08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸਲੇਮਪੁਰ ਸਕੂਲ ’ਚ ਵਿਦਿਆਰਥੀਆਂ ਨੂੰ ਸਿੱਖਿਆ ਕ੍ਰਾਂਤੀ ਤਹਿਤ ਵੰਡੇ ਬੈਗ

ਅਜੀਤ ਡੈਸਕ 27-07-2026
ਸ੍ਰੀ ਚਮਕੌਰ ਸਾਹਿਬ, 26 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲੇਮਪੁਰ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ 55 ਵਿਦਿਆਰਥੀਆਂ ਨੂੰ ਬੈਗ ਵੰਡੇ ਗਏ। ਜਿਨ੍ਹਾਂ ਨੂੰ ਵੰਡਣ ਦੀ ਰਸਮ ਮੁੱਖ ਮਹਿਮਾਨ ਬਲਾਕ ਸੰਮਤੀ ਖਰੜ ਦੇ ਵਾਈਸ ਚੇਅਰਮੈਨ ਨਿਰਪਾਲ ਸਿੰਘ ਮੰਡੇਰ ਨੇ ਅਦਾ ਕੀਤੀ। ਇਸ ਮੌਕੇ ਉਨ੍ਹਾਂ ਨਾਲ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਅਮਰੀਕ ਸਿੰਘ ਢੰਗਰਾਲੀ, ਗਗਨਦੀਪ ਸਿੰਘ ਬਲਾਕ ਪ੍ਰਧਾਨ ਅਤੇ ਜੋਬਨਦੀਪ ਸਿੰਘ ਵੀ ਸਨ। ਇਸ ਮੌਕੇ ਪ੍ਰਿੰਸੀਪਲ ਪਵਨ ਕੁਮਾਰ ਨੇ ਸਕੂਲ ਵਿਚ ਕੀਤੇ ਜਾ ਰਹੇ ਕਾਰਜਾਂ ਦਾ ਜ਼ਿਕਰ ਕੀਤਾ। ਪਿੰਡ ਦੀ ਸਰਪੰਚ ਸੁਰਜੀਤ ਕੌਰ ਮਾਵੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਹਾਕਮ ਸਿੰਘ ਤੇ ਸਮੂਹ ਮੈਂਬਰਾਂ ਸਮੇਤ ਸਕੂਲ ਦੇ ਵਿਦਿਆਰਥੀ ਤੇ ਸਟਾਫ਼ ਮੈਂਬਰ ਮੌਜੂਦ ਸਨ।
ਪਿਛਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਕਾਰਗਿਲ ਵਿਜੇ ਦਿਵਸ ਅਗਲੀ ਖ਼ਬਰ ਬਾਹਮਣ ਮਾਜਰਾ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਵਿਧਾਇਕ ਚੱਢਾ ਨੇ ਦਿਖਾਈ ਹਰੀ ਝੰਡੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।