02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨੰਗਲ ਕਤਲ ਕਾਂਡ ਦਾ ਪਰਦਾਫਾਸ਼, 3 ਮੁਲਜ਼ਮ ਗ੍ਰਿਫ਼ਤਾਰ, 7 ਨਾਜਾਇਜ਼ ਹਥਿਆਰਾਂ ਸਮੇਤ ਦੋ ਕਾਬੂ

ਅਜੀਤ ਡੈਸਕ 01-08-2026
ਰੂਪਨਗਰ, 31 ਜੁਲਾਈ (ਸਤਨਾਮ ਸਿੰਘ ਸੱਤੀ)- ਰੂਪਨਗਰ ਪੁਲਿਸ ਨੇ ਦੋ ਵੱਡੀਆਂ ਸਫ਼ਲਤਾਵਾਂ ਹਾਸਲ ਕਰਦਿਆਂ ਨੰਗਲ ਵਿਚ ਹੋਏ ਕਤਲ ਦੇ ਮਾਮਲੇ ਨੂੰ ਸੁਲਝਾ ਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਇਲਾਵਾ ਇੱਕ ਵੱਖਰੇ ਮਾਮਲੇ ਵਿਚ ਦੋ ਵਿਅਕਤੀਆਂ ਨੂੰ 7 ਨਾਜਾਇਜ਼ ਪਿਸਤੌਲਾਂ ਅਤੇ 6 ਜ਼ਿੰਦਾ ਕਾਰਤੂਸਾਂ ਸਮੇਤ ਕਾਬੂ ਕੀਤਾ ਗਿਆ ਹੈ। ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਐੱਸ. ਐੱਸ. ਪੀ. ਰੂਪਨਗਰ ਮਨਿੰਦਰ ਸਿੰਘ ਨੇ ਦੱਸਿਆ ਕਿ 28 ਜੁਲਾਈ ਨੂੰ ਪਿੰਡ ਪੱਟੀ (ਨੰਗਲ) ਨੇੜੇ ਐੱਸ. ਵਾਈ. ਐੱਲ. ਨਹਿਰ ਵਿਚੋਂ ਇਕ ਨਾ-ਮਾਲੂਮ ਵਿਅਕਤੀ ਦੀ ਲਾਸ਼ ਮਿਲੀ ਸੀ। ਲਾਸ਼ ਦੀ ਸ਼ਨਾਖਤ ਲਈ ਉਸ ਦੀ ਤਸਵੀਰ ਸੋਸ਼ਲ ਮੀਡੀਆ ‘ਤੇ ਪਾਈ ਗਈ, ਜਿਸ ਤੋਂ ਬਾਅਦ 30 ਜੁਲਾਈ ਨੂੰ ਮ੍ਰਿਤਕ ਦੀ ਪਤਨੀ ਨੀਰੂ ਬਾਲਾ ਨੇ ਉਸ ਦੀ ਪਛਾਣ ਆਪਣੇ ਪਤੀ ਬਲਵਿੰਦਰ ਪਾਲ ਵਜੋਂ ਕੀਤੀ। ਇਸ ਮਾਮਲੇ ਵਿੱਚ ਥਾਣਾ ਨੰਗਲ ਵਿਖੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਐੱਸ. ਪੀ. (ਇਨਵੈਸਟੀਗੇਸ਼ਨ) ਗੁਰਦੀਪ ਸਿੰਘ ਗੋਸਲ, ਡੀ. ਐੱਸ. ਪੀ. ਨੰਗਲ ਨਵੀਨਪਾਲ ਸਿੰਘ ਲਹਿਲ ਦੀ ਨਿਗਰਾਨੀ ਹੇਠ ਅਤੇ ਇੰਸਪੈਕਟਰ ਦਾਨਿਸ਼ਵੀਰ ਸਿੰਘ ਦੀ ਅਗਵਾਈ ਵਿਚ ਕੀਤੀ ਵਿਗਿਆਨਕ ਜਾਂਚ ਦੌਰਾਨ ਅਮਿਤੋਜ ਉਰਫ਼ ਤੋਜੀ, ਅਮਰਜੀਤ ਉਰਫ਼ ਜੱਜ ਅਤੇ ਗੌਰਵ ਉਰਫ਼ ਗੋਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਬਲਵਿੰਦਰ ਪਾਲ ਇਨ੍ਹਾਂ ਨਾਲ ਰਹਿੰਦਾ ਸੀ ਅਤੇ ਸ਼ਰਾਬ ਪੀਣ ਦੌਰਾਨ ਅਮਰਜੀਤ ਉਰਫ਼ ਜੱਜ ਨਾਲ ਉਸ ਦੀ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਇਸੇ ਰੰਜਿਸ਼ ਦੇ ਚੱਲਦਿਆਂ 28 ਜੁਲਾਈ ਨੂੰ ਮੁਲਜ਼ਮਾਂ ਨੇ ਉਸ ਨੂੰ ਵੱਧ ਨਸ਼ਾ ਕਰਵਾ ਕੇ ਮਾਰ ਦਿੱਤਾ ਅਤੇ ਸਬੂਤ ਮਿਟਾਉਣ ਲਈ ਲਾਸ਼ ਨਹਿਰ ਵਿੱਚ ਸੁੱਟ ਦਿੱਤੀ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਤਿੰਨ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਐੱਸ.ਐੱਸ.ਪੀ. ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਚੋਰੀ ਅਤੇ ਨਸ਼ਿਆਂ ਨਾਲ ਸਬੰਧਤ ਮਾਮਲੇ ਦਰਜ ਇੱਕ ਹੋਰ ਮਾਮਲੇ ਵਿੱਚ ਐੱਸ.ਐੱਸ.ਪੀ. ਨੇ ਦੱਸਿਆ ਕਿ ਡੀ. ਐੱਸ. ਪੀ. (ਡਿਟੈਕਟਿਵ) ਰਾਜਪਾਲ ਸਿੰਘ ਗਿੱਲ ਦੀ ਅਗਵਾਈ ਹੇਠ ਸੀ.ਆਈ.ਏ. ਰੂਪਨਗਰ ਦੀ ਟੀਮ ਨੇ ਆਈ.ਆਈ.ਟੀ. ਰੋਡ ਨੇੜੇ ਨਾਕਾਬੰਦੀ ਦੌਰਾਨ ਲਖਵਿੰਦਰ ਸਿੰਘ ਉਰਫ਼ ਲੱਖਾ ਅਤੇ ਰਮਨ ਉਰਫ਼ ਖਾਨ, ਵਾਸੀ ਨਾਲਾਗੜ੍ਹ (ਹਿਮਾਚਲ ਪ੍ਰਦੇਸ਼), ਨੂੰ ਇੱਕ ਬ੍ਰੇਜ਼ਾ ਕਾਰ (ਨੰਬਰ HP17E9384) ਸਮੇਤ ਕਾਬੂ ਕੀਤਾ। ਤਲਾਸ਼ੀ ਦੌਰਾਨ ਦੋਵਾਂ ਕੋਲੋਂ 7 ਨਾਜਾਇਜ਼ ਪਿਸਤੌਲ ਅਤੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਸਿਟੀ ਰੂਪਨਗਰ ਵਿਚ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀਆਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ ਉਨ੍ਹਾਂ ਦੇ ਬੈਕਵਰਡ ਅਤੇ ਫਾਰਵਰਡ ਨੈੱਟਵਰਕ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਇਸ ਮਾਮਲੇ ਵਿੱਚ ਹੋਰ ਵੀ ਅਹਿਮ ਖੁਲਾਸੇ ਹੋਣਗੇ। ਐੱਸ.ਐੱਸ.ਪੀ. ਮਨਿੰਦਰ ਸਿੰਘ ਨੇ ਕਿਹਾ ਕਿ ਰੂਪਨਗਰ ਪੁਲਿਸ ਅਪਰਾਧ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਜਾਰੀ ਰੱਖੇਗੀ ਅਤੇ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ।
ਪਿਛਲੀ ਖ਼ਬਰ ਸਰਕਾਰ ਦੇ ਲਾਰਿਆਂ ਤੋਂ ਅੱਕੇ ਜਲ ਸਪਲਾਈ ਮੁਲਾਜ਼ਮ ਟੈਂਕੀ ’ਤੇ ਚੜ੍ਹ ਕਰਨਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜ਼ਿਲ੍ਹਾ ਯੂਥ ਪ੍ਰਧਾਨ ਅਮਰ ਸੰਘੇੜਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।