03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਸ਼ਿਵ ਮੰਦਰ ਸਰਥਲੀ ਵਿਖੇ ਗੁਰੂ ਪੁੰਨਿਆ ਉਤਸਵ ਸ਼ਰਧਾ ਪੂਰਵਕ ਮਨਾਇਆ

ਅਜੀਤ ਡੈਸਕ 30-07-2026
ਨੂਰਪੁਰ ਬੇਦੀ, 29 ਜੁਲਾਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਇਤਿਹਾਸਕ ਸ਼ਿਵ ਮੰਦਰ ਸਰਥਲੀ ਵਿਖੇ ਮਹੰਤ ਧੀਰਜ ਗਿਰੀ ਮਹਾਰਾਜ ਦੀ ਅਗਵਾਈ ਹੇਠ ਗੁਰੂ ਪੁੰਨਿਆ ਉਤਸਵ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਤੋਂ ਹੀ ਦੂਰ-ਦੁਰਾਡੇ ਇਲਾਕਿਆਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਮੰਦਰ ਵਿਖੇ ਨਤਮਸਤਕ ਹੋਣ ਲਈ ਪੁੱਜਣੀਆਂ ਸ਼ੁਰੂ ਹੋ ਗਈਆਂ। ਸ਼ਰਧਾਲੂਆਂ ਨੇ ਗੁਰੂ ਪੂਜਾ ਕਰਦਿਆਂ ਆਪਣੇ ਪਰਿਵਾਰਾਂ ਦੀ ਸੁੱਖ-ਸ਼ਾਂਤੀ, ਚੰਗੀ ਸਿਹਤ ਅਤੇ ਖੁਸ਼ਹਾਲੀ ਦੀ ਅਰਦਾਸ ਕੀਤੀ। ਧਾਰਮਿਕ ਸਮਾਗਮ ਦੌਰਾਨ ਵੱਖ-ਵੱਖ ਭਜਨ ਮੰਡਲੀਆਂ ਨੇ ਭਗਤੀ ਰਸ ਨਾਲ ਭਰਪੂਰ ਭਜਨ ਪੇਸ਼ ਕਰਕੇ ਸਮੁੱਚੇ ਮੰਦਰ ਪਰਿਸਰ ਨੂੰ ਭਗਤੀਮਈ ਮਾਹੌਲ ਵਿਚ ਰੰਗ ਦਿੱਤਾ। ਸੰਗਤਾਂ ਨੇ ਪੂਰੀ ਸ਼ਰਧਾ ਨਾਲ ਭਜਨਾਂ ਦਾ ਆਨੰਦ ਮਾਣਿਆ ਅਤੇ ਗੁਰੂ ਮਹਿਮਾ ਦਾ ਗੁਣਗਾਨ ਕੀਤਾ। ਸਮਾਗਮ ਦੌਰਾਨ ਮਹੰਤ ਧੀਰਜ ਗਿਰੀ ਨੇ ਸ਼ਰਧਾਲੂਆਂ ਨੂੰ ਨਾਮ ਦਾਨ ਦੀ ਬਖ਼ਸ਼ਿਸ਼ ਵੀ ਕੀਤੀ ਅਤੇ ਗੁਰੂ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸੰਗਤਾਂ ਨੂੰ ਉਪਦੇਸ਼ ਦਿੰਦਿਆਂ ਮਹੰਤ ਧੀਰਜ ਗਿਰੀ ਨੇ ਕਿਹਾ ਕਿ ਗੁਰੂ ਪੁੰਨਿਆ ਦਾ ਦਿਨ ਆਪਣੇ ਗੁਰੂ ਪ੍ਰਤੀ ਸ਼ਰਧਾ ਅਤੇ ਸਮਰਪਣ ਦਾ ਪ੍ਰਤੀਕ ਹੈ। ਸਮਾਗਮ ਦੌਰਾਨ ਸ਼ਰਧਾਲੂਆਂ ਨੇ ਮੰਦਰ ਵਿਖੇ ਚੱਲ ਰਹੇ ਲੰਗਰ ’ਚ ਪ੍ਰਸਾਦ ਵੀ ਛਕਿਆ।
ਪਿਛਲੀ ਖ਼ਬਰ ਪੀ.ਐਮ. ਸ਼੍ਰੀ ਸ਼ਹੀਦ ਸਿਪਾਹੀ ਪਰਗਨ ਸਿੰਘ ਸਰਕਾਰੀ ਹਾਈ ਸਕੂਲ ਵਿਖੇ ਖੇਡਾਂ ਦੌਰਾਨ ਚੱਲ ਰਹੇ ਵਾਲੀਬਾਲ ਦੇ ਫਸਵੇਂ ਮੁਕਾਬ... ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਆਰ.ਐਮ.ਪੀ.ਆਈ. ਵਲੋਂ ਸਮਰਥਨ ਦੇਣ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।