03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-07-2026

ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਇਲਾਕਾ ਸੰਘਰਸ਼ ਕਮੇਟੀ ਵਲੋਂ ਰੋਸ ਦਰਸ਼ਨ

ਅਜੀਤ ਡੈਸਕ 25-07-2026
ਰੂਪਨਗਰ, 24 ਜੁਲਾਈ (ਸਤਨਾਮ ਸਿੰਘ ਸੱਤੀ)- ਨੀਟ ਪੇਪਰ ਲੀਕ ਅਤੇ ਇਸ ਨਾਲ ਪ੍ਰਭਾਵਿਤ ਵਿਦਿਆਰਥੀਆਂ ਦੇ ਹੱਕ ਵਿਚ ਇਲਾਕਾ ਸੰਘਰਸ਼ ਕਮੇਟੀ ਲੋਦੀਮਾਜਰਾ-ਘਨੌਲੀ ਵਲੋਂ ਅੰਬੇਡਕਰ ਚੌਂਕ, ਰੂਪਨਗਰ ਨੇੜੇ ਰੋਸ ਪ੍ਰਦਰਸ਼ਨ ਕਰਕੇ ਕੇਂਦਰ ਸਰਕਾਰ ਅਤੇ ਸੰਬੰਧਿਤ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਨੇ ਦਿੱਲੀ ਦੇ ਜੰਤਰ-ਮੰਤਰ ਵਿਖੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨਾਲ ਇੱਕਜੁੱਟਤਾ ਪ੍ਰਗਟ ਕਰਦਿਆਂ ਕਿਹਾ ਕਿ ਪੇਪਰ ਲੀਕ ਦੀਆਂ ਘਟਨਾਵਾਂ ਕਾਰਨ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੇਪਰ ਲੀਕ ਦੇ ਮਾਮਲਿਆਂ ਵਿਚ ਸਖ਼ਤ ਕਾਰਵਾਈ ਨਹੀਂ ਹੋ ਰਹੀ ਅਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਜਵਾਬਦੇਹ ਨਹੀਂ ਠਹਿਰਾਇਆ ਜਾ ਰਿਹਾ। ਬੁਲਾਰਿਆਂ ਨੇ ਦਿੱਲੀ ਵਿਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ‘ਤੇ ਪੁਲਿਸ ਵਲੋਂ ਕੀਤੀ ਗਈ ਕਥਿਤ ਕਾਰਵਾਈ ਦੀ ਨਿੰਦਾ ਕਰਦਿਆਂ ਕੇਂਦਰੀ ਸਿੱਖਿਆ ਮੰਤਰੀ ਤੋਂ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਦੀ ਪਾਰਦਰਸ਼ਤਾ ਅਤੇ ਵਿਦਿਆਰਥੀਆਂ ਦੇ ਭਵਿੱਖ ਦੀ ਰੱਖਿਆ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਮੌਕੇ ਪ੍ਰਧਾਨ ਨਿਰਮਲ ਸਿੰਘ ਲੋਦੀ ਮਾਜਰਾ, ਜਨਰਲ ਸਕੱਤਰ ਗਿਆਨ ਸਿੰਘ ਘਨੌਲੀ, ਬਲਜੀਤ ਸਿੰਘ ਘਨੌਲੀ, ਜਗਤਾਰ ਸਿੰਘ ਲੋਦੀਮਾਜਰਾ, ਇੰਦਰਜੀਤ ਸਿੰਘ, ਸੁਰਜੀਤ ਸਿੰਘ, ਰੱਬੀ ਸਿੰਘ, ਮੋਹਣ ਸਿੰਘ, ਕਰਮ ਸਿੰਘ, ਮਾਸਟਰ ਅਵਤਾਰ ਸਿੰਘ, ਸੁਰਿੰਦਰ ਸਿੰਘ, ਪਰਵਿੰਦਰ ਸਿੰਘ, ਰਜਿੰਦਰ ਸਿੰਘ ਅਤੇ ਦੀਪ ਸਿੰਘ ਸਮੇਤ ਹੋਰ ਆਗੂ ਅਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਨੂਰਪੁਰ ਬੇਦੀ ਇਲਾਕੇ ’ਚ ਬਿਜਲੀ ਸਪਲਾਈ ਹੋਈ ਪ੍ਰਭਾਵਿਤ ਅਗਲੀ ਖ਼ਬਰ ਹਰਪਾਲ ਸਿੰਘ ਭਸੀਨ ਨੂੰ ਸਦਮਾ, ਭਰਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।