07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਵਿਧਾਇਕ ਚੱਢਾ ਦੇ ਯਤਨਾਂ ਨਾਲ ਸਿੰਚਾਈ ਵਾਲਾ ਟਿਊਬਵੈੱਲ ਲਗਵਾਉਣ ਦੀ ਕੀਤੀ ਗਈ ਆਰੰਭਤਾ

ਅਜੀਤ ਡੈਸਕ 23-07-2026
ਨੂਰਪੁਰ ਬੇਦੀ, 22 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)–ਹਲਕਾ ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵਲੋਂ ਖੇਤਰ ਵਿਚ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਉਂਦਿਆਂ ਕਿਸਾਨਾਂ ਲਈ ਸਿੰਚਾਈ ਸਹੂਲਤਾਂ ਮਜ਼ਬੂਤ ਕਰਨ ਦੇ ਉਪਰਾਲੇ ਕੀਤੇ ਜਾ ਰਹੇ ਹਨ। ਪੀਣ ਵਾਲੇ ਪਾਣੀ ਦੀਆਂ ਯੋਜਨਾਵਾਂ ਦੇ ਨਾਲ-ਨਾਲ ਖੇਤੀਬਾੜੀ ਲਈ ਵੀ ਲੋੜੀਂਦਾ ਬੁਨਿਆਦੀ ਢਾਂਚਾ ਵਿਕਸਤ ਕਰਨ ਲਈ ਪਿੰਡ ਫੂਕਾਪੁਰ ਵਿਖੇ ਸਿੰਚਾਈ ਲਈ ਨਵੇਂ ਟਿਊਬਵੈੱਲ ਦੀ ਸਥਾਪਨਾ ਦਾ ਕੰਮ ਆਰੰਭ ਕਰਵਾਇਆ ਗਿਆ। ਵਿਧਾਇਕ ਦਿਨੇਸ਼ ਚੱਢਾ ਦੇ ਨਿਰਦੇਸ਼ਾਂ ਅਨੁਸਾਰ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਉਨ੍ਹਾਂ ਦੀ ਟੀਮ ਮੈਂਬਰ ਬਲਾਕ ਸੰਮਤੀ ਮੈਂਬਰ ਸਤਨਾਮ ਨਾਗਰਾ, ਰਾਮ ਪ੍ਰਸ਼ਾਦ ਪਾਲੀ, ਬਲਾਕ ਸੰਮਤੀ ਮੈਂਬਰ ਬਲਵਿੰਦਰ ਸਿੰਘ ਬਿੰਦੀ, ਮਹਿੰਦਰ ਸਿੰਘ ਝੱਜ ਤੇ ਲੱਕੀ ਜਤੋਲੀ ਵਲੋਂ ਸਾਂਝੇ ਤੌਰ ’ਤੇ ਕਰਵਾਈ ਗਈ। ਆਗੂਆਂ ਨੇ ਦੱਸਿਆ ਕਿ ਕਰੀਬ 50 ਲੱਖ ਰੁਪਏ ਦੀ ਲਾਗਤ ਨਾਲ 900 ਫੁੱਟ ਡੂੰਘਾ ਸਿੰਚਾਈ ਵਾਲਾ ਟਿਊਬਵੈੱਲ ਸਥਾਪਿਤ ਕੀਤਾ ਜਾਵੇਗਾ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਲਗਪਗ 90 ਏਕੜ ਖੇਤੀਯੋਗ ਜ਼ਮੀਨ ਨੂੰ ਨਿਯਮਤ ਸਿੰਚਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਕਿਸਾਨਾਂ ਨੂੰ ਪਾਣੀ ਦੀ ਘਾਟ ਤੋਂ ਕਾਫ਼ੀ ਹੱਦ ਤੱਕ ਰਾਹਤ ਮਿਲੇਗੀ ਅਤੇ ਫ਼ਸਲਾਂ ਦੀ ਪੈਦਾਵਾਰ ਵਿਚ ਵੀ ਵਾਧਾ ਹੋਣ ਦੀ ਉਮੀਦ ਹੈ। ਇਸ ਮੌਕੇ ਕੈਪਟਨ ਲੱਖੀ, ਗੋਲਾ ਸਰਪੰਚ, ਸੰਤੋਖ ਸਿੰਘ ਪੰਚ, ਕੇਸਰ ਸਿੰਘ, ਜੋਗਿੰਦਰ ਸਿੰਘ, ਸੁਖਵਿੰਦਰ ਫੌਜੀ, ਸੋਹਣ ਸਿੰਘ, ਦਿਲਾਵਰ ਸਿੰਘ, ਲੱਖਾ ਪੰਚ, ਦਰਸ਼ਨ ਫੌਜੀ, ਮੋਨੂ ਕੁਮਾਰ, ਅਮਰੀਕ ਫੌਜੀ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਪਿਛਲੀ ਖ਼ਬਰ ਅਜੈਵੀਰ ਸਿੰਘ ਲਾਲਪੁਰਾ ਦੇ ਤੀਜੀ ਵਾਰ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਲੱਡੂ ਵੰਡੇ ਅਗਲੀ ਖ਼ਬਰ ਪੰਚਾਇਤ ਸੰਮਤੀ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।