03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-07-2026

ਖ਼ਾਲਸਾ ਕਾਲਜ ਦੇ 267 ਵਿਦਿਆਰਥੀਆਂ ਨੇ ਕਰੀਬ 78 ਲੱਖ ਰੁਪਏ ਦਾ ਵਜ਼ੀਫ਼ਾ ਕੀਤਾ ਪ੍ਰਾਪਤ

ਅਜੀਤ ਡੈਸਕ 30-07-2026
ਸ੍ਰੀ ਅਨੰਦਪੁਰ ਸਾਹਿਬ, 29 ਜੁਲਾਈ (ਜੇ ਐਸ ਨਿੱਕੂਵਾਲ)-ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਖ਼ਾਲਸਾ ਕਾਲਜ ਦੇ ਹੋਣਹਾਰ ਅਤੇ ਲੋੜਵੰਦ ਵਿਦਿਆਰਥੀਆਂ ਲਈ ਅਮਰੀਕਾ ਸਥਿਤ ਸਿੱਖ ਹਿਊਮਨ ਡਿਵੈਲਪਮੈਂਟ ਫਾਊਂਡੇਸ਼ਨ ਵਲੋਂ ਵਜ਼ੀਫ਼ੇ ਦੀ ਦੂਜੀ ਕਿਸ਼ਤ ਜਾਰੀ ਕੀਤੀ ਗਈ ਹੈ। ਜਿਸ ਤਹਿਤ 151 ਵਿਦਿਆਰਥੀਆਂ ਨੂੰ 40 ਲੱਖ 80 ਹਜ਼ਾਰ ਰੁਪਏ ਦੀ ਵਜ਼ੀਫ਼ਾ ਰਾਸ਼ੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪਹਿਲੀ ਕਿਸ਼ਤ ਵਿਚ 116 ਵਿਦਿਆਰਥੀਆਂ ਨੂੰ 37 ਲੱਖ 10 ਹਜ਼ਾਰ ਰੁਪਏ ਦਾ ਵਜ਼ੀਫ਼ਾ ਜਾਰੀ ਕੀਤਾ ਗਿਆ ਸੀ।ਜਿਸ ਤਹਿਤ ਹੁਣ ਤੱਕ 267 ਵਿਦਿਆਰਥੀਆਂ ਨੂੰ ਕਰੀਬ 78 ਲੱਖ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾ ਚੁੱਕੀ ਹੈ।ਇਸ ਸਬੰਧੀ ਫਾਊਂਡੇਸ਼ਨ ਦੇ ਕਾਰਜਕਾਰੀ ਨਿਰਦੇਸ਼ਕ ਅਤੇ ਸਿੱਖ ਸਿੱਖਿਆ ਸੋਸਾਇਟੀ ਚੰਡੀਗੜ੍ਹ ਦੇ ਮੈਂਬਰ ਗੁਰਬੀਰ ਸਿੰਘ ਬਰਾੜ ਨੇ ਕਿਹਾ ਕਿ ਫਾਊਂਡੇਸ਼ਨ ਨੇ 1999 ਵਿਚ ਸਿਰਫ਼ 22 ਵਿਦਿਆਰਥੀਆਂ ਨਾਲ ਵਜ਼ੀਫ਼ਾ ਮਿਸ਼ਨ ਸ਼ੁਰੂ ਕੀਤਾ ਸੀ, ਜੋ ਹੁਣ ਤੱਕ 13,000 ਵਿਦਿਆਰਥੀਆਂ ਤੱਕ ਪਹੁੰਚ ਚੁੱਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇਸ ਵਜ਼ੀਫ਼ੇ ਨੂੰ ਸਮਾਜ ਦੇ ਵਿਸ਼ਵਾਸ ਦੀ ਨਿਸ਼ਾਨੀ ਸਮਝਦਿਆਂ ਮਿਹਨਤ, ਇਮਾਨਦਾਰੀ ਅਤੇ ਉੱਚੇ ਕਿਰਦਾਰ ਨਾਲ ਅੱਗੇ ਵਧਣ ਅਤੇ ਭਵਿੱਖ ਵਿਚ ਲੋੜਵੰਦਾਂ ਦੀ ਸਹਾਇਤਾ ਕਰਨ ਲਈ ਪ੍ਰੇਰਿਆ। ਉਨ੍ਹਾਂ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਖ਼ਾਲਸਾ ਕਾਲਜ ਸੂਬੇ ਦਾ ਪਹਿਲਾ ਕਾਲਜ ਬਣਿਆ ਹੈ ਜਿਸਦੇ 267 ਵਿਦਿਆਰਥੀਆਂ ਨੂੰ ਇਹ ਵਜ਼ੀਫ਼ਾ ਰਾਸ਼ੀ ਦਿੱਤੀ ਗਈ ਹੈ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਫਾਊਂਡੇਸ਼ਨ ਵਲੋਂ ਦਿੱਤਾ ਜਾ ਰਿਹਾ ਇਹ ਵਜ਼ੀਫ਼ਾ ਆਰਥਿਕ ਤੌਰ ‘ਤੇ ਕਮਜ਼ੋਰ ਪਰੰਤੂ ਪੜ੍ਹਾਈ ਵਿਚ ਮਿਹਨਤੀ ਅਤੇ ਪ੍ਰਤਿਭਾਵਾਨ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਹਰ ਵਿਦਿਆਰਥੀ ਨੂੰ 25 ਹਜ਼ਾਰ ਤੋਂ 40 ਹਜ਼ਾਰ ਰੁਪਏ ਤੱਕ ਦਾ ਵਜ਼ੀਫ਼ਾ ਦਿੱਤਾ ਗਿਆ ਹੈ, ਜਦਕਿ ਜਿਨ੍ਹਾਂ ਵਿਦਿਆਰਥੀਆਂ ਦੇ ਪਿਤਾ ਦਾ ਦੇਹਾਂਤ ਹੋ ਚੁੱਕਾ ਹੈ, ਉਨ੍ਹਾਂ ਨੂੰ ਘੱਟੋ-ਘੱਟ 40 ਹਜ਼ਾਰ ਰੁਪਏ ਦੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।ਉਨ੍ਹਾਂ ਫਾਊਂਡੇਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਪੇਂਡੂ ਅਤੇ ਸੀਮਤ ਆਮਦਨ ਵਾਲੇ ਪਰਿਵਾਰਾਂ ਦੇ ਵਿਦਿਆਰਥੀਆਂ ਦੀ ਉੱਚ ਸਿੱਖਿਆ ਦਾ ਸੁਪਨਾ ਸਾਕਾਰ ਹੋ ਰਿਹਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਸੰਦੀਦਾ ਕੋਰਸਾਂ ਵਿਚ ਦਾਖਲਾ ਲੈ ਕੇ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ।
ਪਿਛਲੀ ਖ਼ਬਰ ਪਿੰਡ ਦਬੁਰਜੀ ਵਿਚ ਦਰਜਨਾਂ ਪਰਿਵਾਰ ਲਾਲਪੁਰਾ ਦੀ ਅਗਵਾਈ ’ਚ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਵਿਸ਼ਵ ਹੈਪੇਟਾਈਟਸ ਦਿਵਸ ਮੌਕੇ ਲੋਕਾਂ ਨੂੰ ਜਾਗਰੂਕ ਕਰਕੇ ਸਾਵਧਾਨੀਆਂ ਅਪਣਾਉਣ ਦਾ ਦਿੱਤਾ ਸੁਨੇਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।