03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਆਰ.ਐਮ.ਪੀ.ਆਈ. ਵਲੋਂ ਸਮਰਥਨ ਦੇਣ ਦਾ ਐਲਾਨ

ਅਜੀਤ ਡੈਸਕ 30-07-2026
ਨੂਰਪੁਰ ਬੇਦੀ, 29 ਜੁਲਾਈ (ਵਿੰਦਰਪਾਲ ਝਾਂਡੀਆਂ)-ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ.ਐਮ.ਪੀ.ਆਈ.) ਨੇ ਪੰਜਾਬ ਸਰਕਾਰ ਦੇ ਸਫ਼ਾਈ ਕਰਮਚਾਰੀਆਂ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਚਲਾਏ ਜਾ ਰਹੇ ਸੰਘਰਸ਼ ਦਾ ਸਮਰਥਨ ਕਰਦਿਆਂ ਉਨ੍ਹਾਂ ਦੇ ਪੰਜਾਬ ਬੰਦ ਦੇ ਸੱਦੇ ਨਾਲ ਇੱਕਜੁੱਟਤਾ ਦਾ ਐਲਾਨ ਕੀਤਾ ਹੈ। ਇਸ ਸਬੰਧੀ ਆਰ.ਐਮ.ਪੀ.ਆਈ. ਦੇ ਆਗੂ ਗੁਰਨੈਬ ਸਿੰਘ ਜੇਤੇਵਾਲ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਲੰਬੇ ਸਮੇਂ ਤੋਂ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਦੀ ਬਜਾਏ ਦਮਨਕਾਰੀ ਨੀਤੀ ਅਪਣਾ ਰਹੀ ਹੈ। ਮਾਸਟਰ ਗੁਰਨੈਬ ਸਿੰਘ ਜੇਤੇਵਾਲ ਨੇ ਕਿਹਾ ਕਿ ਕਿਸੇ ਵੀ ਲੋਕਤੰਤਰੀ ਸਮਾਜ ਵਿਚ ਆਪਣੀਆਂ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰਨਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਜੇਕਰ ਸਰਕਾਰ ਗੱਲਬਾਤ ਰਾਹੀਂ ਮਸਲੇ ਹੱਲ ਕਰਨ ਦੀ ਬਜਾਏ ਪੁਲਸ ਬਲ ਦੀ ਵਰਤੋਂ ਕਰੇਗੀ ਤਾਂ ਇਸ ਨਾਲ ਲੋਕਾਂ ਵਿਚ ਨਾਰਾਜ਼ਗੀ ਹੋਰ ਵਧੇਗੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਹੱਲ ਕੀਤਾ ਜਾਵੇ ਅਤੇ ਉਨ੍ਹਾਂ ‘ਤੇ ਦਰਜ ਕੀਤੇ ਕੇਸ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਪੂਰਾ ਸਮਰਥਨ ਦਿੰਦੀ ਹੈ ਅਤੇ ਪੰਜਾਬ ਬੰਦ ਦੇ ਸੱਦੇ ਵਿਚ ਹਰ ਸੰਭਵ ਸਹਿਯੋਗ ਦੇਵੇਗੀ। ਉਨ੍ਹਾਂ ਸਮਾਜ ਦੇ ਹਰ ਵਰਗ, ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ, ਵਪਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਫ਼ਾਈ ਕਰਮਚਾਰੀਆਂ ਦੀਆਂ ਹੱਕੀ ਮੰਗਾਂ ਦੇ ਹੱਕ ਵਿਚ ਦਿੱਤੇ ਪੰਜਾਬ ਬੰਦ ਨੂੰ ਆਪਣਾ ਸਮਰਥਨ ਦੇਣ ਤਾਂ ਜੋ ਸਰਕਾਰ ‘ਤੇ ਜਾਇਜ਼ ਮੰਗਾਂ ਮੰਨਣ ਲਈ ਲੋਕਤੰਤਰੀ ਦਬਾਅ ਬਣਾਇਆ ਜਾ ਸਕੇ। ਮਾਸਟਰ ਗੁਰਨੈਬ ਸਿੰਘ ਜੇਤੇਵਾਲ ਨੇ ਕਿਹਾ ਕਿ ਆਰ.ਐਮ.ਪੀ.ਆਈ.ਹਮੇਸ਼ਾ ਮਜ਼ਦੂਰਾਂ ਅਤੇ ਮੁਲਾਜ਼ਮਾਂ ਦੇ ਹੱਕਾਂ ਦੀ ਲੜਾਈ ਵਿਚ ਉਨ੍ਹਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਹਰ ਤਰਾਂ ਦੇ ਸੰਘਰਸ਼ ਵਿਚ ਆਪਣਾ ਬਣਦਾ ਯੋਗਦਾਨ ਦਿੰਦੀ ਰਹੇਗੀ।
ਪਿਛਲੀ ਖ਼ਬਰ ਸ਼ਿਵ ਮੰਦਰ ਸਰਥਲੀ ਵਿਖੇ ਗੁਰੂ ਪੁੰਨਿਆ ਉਤਸਵ ਸ਼ਰਧਾ ਪੂਰਵਕ ਮਨਾਇਆ ਅਗਲੀ ਖ਼ਬਰ ਤਖ਼ਤਗੜ੍ਹ ਜ਼ੋਨਲ ਸਕੂਲ ਖੇਡਾਂ ਦਾ ਫੁੱਟਬਾਲ ਦੇ ਮੁਕਾਬਲਿਆਂ ਨਾਲ ਟਿੱਬਾ ਨੰਗਲ ਵਿਖੇ ਸ਼ਾਨਦਾਰ ਆਗਾਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।