08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਬੀ. ਬੀ. ਐਮ. ਬੀ. ਸਕੂਲ ਨੇ ਤੋੜਿਆ ਤਿੰਨ ਸਾਲਾਂ ਦਾ ਰਿਕਾਰਡ

ਅਜੀਤ ਡੈਸਕ 31-07-2026
ਢੇਰ, 30 ਜੁਲਾਈ (ਸ਼ਿਵ ਕੁਮਾਰ ਕਾਲੀਆ)- ਜ਼ੋਨਲ ਪੱਧਰ ਦੀਆਂ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਬੀ.ਬੀ. ਐਮ.ਬੀ. ਸਕੂਲ ਬਾਸੋਵਾਲ ਕਲੋਨੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-14 ਵਰਗ ਵਿਚ ਪਹਿਲਾ ਸਥਾਨ ਹਾਸਲ ਕਰਕੇ ਇਤਿਹਾਸ ਰਚ ਦਿੱਤਾ। ਟੀਮ ਨੇ ਫਾਈਨਲ ਮੁਕਾਬਲੇ ਵਿਚ ਆਦਰਸ਼ ਸਕੂਲ ਨੂੰ ਹਰਾਉਂਦਿਆਂ ਪਿਛਲੇ ਤਿੰਨ ਸਾਲਾਂ ਤੋਂ ਚੱਲ ਰਹੇ ਉਸ ਦੇ ਦਬਦਬੇ ਨੂੰ ਖਤਮ ਕਰ ਦਿੱਤਾ। ਇਸੇ ਤਰ੍ਹਾਂ ਇੱਕ ਦਿਨ ਪਹਿਲਾਂ ਹੋਏ ਅੰਡਰ-14 ਕੁੜੀਆਂ ਦੇ ਮੁਕਾਬਲੇ ਵਿਚ ਵੀ ਸਕੂਲ ਦੀਆਂ ਬੱਚੀਆਂ ਨੇ ਦੂਜਾ ਸਥਾਨ ਹਾਸਲ ਕੀਤਾ। ਬੀ. ਬੀ. ਐਮ. ਬੀ. ਸਕੂਲ ਦੇ ਖਿਡਾਰੀਆਂ ਨੇ ਸ਼ੁਰੂ ਤੋਂ ਅੰਤ ਤੱਕ ਅਨੁਸ਼ਾਸਨ, ਟੀਮ ਵਰਕ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਇਹ ਯਾਦਗਾਰ ਜਿੱਤ ਆਪਣੇ ਨਾਮ ਕੀਤੀ। ਇਸ ਜਿੱਤ ਨਾਲ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਜਦੋਂ ਕਿ ਇਹ ਸਭ ਤੋਂ ਛੋਟਾ ਸਕੂਲ ਹੈ ਜਿੱਥੇ ਅੱਠਵੀਂ ਜਮਾਤ ਤੱਕ ਕੁੱਲ 102 ਬੱਚੇ ਹਨ। ਸਕੂਲ ਪ੍ਰਬੰਧਕਾਂ ਅਤੇ ਕੋਚਾਂ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਖਿਡਾਰੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਸਰਪੰਚ ਲੱਕੀ ਕਪਿਲਾ ਗ੍ਰਾਮ ਪੰਚਾਇਤ ਬਾਸੋਵਾਲ ਅਤੇ ਬੀ.ਬੀ.ਐਮ.ਬੀ. ਦੇ ਸੀਨੀਅਰ ਅਧਿਕਾਰੀ ਗੁਰਚਰਨ ਸਿੰਘ ਨੇ ਬੱਚਿਆਂ ਦੇ ਪ੍ਰਦਰਸ਼ਨ ਨੂੰ ਦੇਖਦੇ ਹੋਏ ਸਕੂਲ ਨੂੰ ਕਬੱਡੀ ਦੀ ਨਰਸਰੀ ਦਾ ਨਾਮ ਦਿੱਤਾ।
ਪਿਛਲੀ ਖ਼ਬਰ ਪੇਪਰ ਲੀਕ ਮਾਮਲੇ ’ਤੇ ਯੂਥ ਕਾਂਗਰਸ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਫ਼ਾਈ ਸੇਵਕਾਂ ਨੂੰ ਪੰਜਾਬ ਸਰਕਾਰ ਪੱਕਾ ਰੁਜ਼ਗਾਰ ਦੇਵੇ- ਚੌਂਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।