ਸ੍ਰੀ ਅਨੰਦਪੁਰ ਸਾਹਿਬ, 29 ਜੁਲਾਈ (ਕਰਨੈਲ ਸਿੰਘ)-ਸਫ਼ਾਈ ਕਰਮਚਾਰੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ‘ਤੇ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਵਲੋਂ ਅੱਜ ਸਾਰਾ ਦਿਨ ਬਜਾਰ ਬੰਦ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਹ ਜਾਣਕਾਰੀ ਵਪਾਰ ਮੰਡਲ ਸ੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੋੜਾ, ਪ੍ਰਿਤਪਾਲ ਸਿੰਘ ਗੰਡਾ, ਦੀਪਕ ਆਂਗਰਾ ਤੇ ਵਲੋਂ ਸਾਂਝੇ ਤੌਰ ‘ਤੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੂਬੇ ਦੇ ਸਫ਼ਾਈ ਕਰਮਚਾਰੀ ਆਪਣੀ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਹੜਤਾਲ ‘ਤੇ ਚੱਲ ਰਹੇ ਹਨ। ਉਨ੍ਹਾਂ ਵਲੋਂ 30 ਜੁਲਾਈ ਦਿਨ ਵੀਰਵਾਰ ਨੂੰ ਸਮੂਹ ਪੰਜਾਬ ਬੰਦ ਰੱਖਣ ਦਾ ਸੱਦਾ ਦਿੱਤਾ ਗਿਆ ਹੈ ਜਿਸ ਨੂੰ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਵਲੋਂ ਇੱਕ ਜ਼ਰੂਰੀ ਮੀਟਿੰਗ ਗੁਰਦੁਆਰਾ ਭੋਰਾ ਸਾਹਿਬ ਵਿਖੇ ਕੀਤੀ ਗਈ ਜਿਸ ‘ਚ ਫ਼ੈਸਲਾ ਕੀਤਾ ਗਿਆ ਕਿ 30 ਜੁਲਾਈ ਦਿਨ ਵੀਰਵਾਰ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੇ ਬਜ਼ਾਰ ਤੇ ਦੁਕਾਨਾਂ ਬੰਦ ਰੱਖੀਆਂ ਜਾਣਗੀਆਂ। ਇਸ ਮੌਕੇ ਉਕਤ ਤੋਂ ਇਲਾਵਾ ਜਸਪਾਲ ਸਿੰਘ ਅਰੋੜਾ ਸਕੱਤਰ ਵਪਾਰ ਮੰਡਲ, ਕੌਂਸਲਰ ਜਤਿਨ ਕੌਸ਼ਲ, ਕੌਂਸਲਰ ਸੁਨੀਲ ਅਡਵਾਲ, ਤਜਿੰਦਰ ਸਿੰਘ ਚੰਨ, ਕੈਮੀ ਅਰੋੜਾ, ਹਰਪ੍ਰੀਤ ਸਿੰਘ ਬੇਦੀ, ਜਸਵਿੰਦਰ ਪਾਲ ਸਿੰਘ ਬਿੱਟੂ, ਆਸ਼ੂ ਧੀਮਾਨ, ਜਗਜੀਤ ਸਿੰਘ ਬਿੱਲਾ ਆਦਿਕ ਤੋਂ ਇਲਾਵਾ ਵੱਡੀ ਗਿਣਤੀ ਵਿਚ ਦੁਕਾਨਦਾਰ ਹਾਜ਼ਰ ਸਨ।