08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-07-2026

ਏ. ਆਈ. ਓ. ਸੀ. ਡੀ. ਦੇ ਰਾਸ਼ਟਰੀ ਫੋਰਮ ’ਚ ਪੰਜਾਬ ਦੇ ਕੈਮਿਸਟਾਂ ਦੇ ਮੁੱਦੇ ਕੀਤੇ ਉਜਾਗਰ-ਸੁਦਰਸ਼ਨ ਚੌਧਰੀ

ਅਜੀਤ ਡੈਸਕ 27-07-2026
ਨੰਗਲ, 26 ਜੁਲਾਈ (ਪ੍ਰੀਤਮ ਸਿੰਘ ਬਰਾਰੀ)-ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਦੀ ਰਾਸ਼ਟਰੀ ਮੀਟਿੰਗ ਵਿਚ ਪੰਜਾਬ ਕੈਮਿਸਟ ਐਸੋਸੀਏਸ਼ਨ ਵਲੋਂ ਸੁਰਿੰਦਰ ਦੁੱਗਲ ਸੂਬਾ ਪ੍ਰਧਾਨ, ਅਤੇ ਸੁਦਰਸ਼ਨ ਚੌਧਰੀ ਸੀਨੀਅਰ ਮੀਤ ਪ੍ਰਧਾਨ ਨੇ ਹਿੱਸਾ ਲਿਆ। ਪੰਜਾਬ ਦੇ ਕੈਮਿਸਟ ਭਾਈਚਾਰੇ ਨਾਲ ਸਬੰਧਿਤ ਵੱਖ-ਵੱਖ ਮਹੱਤਵਪੂਰਨ ਮੁੱਦਿਆਂ ‘ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਨ੍ਹਾਂ ਵਿਚ ਪੁਰਾਣੀ ਦਵਾਈ ਨੀਤੀ ਵਿਚ ਜ਼ਰੂਰੀ ਸੋਧਾਂ ਦੀ ਲੋੜ, ਜਨ ਔਸ਼ਧੀ ਕੇਂਦਰਾਂ ਦੀ ਨਿਯਮਤ ਜਾਂਚ, ਲਾਜ਼ਮੀ ਸ਼ਡਿਊਲ ਐੱਚ1 ਰਜਿਸਟਰ ਨੂੰ ਖ਼ਤਮ ਕਰਨ ਦੀ ਮੰਗ, ਅਣ ਅਧਿਕਾਰਤ ਆਨਲਾਈਨ ਐਪਸ ਰਾਹੀਂ ਦਵਾਈਆਂ ਦੀ ਵਿਕਰੀ ‘ਤੇ ਪ੍ਰਭਾਵਸ਼ਾਲੀ ਪਾਬੰਦੀ, ਓ. ਐਨ. ਡੀ. ਐਲ.ਐਸ.ਪੋਰਟਲ ਨਾਲ ਸਬੰਧਿਤ ਸਮੱਸਿਆਵਾਂ ਅਤੇ ਫਾਰਮਾਸਿਸਟ ਨਵੀਨੀਕਰਨ ਨਾਲ ਸਬੰਧਿਤ ਮੁੱਦੇ ਸ਼ਾਮਲ ਸਨ। ਪੰਜਾਬ ਕੈਮਿਸਟ ਐਸੋਸੀਏਸ਼ਨ ਨੇ ਆਪਣੀ ਰਾਜ ਪੱਧਰੀ ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਕਿ ਇਨ੍ਹਾਂ ਜਨਤਕ ਅਤੇ ਵਪਾਰਕ ਚਿੰਤਾਵਾਂ ਨੂੰ ਪੰਜਾਬ ਸਰਕਾਰ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ, ਸੂਬੇ ਦੇ ਸਾਰੇ ਮਾਣਯੋਗ ਵਿਧਾਇਕਾਂ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ, ਤਾਂ ਜੋ ਉਹ ਇਨ੍ਹਾਂ ਮੰਗਾਂ ਨੂੰ ਸਰਕਾਰ ਅਤੇ ਸਿਹਤ ਵਿਭਾਗ ਕੋਲ ਜ਼ੋਰਦਾਰ ਢੰਗ ਨਾਲ ਉਠਾ ਸਕਣ। ਜੇਕਰ ਇਨ੍ਹਾਂ ਮੰਗਾਂ ‘ਤੇ ਸਮੇਂ ਸਿਰ ਸਕਾਰਾਤਮਿਕ ਕਾਰਵਾਈ ਨਹੀਂ ਕੀਤੀ ਜਾਂਦੀ, ਤਾਂ ਪੰਜਾਬ ਕੈਮਿਸਟ ਐਸੋਸੀਏਸ਼ਨ ਪੜਾਅ ਵਾਰ ਰਾਜ ਪੱਧਰੀ ਅੰਦੋਲਨ ਸ਼ੁਰੂ ਕਰੇਗੀ। ਇਹ ਸਮੁੱਚੀ ਜਾਣਕਾਰੀ ਦਿੰਦਿਆਂ ਸੂਬੇ ਦੇ ਮੀਤ ਪ੍ਰਧਾਨ ਸੁਦਰਸ਼ਨ ਚੌਧਰੀ ਨੇ ਦੱਸਿਆ ਕਿ ਆਲ ਇੰਡੀਆ ਆਰਗੇਨਾਈਜ਼ੇਸ਼ਨ ਆਫ਼ ਕੈਮਿਸਟ ਐਂਡ ਡਰੱਗਿਸਟ ਨੇ ਵੀ ਪੰਜਾਬ ਕੈਮਿਸਟ ਭਾਈਚਾਰੇ ਦੀਆਂ ਮੰਗਾਂ ਨੂੰ ਜਾਇਜ਼ ਕਰਾਰ ਦਿੱਤਾ ਅਤੇ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਜੇਕਰ ਜ਼ਰੂਰੀ ਹੋਇਆ ਤਾਂ, ਇਸ ਅੰਦੋਲਨ ਦਾ ਰਾਸ਼ਟਰੀ ਪੱਧਰ ‘ਤੇ ਵੀ ਸਮਰਥਨ ਕੀਤਾ ਜਾਵੇਗਾ।
ਪਿਛਲੀ ਖ਼ਬਰ ਨੀਟ ਪ੍ਰੀਖਿਆ ’ਚ ਕਥਿਤ ਬੇਨਿਯਮੀਆਂ ਤੇ ਵਿਦਿਆਰਥੀਆਂ ’ਤੇ ਜਬਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਾਮਲਾ ਨੰਗਲ ਤਹਿਸੀਲ ਦੇ 14 ਪਿੰਡਾਂ ਦਾ ਮਾਲ ਰਿਕਾਰਡ ਗ਼ਾਇਬ ਹੋਣ ਦਾ ਪੰਜਾਬ ਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਨੇ ਗ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।