08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਪਿੰਡ ਸ਼ਾਮਪੁਰਾ ਦੀਆਂ ਮੁੱਖ ਸੜਕਾਂ ਦੀ ਖਸਤਾ ਹਾਲਤ ਵੱਲ ਪ੍ਰਸ਼ਾਸਨ ਧਿਆਨ ਦੇਵੇ

ਅਜੀਤ ਡੈਸਕ 31-07-2026
ਰੂਪਨਗਰ, 30 ਜੁਲਾਈ (ਸਤਨਾਮ ਸਿੰਘ ਸੱਤੀ)-ਪਿੰਡ ਸ਼ਾਮਪੁਰਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਦੀ ਹਾਲਤ ਬਹੁਤ ਹੀ ਮਾੜੀ ਹੋ ਚੁੱਕੀ ਹੈ। ਥਾਂ-ਥਾਂ ਡੂੰਘੇ ਖੱਡੇ ਤੇ ਟੁੱਟੀਆਂ ਸੜਕਾਂ ਕਾਰਨ ਰਾਹਗੀਰਾਂ, ਸਕੂਲੀ ਵਿਦਿਆਰਥੀਆਂ ਅਤੇ ਵਾਹਨ ਚਾਲਕਾਂ ਨੂੰ ਹਰ ਰੋਜ਼ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਬਰਸਾਤ ਦੇ ਦਿਨਾਂ ਵਿਚ ਇਹ ਸੜਕਾਂ ਹੋਰ ਵੀ ਖ਼ਤਰਨਾਕ ਬਣ ਜਾਂਦੀਆਂ ਹਨ ਅਤੇ ਹਾਦਸਿਆਂ ਦਾ ਖ਼ਤਰਾ ਵੱਧ ਜਾਂਦਾ ਹੈ। ਇਸ ਬਾਰੇ ਨੌਜਵਾਨ ਸਭਾ ਪਿੰਡ ਸ਼ਾਮਪੁਰਾ ਦੇ ਮੈਂਬਰਾਂ ਨੇ ਹਲਕਾ ਵਿਧਾਇਕ ਦਿਨੇਸ਼ ਚੱਢਾ, ਬਲਾਕ ਸੰਮਤੀ ਦੇ ਨੁਮਾਇੰਦਿਆਂ, ਪਿੰਡ ਦੇ ਸਰਪੰਚ ਅਤੇ ਸਮੂਹ ਪੰਚਾਇਤ ਮੈਂਬਰਾਂ ਨੂੰ ਅਪੀਲ ਕੀਤੀ ਹੈ, ਕਿ ਇਸ ਗੰਭੀਰ ਸਮੱਸਿਆ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਪਿੰਡ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਅਤੇ ਨਵੀਂ ਉਸਾਰੀ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ, ਤਾਂ ਜੋ ਪਿੰਡ ਵਾਸੀਆਂ ਨੂੰ ਰਾਹਤ ਮਿਲ ਸਕੇ।
ਪਿਛਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ ਅਗਲੀ ਖ਼ਬਰ ਪੇਪਰ ਲੀਕ ਮਾਮਲੇ ’ਤੇ ਯੂਥ ਕਾਂਗਰਸ ਵਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।