08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸ੍ਰੀ ਚਮਕੌਰ ਸਾਹਿਬ ਵਿਖੇ ਬੰਦ ਨੂੰ ਭਰਵਾਂ ਹੁੰਗਾਰਾ, ਯੂਨੀਅਨ ਨੇ ਇਲਾਕਾ ਵਾਸੀਆਂ ਦਾ ਕੀਤਾ ਧੰਨਵਾਦ

ਅਜੀਤ ਡੈਸਕ 31-07-2026
ਸ੍ਰੀ ਚਮਕੌਰ ਸਾਹਿਬ, 30 ਜੁਲਾਈ (ਜਗਮੋਹਣ ਸਿੰਘ ਨਾਰੰਗ)-ਸਫ਼ਾਈ ਸੇਵਕ ਯੂਨੀਅਨ ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਵਲੋਂ ਅੱਜ ਸੂਬਾ ਕਮੇਟੀ ਦੇ ਸੱਦੇ ‘ਤੇ ਸਰਕਾਰ ਵਲੋਂ ਮੰਗਾਂ ਨੂੰ ਅਣਗੌਲੇ ਜਾਣ ਅਤੇ ਬਰਨਾਲਾ ਵਿਖੇ ਹੋਏ ਲਾਠੀਚਾਰਜ ਦੇ ਰੋਸ ਵਜੋਂ ਦਿੱਤੇ ਬੰਦ ਦੇ ਸੱਦੇ ਨੂੰ ਸ੍ਰੀ ਚਮਕੌਰ ਸਾਹਿਬ ਇਲਾਕੇ ਅੰਦਰ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਇਲਾਕੇ ਦੀਆਂ ਸਮੁੱਚੀਆਂ ਦੁਕਾਨਾਂ ਅਤੇ ਸਕੂਲ ਪੂਰੀ ਤਰਾਂ ਬੰਦ ਰਹੇ ਜਦਕਿ ਸਿਹਤ ਸੇਵਾਵਾਂ ਆਮ ਵਾਂਗ ਜਾਰੀ ਰਹੀਆਂ। ਇਸ ਦੌਰਾਨ ਬੱਸ ਸੇਵਾਵਾਂ ਵੀ ਬਹੁਤ ਘੱਟ ਸੀ। ਅੱਜ ਸਵੇਰੇ ਕੁੱਝ ਦੁਕਾਨਾਂ ਖੁੱਲ੍ਹੀਆਂ ਜਿਨ੍ਹਾਂ ਨੂੰ ਸਫ਼ਾਈ ਸੇਵਕਾਂ ਨੇ ਪੁੱਜ ਕੇ ਬੰਦ ਕਰਵਾ ਦਿੱਤਾ ‘ਤੇ ਖੁੱਲ੍ਹੀਆਂ ਦੁਕਾਨਾਂ ਦੇ ਮਾਲਕਾਂ ਨੂੰ ਸਹਿਯੋਗ ਦੇਣ ਦੀ ਮੰਗ ਕੀਤੀ। ਇਸ ਦੌਰਾਨ ਸਥਾਨਕ ਟੀ ਪੁਆਇੰਟ (ਘੋੜੇ ਵਾਲੇ ਚੌਂਕ) ਵਿਚ ਸਮੂਹ ਯੂਨੀਅਨ ਮੈਂਬਰਾਂ ਨੇ ਪ੍ਰਧਾਨ ਰਾਹੁਲ ਕੁਮਾਰ ਅਤੇ ਮੀਤ ਪ੍ਰਧਾਨ ਕੁਲਦੀਪ ਸਿੰਘ ਦੀ ਅਗਵਾਈ ਹੇਠ ਨੇ ਸਰਕਾਰ ਵਿਰੁੱਧ ਪ੍ਰਦਰਸ਼ਨ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਤੇ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ। ਪ੍ਰਧਾਨ ਰਾਹੁਲ ਕੁਮਾਰ ਨੇ ਕਿਹਾ ਕਿ ਸਮੁੱਚੀਆਂ ਮੰਗਾਂ ਸਬੰਧੀ ਸੂਬਾ ਕਮੇਟੀ ਹੁਣ ਆਰ ਪਾਰ ਦੀ ਲੜਾਈ ਲੜ ਰਹੀ ਹੈ, ਜਦੋਂ ਤੱਕ ਮੰਗਾਂ ਪੂਰੀ ਤਰਾਂ ਮੰਨੀਆਂ ਨਹੀਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਯੂਨੀਅਨ ਵਲੋਂ ਬੰਦ ਦੇ ਸੱਦੇ ਨੂੰ ਪੂਰਾ ਸਫਲ ਬਣਾਉਣ ਲਈ ਸਭਨਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਪਰਮਜੀਤ ਸਿੰਘ, ਗੁਰਦੇਵ ਸਿੰਘ, ਕਰਨੈਲ ਜੀਤ ਸਿੰਘ, ਵਿਨੇ ਕੁਮਾਰ, ਪਰਵਿੰਦਰ ਸਿੰਘ, ਕਾਲਾ ਅਕਰਮ, ਸਤਾਰ ਮੁਹੰਮਦ ਸਮੇਤ ਸਮੂਹ ਕਰਮਚਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਬੰਦ ਨੇ ਸਾਬਤ ਕਰ ਦਿੱਤਾ ਕਿ ਲੋਕ ਸਰਕਾਰ ਤੋਂ ਨਾਰਾਜ਼ ਹਨ- ਸੁਖਵਿੰਦਰ ਸਿੰਘ ਵਿਸਕੀ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1598.26 ਫੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।