03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-07-2026

ਸ੍ਰੀ ਚਮਕੌਰ ਸਾਹਿਬ ਦੇ ਕੰਨਿਆ ਸਕੂਲ ’ਚ ਐਚ.ਪੀ.ਵੀ ਵੈਕਸੀਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਅਜੀਤ ਡੈਸਕ 26-07-2026
ਸ਼੍ਰੀ ਚਮਕੌਰ ਸਾਹਿਬ, 25 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਿਹਤ ਵਿਭਾਗ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਸਥਾਨਕ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਵਿਖੇ ਐਸ.ਐਮ.ਓ. ਡਾ.ਗੋਬਿੰਦ ਟੰਡਨ ਦੀ ਅਗਵਾਈ ਹੇਠ ਲੜਕੀਆਂ ਨੂੰ ਸਰਵਾਈਕਲ ਕੈਂਸਰ ਤੋਂ ਬਚਾਉਣ ਦੇ ਉਦੇਸ਼ ਨਾਲ ਐਚ.ਪੀ.ਵੀ (ਹਿਊਮਨ ਪੈਪੀਲੋਮਾ ਵਾਇਰਸ) ਵੈਕਸੀਨ ਸਬੰਧੀ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਨੂੰ ਐਚ.ਪੀ.ਵੀ ਵਾਇਰਸ, ਇਸ ਨਾਲ ਹੋਣ ਵਾਲੀਆਂ ਬਿਮਾਰੀਆਂ ਅਤੇ ਵੈਕਸੀਨ ਦੇ ਮਹੱਤਵ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਬੀ. ਈ.ਈ. ਹਰਵਿੰਦਰ ਸਿੰਘ ਸੈਣੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਐਚ.ਪੀ.ਵੀ ਵੈਕਸੀਨ ਲੜਕੀਆਂ ਨੂੰ ਭਵਿੱਖ ਵਿਚ ਸਰਵਾਈਕਲ ਕੈਂਸਰ ਵਰਗੀ ਗੰਭੀਰ ਬਿਮਾਰੀ ਤੋਂ ਬਚਾਉਣ ਵਿਚ ਬਹੁਤ ਪ੍ਰਭਾਵਸ਼ਾਲੀ ਸਾਬਤ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਇਸ ਵੈਕਸੀਨ ਨਾਲ ਐਚ.ਪੀ.ਵੀ ਵਾਇਰਸ ਕਾਰਨ ਹੋਣ ਵਾਲੇ ਇਨਫੈਕਸ਼ਨ ਅਤੇ ਕੈਂਸਰ ਦੇ ਖ਼ਤਰੇ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਵੈਕਸੀਨ ਲਗਵਾਉਣਾ ਲੜਕੀਆਂ ਦੀ ਸਿਹਤ ਦੀ ਸੁਰੱਖਿਆ ਲਈ ਇੱਕ ਮਹੱਤਵਪੂਰਨ ਕਦਮ ਹੈ।ਉਨ੍ਹਾਂ ਦੱਸਿਆ ਕਿ ਇਹ ਵੈਕਸੀਨ 14 ਤੋਂ 15 ਸਾਲ ਤੱਕ ਉਮਰ ਵਰਗ ਦੀਆਂ ਲੜਕੀਆਂ ਲਈ ਪੂਰੀ ਤਰ੍ਹਾਂ ਮੁਫ਼ਤ ਉਪਲਬਧ ਹੈ। ਯੋਗ ਲਾਭਪਾਤਰੀ ਲੜਕੀਆਂ ਸਬ ਡਵੀਜ਼ਨਲ ਹਸਪਤਾਲ ਸ੍ਰੀ ਚਮਕੌਰ ਸਾਹਿਬ ਅਤੇ ਜ਼ਿਲ੍ਹਾ ਹਸਪਤਾਲ ਰੂਪਨਗਰ ਵਿਖੇ ਜਾ ਕੇ ਇਹ ਵੈਕਸੀਨ ਮੁਫ਼ਤ ਲਗਵਾ ਸਕਦੀਆਂ ਹਨ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਧੀਆਂ ਨੂੰ ਨਿਰਧਾਰਤ ਉਮਰ ਵਿਚ ਇਹ ਵੈਕਸੀਨ ਜ਼ਰੂਰ ਲਗਵਾਉਣ ਤਾਂ ਜੋ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਅਤੇ ਸਿਹਤਮੰਦ ਬਣ ਸਕੇ। ਪ੍ਰੋਗਰਾਮ ਦੌਰਾਨ ਸਿਹਤ ਸੁਪਰਵਾਈਜ਼ਰ ਨਾਗਰ ਸਿੰਘ ਵਲੋਂ ਵਿਦਿਆਰਥਣਾਂ ਨੂੰ ਐਚ.ਪੀ.ਵੀ ਵੈਕਸੀਨ ਨਾਲ ਜੁੜੇ ਭਰਮ ਅਤੇ ਗ਼ਲਤ ਧਾਰਨਾਵਾਂ ਬਾਰੇ ਵੀ ਜਾਣੂ ਕਰਵਾਇਆ ਗਿਆ ਅਤੇ ਦੱਸਿਆ ਗਿਆ ਕਿ ਇਹ ਵੈਕਸੀਨ ਸੁਰੱਖਿਅਤ, ਪ੍ਰਭਾਵਸ਼ਾਲੀ ਅਤੇ ਵਿਗਿਆਨਕ ਤੌਰ ‘ਤੇ ਪ੍ਰਮਾਣਿਤ ਹੈ। ਇਸ ਮੌਕੇ ਪ੍ਰਿੰਸੀਪਲ ਜਗਤਾਰ ਸਿੰਘ ਲੌਗੀਆਂ, ਗੁਰਪ੍ਰੀਤ ਸਿੰਘ ਹੀਰਾ, ਗੁਰਦੀਪ ਸਿੰਘ ਹੈਲਥ ਵਰਕਰ ਅਤੇ ਸਕੂਲੀ ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸੀ।
ਪਿਛਲੀ ਖ਼ਬਰ ਧਰਮ ਪ੍ਰਚਾਰ ਵੈੱਲਫੇਅਰ ਸੁਸਾਇਟੀ ਘਨੌਲੀ ਨੇ ਸਾਲਾਨਾ ਧਾਰਮਿਕ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਸਿੱਖਿਆ ਵਿਭਾਗ, ਜੰਗਲਾਤ ਵਿਭਾਗ ਅਤੇ ਕੋਹਮ ਫਾਉਂਡੇਸ਼ਨ ਦੇ ਸਾਂਝੇ ਉਪਰਾਲੇ ਨਾਲ ਵਿਦਿਆਰਥੀਆਂ ਨੂੰ ਦਿੱਤੀ ਕੁਦਰਤ ਸੰਭਾਲ ਦੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।