08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਸ੍ਰੀ ਚਮਕੌਰ ਸਾਹਿਬ ਵਿਖੇ ਮਨਾਇਆ ਕਾਰਗਿਲ ਵਿਜੇ ਦਿਵਸ

ਅਜੀਤ ਡੈਸਕ 27-07-2026
ਸ੍ਰੀ ਚਮਕੌਰ ਸਾਹਿਬ , 26 ਜੁਲਾਈ (ਜਗਮੋਹਣ ਸਿੰਘ ਨਾਰੰਗ)- ਕਾਰਗਿਲ ਵਿਜੇ ਦਿਵਸ ਮੌਕੇ ਸ੍ਰੀ ਚਮਕੌਰ ਸਾਹਿਬ ਵਿਖੇ ਭਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮੇਜਰ ਅੰਜੂ ਬਾਲਾ ਸਿੰਘ ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕੇ ਇਨ੍ਹਾਂ ਸ਼ਹੀਦਾਂ ਕਾਰਨ ਹੀ ਅੱਜ ਅਸੀ ਖੁੱਲ੍ਹੀ ਫ਼ਿਜ਼ਾ ਵਿਚ ਜੀਅ ਰਹੇ ਹਾਂ। ਉਨ੍ਹਾਂ ਕਿਹਾ ਕਿ ਕਾਰਗਿਲ ਯੁੱਧ ਭਾਰਤੀ ਫ਼ੌਜਾਂ ਲਈ ਭਾਵੇਂ ਇੱਕ ਵੱਡੀ ਚੁਣੌਤੀ ਸੀ, ਪਰ ਸਾਡੇ ਦੇਸ਼ ਦੇ ਬਹਾਦਰ ਜਵਾਨਾਂ ਨੇ ਹਮੇਸ਼ਾ ਵਾਂਗ ਦੁਸ਼ਮਣ ਫ਼ੌਜਾਂ ਨੂੰ ਬੁਰੀ ਤਰਾਂ ਖਦੇੜਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਡੇ ਦੇਸ਼ ਦੀਆਂ ਤਿੰਨੋ ਸੈਨਾਵਾਂ ਤੇ ਗਰਵ ਹੈ, ਉਨ੍ਹਾਂ ਸਮੂਹ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਭਾਰਤੀ ਫ਼ੌਜ ਦਾ ਹਿੱਸਾ ਬਣਨ ਲਈ ਉਤਸ਼ਾਹਿਤ ਕਰਨ। ਉਨ੍ਹਾਂ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਸਮੂਹ ਸ਼ਹੀਦ ਪਰਿਵਾਰਾਂ, ਸਾਬਕਾ ਸੈਨਿਕਾਂ ਅਤੇ ਭਰਤੀ ਫ਼ੌਜ ਵਿਚ ਸੇਵਾਵਾਂ ਨਿਭਾਅ ਰਹੇ ਸੈਨਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਸਮੱਸਿਆਵਾਂ ਲਈ ਉਨ੍ਹਾਂ ਨੂੰ ਮਿਲ ਸਕਦੇ ਹਨ। ਉਨ੍ਹਾਂ ਦੀ ਸਮੱਸਿਆ ਹੱਲ ਕਰਨ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ । ਇਸ ਮੌਕੇ ਇਲਾਕੇ ਦੇ ਕਈ ਸਾਬਕਾ ਸੈਨਿਕ ਤੇ ਭਾਜਪਾ ਵਰਕਰ ਹਾਜ਼ਰ ਸਨ ।
ਪਿਛਲੀ ਖ਼ਬਰ ਪੇਪਰ ਲੀਕ ਮਾਮਲੇ ’ਚ ਪ੍ਰਦਰਸ਼ਨ ਦੌਰਾਨ ਤੇਜ ਪ੍ਰਤਾਪ ਯਾਦਵ ਗ੍ਰਿਫ਼ਤਾਰ ਅਗਲੀ ਖ਼ਬਰ ਸਲੇਮਪੁਰ ਸਕੂਲ ’ਚ ਵਿਦਿਆਰਥੀਆਂ ਨੂੰ ਸਿੱਖਿਆ ਕ੍ਰਾਂਤੀ ਤਹਿਤ ਵੰਡੇ ਬੈਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।