07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਮੀਟਿੰਗ

ਅਜੀਤ ਡੈਸਕ 23-07-2026
ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)-ਜਮਹੂਰੀ ਕਿਸਾਨ ਸਭਾ ਪੰਜਾਬ ਵਲੋਂ 20-21 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੇ ਆਲ ਇੰਡੀਆ ਕਿਸਾਨ ਮਹਾਂਸਭਾ ਦੇ ਇਜਲਾਸ ਅਤੇ 20 ਸਤੰਬਰ ਦੀ ਮਹਾ ਰੈਲੀ ਦੀਆਂ ਤਿਆਰੀਆਂ ਸਬੰਧੀ ਮਜ਼ਦੂਰ-ਕਿਸਾਨ ਦਫ਼ਤਰ ਰਾਣਾ ਭਵਨ, ਰੂਪਨਗਰ ਵਿਖੇ ਜ਼ਿਲ੍ਹਾ ਪ੍ਰਧਾਨ ਕਿਰਪਾਲ ਸਿੰਘ ਭੱਟੋ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬਾ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਸੂਬਾ ਮੀਤ ਪ੍ਰਧਾਨ ਮੋਹਣ ਸਿੰਘ ਧਮਾਣਾਂ, ਜ਼ਿਲ੍ਹਾ ਸਕੱਤਰ ਜਰਨੈਲ ਸਿੰਘ ਘਨੋਲਾ, ਕਾਰਜਕਾਰੀ ਸਕੱਤਰ ਧਰਮਪਾਲ ਸਿੰਘ ਸੈਣੀਮਾਜਰਾ, ਸੂਰਜੀਤ ਸਿੰਘ ਮੀਡਮਾ, ਮੋਹਣ ਸਿੰਘ ਬਹਾਦਰਪੁਰ, ਅਮਰੀਕ ਸਿੰਘ ਸਮੀਰੋਵਾਲ, ਯੋਗਰਾਜ ਨੂਰਪੁਰ ਬੇਦੀ, ਕਰਮਚੰਦ ਘਨਾਰੂ, ਮਦਨ ਸਿੰਘ ਬਹਾਦਰਪੁਰ, ਮੇਵਾ ਸਿੰਘ ਫਤਿਹਪੁਰ, ਅਵਤਾਰ ਸਿੰਘ ਫਤਿਹਪੁਰ, ਬਲਵੀਰ ਸਿੰਘ ਨੂਰਪੁਰ, ਬਲਵੀਰ ਸੈਣੀ, ਧਰਮਪਾਲ ਮੋਹਾਲੀ, ਦਰਸ਼ਨ ਸਿੰਘ ਬੜਵਾ ਸਮੇਤ ਹੋਰ ਆਗੂਆਂ ਨੇ ਹਿੱਸਾ ਲਿਆ। ਮੀਟਿੰਗ ਵਿਚ 20-21 ਸਤੰਬਰ ਨੂੰ ਜਲੰਧਰ ਵਿਖੇ ਹੋਣ ਵਾਲੇ ਆਲ ਇੰਡੀਆ ਕਿਸਾਨ ਮਹਾਂਸਭਾ ਦੇ ਇਜਲਾਸ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਫ਼ੈਸਲਾ ਲਿਆ ਗਿਆ ਕਿ ਰੂਪਨਗਰ ਜ਼ਿਲ੍ਹੇ ਵਲੋਂ 300 ਤੋਂ ਵੱਧ ਕਿਸਾਨ 20 ਸਤੰਬਰ ਦੀ ਮਹਾ ਰੈਲੀ ਵਿਚ ਸ਼ਮੂਲੀਅਤ ਕਰਨਗੇ। ਇਸ ਦੇ ਨਾਲ ਹੀ ਜ਼ਿਲ੍ਹੇ ਵਿਚ ਵਿਸ਼ੇਸ਼ ਮੈਂਬਰਸ਼ਿਪ ਮੁਹਿੰਮ ਚਲਾਈ ਜਾਵੇਗੀ ਅਤੇ ਇਜਲਾਸ ਦੇ ਖ਼ਰਚਿਆਂ ਲਈ ਫ਼ੰਡ ਇਕੱਠਾ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ ਜਲੰਧਰ ਵਿਖੇ ਹੋਣ ਵਾਲੇ ਇਸ ਇਜਲਾਸ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ 700 ਤੋਂ ਵੱਧ ਕਿਸਾਨ ਆਗੂ ਹਿੱਸਾ ਲੈਣਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ 20 ਸਤੰਬਰ ਦੀ ਕਿਸਾਨ ਰੈਲੀ ਇਤਿਹਾਸਕ ਸਾਬਤ ਹੋਵੇਗੀ ਅਤੇ ਇਸ ਨੂੰ ਸਫਲ ਬਣਾਉਣ ਲਈ ਜਥੇਬੰਦੀ ਦੇ ਸਾਰੇ ਆਗੂ ਅਤੇ ਵਰਕਰ ਪੂਰੇ ਯਤਨ ਕਰਨਗੇ।
ਪਿਛਲੀ ਖ਼ਬਰ ਲੋੜਵੰਦ ਬਨਾਵਟੀ ਲੱਤ ਲਗਵਾਉਣ ਲਈ ਗਰੀਨਵੇਜ ਸਕੂਲ ’ਚ ਆਪਣਾ ਨਾਂਅ 24 ਤੱਕ ਰਜਿਸਟਰਡ ਕਰਵਾਉਣ-ਹਰਜਿੰਦਰ ਸਿੰਘ ਮੱਲ੍ਹੀ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਸਫ਼ਾਈ ਸੇਵਕਾਂ ਦੀ ਹੜਤਾਲ ਨੂੰ ਸਮਰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।