03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਮੁਢਲੀਆਂ ਸਹੂਲਤਾਂ ਨੂੰ ਤਰਸੇ ਸਿਮਰਨ ਨਗਰ ਦੇ ਵਸਨੀਕ

ਅਜੀਤ ਡੈਸਕ 30-07-2026
ਰੂਪਨਗਰ, 29 ਜੁਲਾਈ (ਸਤਨਾਮ ਸਿੰਘ ਸੱਤੀ)-ਸਿਮਰਨ ਨਗਰ ਦੇ ਸਮੂਹ ਵਸਨੀਕਾਂ ਦੀ ਇੱਕ ਅਹਿਮ ਮੀਟਿੰਗ ਮੁਹੱਲੇ ਵਿਚ ਹੋਈ, ਜਿਸ ਵਿਚ ਨਗਰ ਕੌਂਸਲ ਵਲੋਂ ਇਲਾਕੇ ਨੂੰ ਸੜਕਾਂ, ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀ ਸਪਲਾਈ ਵਰਗੀਆਂ ਮੁੱਢਲੀਆਂ ਸਹੂਲਤਾਂ ਨਾ ਮੁਹੱਈਆ ਕਰਵਾਉਣ ਦੇ ਮਾਮਲੇ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਜੋਗਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਮੁੱਢਲੀਆਂ ਸਹੂਲਤਾਂ ਦੀ ਮੰਗ ਨੂੰ ਲੈ ਕੇ ਬ੍ਰਿਜ ਭੂਸ਼ਣ ਵਲੋਂ ਨਗਰ ਕੌਂਸਲ ਖ਼ਿਲਾਫ਼ ਪਰਮਾਨੈਂਟ ਲੋਕ ਅਦਾਲਤ ਵਿਚ ਰਿੱਟ ਦਾਇਰ ਕੀਤੀ ਗਈ ਸੀ। ਇਸ ਮਾਮਲੇ ਦੀ ਸੁਣਵਾਈ ਉਪਰੰਤ ਮਾਣਯੋਗ ਅਦਾਲਤ ਨੇ 16 ਅਪ੍ਰੈਲ 2026 ਨੂੰ ਨਗਰ ਕੌਂਸਲ ਨੂੰ ਹੁਕਮ ਦਿੱਤਾ ਸੀ ਕਿ ਸਿਮਰਨ ਨਗਰ ਵਿਚ ਤਿੰਨ ਮਹੀਨਿਆਂ ਦੇ ਅੰਦਰ ਸੜਕਾਂ, ਸੀਵਰੇਜ ਅਤੇ ਵਾਟਰ ਸਪਲਾਈ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਦਿੱਤੀ ਗਈ ਤਿੰਨ ਮਹੀਨਿਆਂ ਦੀ ਮਿਆਦ ਵੀ ਸਮਾਪਤ ਹੋ ਚੁੱਕੀ ਹੈ, ਪਰ ਨਗਰ ਕੌਂਸਲ ਵਲੋਂ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੋਸ਼ ਲਗਾਇਆ ਕਿ ਨਗਰ ਕੌਂਸਲ ਦਾ ਇਹ ਰਵੱਈਆ ਦਰਸਾਉਂਦਾ ਹੈ ਕਿ ਉਹ ਅਦਾਲਤੀ ਹੁਕਮਾਂ ਅਤੇ ਕਾਨੂੰਨ ਦਾ ਸਨਮਾਨ ਨਹੀਂ ਕਰਦੀ ਅਤੇ ਆਪਣੇ ਆਪ ਨੂੰ ਕਾਨੂੰਨ ਤੋਂ ਉੱਪਰ ਸਮਝਦੀ ਹੈ। ਮੀਟਿੰਗ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਹੁਣ ਮਾਣਯੋਗ ਅਦਾਲਤ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਰਿੱਟ ਦੀ ਐਗਜ਼ੀਕਿਊਸ਼ਨ ਦਾਇਰ ਕਰਕੇ ਮੁੜ ਅਦਾਲਤ ਦਾ ਰੁਖ਼ ਕੀਤਾ ਜਾਵੇਗਾ, ਤਾਂ ਜੋ ਸਿਮਰਨ ਨਗਰ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਹੱਕ ਦੀਆਂ ਬੁਨਿਆਦੀ ਸਹੂਲਤਾਂ ਜਲਦੀ ਤੋਂ ਜਲਦੀ ਮਿਲ ਸਕਣ। ਇਸ ਮੌਕੇ ਸਿਮਰਨ ਨਗਰ ਦੇ ਵੱਡੀ ਗਿਣਤੀ ਵਿਚ ਵਸਨੀਕ ਹਾਜ਼ਰ ਸਨ, ਜਿਨ੍ਹਾਂ ਨੇ ਮੁਹੱਲੇ ਦੇ ਵਿਕਾਸ ਲਈ ਇੱਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਅਹਿਦ ਪ੍ਰਗਟਾਇਆ।
ਪਿਛਲੀ ਖ਼ਬਰ ਤਖ਼ਤਗੜ੍ਹ ਜ਼ੋਨਲ ਸਕੂਲ ਖੇਡਾਂ ਦਾ ਫੁੱਟਬਾਲ ਦੇ ਮੁਕਾਬਲਿਆਂ ਨਾਲ ਟਿੱਬਾ ਨੰਗਲ ਵਿਖੇ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਨਿਊ ਮਾਡਲ ਟਾਊਨ ਵੈੱਲਫੇਅਰ ਸੁਸਾਇਟੀ ਰੋਪੜ ਦਾ ਗਠਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।