02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨਗਰ ਕੌਂਸਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਦਾ ਤਾਜਪੋਸ਼ੀ ਸਮਾਗਮ ਕਰਵਾਇਆ

ਅਜੀਤ ਡੈਸਕ 01-08-2026
ਸ੍ਰੀ ਚਮਕੌਰ ਸਾਹਿਬ,31 ਜੁਲਾਈ (ਜਗਮੋਹਣ ਸਿੰਘ ਨਾਰੰਗ)- ਆਮ ਆਦਮੀ ਪਾਰਟੀ ਨਾਲ ਸਬੰਧਿਤ ਚੁਣੇ ਗਏ ਨਗਰ ਕੌਸ਼ਲ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦਾ ਅੱਜ ਤਾਜਪੋਸ਼ੀ ਸਮਾਗਮ ਕਰਵਾਇਆ ਗਿਆ। ਜਿਸ ਵਿਚ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਬੀਰਦਵਿੰਦਰ ਸਿੰਘ ਬੱਲਾਂ ਨੇ ਇਨ੍ਹਾਂ ਤਿੰਨਾਂ ਨੂੰ ਕੁਰਸੀ ’ਤੇ ਬਠਾਇਆ ਅਤੇ ਅਸ਼ੀਰਵਾਦ ਦਿੱਤਾ। ਇਸ ਤੋਂ ਪਹਿਲਾਂ ਨਗਰ ਕੌਂਸਲ ਦਫ਼ਤਰ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਜਾਪ ਕਰਵਾਏ ਗਏ ਤੇ ਰਾਗੀ ਸਿੰਘਾਂ ਵਲੋਂ ਕੀਰਤਨ ਕੀਤਾ ਗਿਆ। ਇਸ ਮੌਕੇ ਬੁਲਾਰਿਆਂ ਨੇ ਪ੍ਰਧਾਨ ਵਿਸ਼ਾਲ ਕਸਯੱਪ, ਸੀਨੀਅਰ ਮੀਤ ਪ੍ਰਧਾਨ ਚਹਿਲ ਸਿੰਘ ਭੰਗੂ ਅਤੇ ਮੀਤ ਪ੍ਰਧਾਨ ਪਰਮਿੰਦਰ ਕੌਰ ਨੂੰ ਵਧਾਈ ਦਿੱਤੀ ਤੇ ਇਤਿਹਾਸਕ ਨਗਰ ਸ੍ਰੀ ਚਮਕੌਰ ਸਾਹਿਬ ਦਾ ਬਿਨ੍ਹਾ ਕਿਸੇ ਭੇਦਭਾਵ ਦੇ ਵਿਕਾਸ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਪ੍ਰਧਾਨ ਵਿਸ਼ਾਲ ਕਸਯੱਪ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਬੀਰ ਦਵਿੰਦਰ ਸਿੰਘ ਬੱਲਾਂ ਸਮੇਤ ਸਭਨਾ ਦਾ ਧੰਨਵਾਦ ਕੀਤਾ ਤੇ ਵਿਸ਼ਵਾਸ਼ ਦਵਾਇਆ ਕਿ ਉਹ ਸ਼ਹਿਰ ਦੇ ਵਿਕਾਸ ਨੂੰ ਤਰਜੀਹ ਦੇਣਗੇ। ਮੰਚ ਸੰਚਾਲਨ ਦੀ ਭੂਮਿਕਾ ਸਾਬਕਾ ਕੌਂਸਲਰ ਮੁਨਿਤ ਕੁਮਾਰ ਮੰਟੂ ਵਲੋਂ ਅਦਾ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸੰਤ ਬਾਬਾ ਗੁਰਮੇਲ ਸਿੰਘ ਖ਼ਾਲਸਾ ਨੇ ਅਹੁਦੇਦਾਰਾਂ ਨੂੰ ਸਿਰਪਾਓ ਬਖਸ਼ਿਸ਼ ਕੀਤੇ ਤੇ ਅਸ਼ੀਰਵਾਦ ਦਿੱਤਾ। ਉਪਰੋਕਤ ਆਗੂਆਂ/ਅਹੁਦੇਦਾਰਾਂ ਤੋਂ ਇਲਾਵਾ ਜਗਤਾਰ ਸਿੰਘ ਘੰੜੂਆਂ, ਅਜੀਤ ਕਸਯੱਪ, ਕੌਂਸਲਰ ਰੀਤਾ ਕਸਯੱਪ, ਪਵਨ ਕੌਰ, ਸਰਬਜੀਤ ਸਿੰਘ ਕਾਲਾ, ਭੁਪਿੰਦਰ ਸਿੰਘ ਭੂਰਾ, ਨਿਰਪਾਲ ਸਿੰਘ ਮੰਡੇਰ,ਬਲਜੀਤ ਸਿੰਘ ਨੱਤ,ਗੁਰੀ ਕੰਧੋਲਾ, ਸਾਬਕਾ ਸਰਪੰਚ ਅਜੀਤ ਸਿੰਘ ਜੀਤੀ, ਸ਼ਹਿਰ ਵਾਸੀ, ‘ਆਪ’ ਆਗੂ ਵੱਡੀ ਗਿਣਤੀ ਵਿਚ ਹਾਜਰ ਸਨ।
ਪਿਛਲੀ ਖ਼ਬਰ ਪ੍ਰਾਈਮੋ ਕੈਮੀਕਲਜ਼ ਲਿਮਟਿਡ ਨੇ 1001 ਬੂਟੇ ਲਗਾ ਕੇ ਵਾਤਾਵਰਨ ਸੰਭਾਲ ਦਾ ਦਿੱਤਾ ਮਜ਼ਬੂਤ ਸਨੇਹਾ ਅਗਲੀ ਖ਼ਬਰ ਸ਼ਮਸ਼ਾਨਘਾਟ ਨੂੰ ਜਾਂਦੇ ਰਸਤੇ ਦੀ ਹਾਲਤ ਬਣੀ ਤਰਸਯੋਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।