03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਯੂਥ ਕਾਂਗਰਸ ਲੋਕਾਂ ਦੀ ਆਵਾਜ਼ ਲਗਾਤਾਰ ਬੁਲੰਦ ਕਰ ਰਹੀ ਹੈ-ਪ੍ਰਧਾਨ ਸ਼ੁਭਮ ਸ਼ਰਮਾ

ਅਜੀਤ ਡੈਸਕ 30-07-2026
ਨੂਰਪੁਰ ਬੇਦੀ, 29 ਜੁਲਾਈ (ਰਾਜੇਸ਼ ਚੌਧਰੀ ਤਖਤਗੜ੍ਹ)-ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ ਨੇ ਨੂਰਪੁਰ ਬੇਦੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਸੂਬੇ ਦੇ ਮੌਜੂਦਾ ਲੋਕ ਮਸਲਿਆਂ ਅਤੇ ਸੰਗਠਨਾਤਮਕ ਗਤੀਵਿਧੀਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਦੋਵੇਂ ਆਗੂਆਂ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣ ਅਤੇ ਉਨ੍ਹਾਂ ਦੇ ਹੱਲ ਲਈ ਸਾਂਝੇ ਤੌਰ ‘ਤੇ ਸੰਘਰਸ਼ ਕਰਨ ਦਾ ਭਰੋਸਾ ਦਿੱਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸ਼ੁਭਮ ਸ਼ਰਮਾ ਨੇ ਕਿਹਾ ਕਿ ਯੂਥ ਕਾਂਗਰਸ ਪੰਜਾਬ ਦੇ ਹਰ ਲੋਕ ਮਸਲੇ ਨੂੰ ਗੰਭੀਰਤਾ ਨਾਲ ਉਠਾ ਰਹੀ ਹੈ, ਤਾਂ ਜੋ ਆਮ ਲੋਕਾਂ ਦੀਆਂ ਮੁਸ਼ਕਲਾਂ ਸਰਕਾਰ ਤੱਕ ਪਹੁੰਚ ਸਕਣ ਅਤੇ ਉਨ੍ਹਾਂ ਦਾ ਹੱਲ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨਾਂ, ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਵਰਗਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਯੂਥ ਕਾਂਗਰਸ ਲਗਾਤਾਰ ਆਵਾਜ਼ ਬੁਲੰਦ ਕਰ ਰਹੀ ਹੈ। ਸ਼ੁਭਮ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਸੂਬੇ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਆਪਣੇ ਹੀ ਬਣਦੇ ਮਹਿੰਗਾਈ ਭੱਤੇ (ਡੀ.ਏ.) ਦੀ ਪ੍ਰਾਪਤੀ ਲਈ ਮਾਣਯੋਗ ਅਦਾਲਤਾਂ ਦਾ ਦਰਵਾਜ਼ਾ ਖੜਕਾਉਣਾ ਪੈ ਰਿਹਾ ਹੈ, ਜੋ ਕਿ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ। ਜ਼ਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਲੋਕ ਹਿਤਾਂ ਨਾਲ ਜੁੜੇ ਹਰ ਮਸਲੇ ‘ਤੇ ਜ਼ਿਲ੍ਹਾ ਕਾਂਗਰਸ ਅਤੇ ਯੂਥ ਕਾਂਗਰਸ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨਗੇ। ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਸ਼ੁਭਮ ਸ਼ਰਮਾ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ ਗਿਆ।
ਪਿਛਲੀ ਖ਼ਬਰ ਰੋਟਰੀ ਕਲੱਬ ਰੂਪਨਗਰ ਵਲੋਂ ‘ਸਾਖਾ’ ਪ੍ਰੋਜੈਕਟ ਤਹਿਤ ਟੀ.ਬੀ. ਮਰੀਜ਼ਾਂ ਨੂੰ ਪੋਸ਼ਣ ਕਿੱਟਾਂ ਵੰਡੀਆਂ ਅਗਲੀ ਖ਼ਬਰ ਸ੍ਰੀ ਚਮਕੌਰ ਸਾਹਿਬ ਦੇ ਸਬ ਡਵੀਜ਼ਨਲ ਹਸਪਤਾਲ ਵਿਚ ਵਿਸ਼ਵ ਹੈਪੇਟਾਈਟਸ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।