾਸ ਕਾਰਜਾਂ ਨੂੰ ਕਰਵਾਇਆ ਜਾਵੇ। ਮੀਟਿੰਗ ਦੌਰਾਨ ਪੰਚਾਇਤ ਸੰਮਤੀ ਦੇ ਕੰਪਲੈਕਸ ਵਿਚ ਬਣੇ ਬਾਥਰੂਮ ਜੋ ਮਾੜੇ ਹਾਲਾਤਾਂ ਵਿਚ ਹਨ ਉਨ੍ਹਾਂ ਨੂੰ ਢਾਹ ਕੇ ਨਵੇ ਉਸਾਰਨ ਦਾ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਇਸ ਤੋਂ ਇਲਾਵਾ ਜਿਨ੍ਹਾਂ ਪੰਚਾਇਤਾਂ ਦੀਆਂ ਸ਼ਾਮਲਾਤ ਜ਼ਮੀਨਾਂ ਦੀਆਂ ਬੋਲੀਆਂ ਸਿਰੇ ਨਹੀ ਚੜ ਸਕੀਆਂ ਜਾਂ ਬਕਾਇਆ ਰਹਿੰਦੀਆਂ ਹਨ,ਉਨ੍ਹਾਂ ਨੂੰ ਘੱਟ ਰੇਟ ਤੇ ਦੇਣ ਸਬੰਧੀ ਮਤਾ ਪਾਸ ਕੀਤਾ ਗਿਆ ਅਤੇ ਬਲਾਕ ਦਫਤਰ ਨੂੰ ਸ਼ਾਮਲਾਤ ਜ਼ਮੀਨਾਂ ਦੀਆਂ ਬੋਲੀਆਂ ਤੁਰੰਤ ਕਰਨ ਦੇ ਆਦੇਸ਼ ਦਿੱਤੇ ਗਏ। ਮੀਟਿੰਗ ਦੌਰਾਨ ਗ੍ਰਾਮ ਪੰਚਾਇਤ ਜਿੰਦਾਪੁਰ ਵਲੋਂ ਸਤਲੁੱਜ ਦਰਿਆ ਵਿਚ ਚਲਾਈ ਜਾਦੀਂ ਕਿਸ਼ਤੀ ਦੀ ਬੋਲੀ ਨੂੰ ਵੀ ਪ੍ਰਵਾਨਗੀ ਦਿੱਤੀ ਗਈ। ਇਸ ਮੌਕੇ ਵਾਈਸ ਚੇਅਰਮੈਨ ਜਸਵੀਰ ਸਿੰਘ ਰੋਲੂਮਾਜਰਾ, ਸੰਮਤੀ ਮੈਂਬਰਾਂ ’ਚ ਜਸਵੀਰ ਸਿੰਘ ਸੈਦਪੁਰ,ਜਸਵਿੰਦਰ ਸਿੰਘ ਸੰਧੂਆਂ, ਹਰਦੇਵ ਸਿੰਘ, ਮੋਹਣ ਲਾਲ, ਗੁਰਮੇਲ ਸਿੰਘ, ਰਣਜੀਤ ਕੌਰ, ਹਰਭਜਨ ਕੌਰ, ਚਰਨਜੀਤ ਕੌਰ, ਨਛੱਤਰ ਸਿੰਘ, ਸਵਰਨ ਕੌਰ, ਰਾਵਿੰਦਰ ਕੌਰ ਤੋਂ ਇਲਾਵਾ ਬੀ. ਡੀ. ਪੀ. ਓ. ਅਜੈਬ ਸਿੰਘ, ਸੁਪਰਡੈਂਟ ਗੁਰਮੁੱਖ ਸਿੰਘ, ਪੰਚਾਇਤ ਅਫ਼ਸਰ ਸਿਮਰਨਜੀਤ ਸਿੰਘ, ਕੁਲਵਿੰਦਰ ਕੌਰ ਤੇ ਹਰਵਿੰਦਰ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਚੱਢਾ ਦੇ ਯਤਨਾਂ ਨਾਲ ਸਿੰਚਾਈ ਵਾਲਾ ਟਿਊਬਵੈੱਲ ਲਗਵਾਉਣ ਦੀ ਕੀਤੀ ਗਈ ਆਰੰਭਤਾ ਅਗਲੀ ਖ਼ਬਰ ਗ੍ਰਾਮ ਪੰਚਾਇਤ ਨੂਰਪੁਰ ਬੇਦੀ ਵਲੋਂ ਤੀਆਂ ਦਾ ਤਿਉਹਾਰ ਮਨਾਉਣ ਦਾ ਫ਼ੈਸਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।