02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਵਿਦਿਆਰਥੀਆਂ ਦੇ ਵੱਖ-ਵੱਖ ਵਿਸ਼ਿਆਂ ਦੇ ਮੁਕਾਬਲੇ ਕਰਵਾਏ

ਅਜੀਤ ਡੈਸਕ 01-08-2026
ਢੇਰ, 31 ਜੁਲਾਈ (ਸ਼ਿਵ ਕੁਮਾਰ ਕਾਲੀਆ)-ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਵੜੀ ਵਿਖੇ ਇੰਟਰ ਹਾਊਸ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਦੇ ਵਿਚ ਸਕੂਲ ਦੇ ਚਾਰ ਹਾਊਸ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ, ਸਾਹਿਬਜ਼ਾਦਾ ਜੁਝਾਰ ਸਿੰਘ ਹਾਊਸ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਹਾਊਸ, ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਦੇ ਵਿਦਿਆਰਥੀਆਂ ਨੇ ਅਲੱਗ-ਅਲੱਗ ਮੁਕਾਬਲਿਆਂ ਦੇ ਵਿਚ ਭਾਗ ਲਿਆ। ਜਿਨ੍ਹਾਂ ਦੇ ਵਿਚ ਵੱਖ-ਵੱਖ ਵਿਸ਼ਿਆਂ ਦੇ ਮੁਕਾਬਲੇ ਕਰਵਾਏ ਗਏ। ਜਿਹੜੇ ਵਿਦਿਆਰਥੀ ਇਹਨਾਂ ਮੁਕਾਬਲਿਆਂ ਦੇ ਵਿਚੋਂ ਪਹਿਲੇ, ਦੂਸਰੇ, ਤੀਸਰੇ ਸਥਾਨ ‘ਤੇ ਆਏ ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਹਰਪ੍ਰੀਤ ਕੌਰ ਅਤੇ ਸਮੂਹ ਸਟਾਫ਼ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਵਾਸਤੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ।
ਪਿਛਲੀ ਖ਼ਬਰ ਖ਼ਾਲਸਾ ਸਕੂਲ ਵਿਖੇ ਤੀਜੇ ਦਿਨ ਲੜਕਿਆਂ ਦੇ ਖੇਡ ਮੁਕਾਬਲੇ ਕਰਵਾਏ ਅਗਲੀ ਖ਼ਬਰ ਰੂਪਨਗਰ ਦੇ ਵਕੀਲਾਂ ਦੀਆਂ ਸਮੱਸਿਆਵਾਂ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਕੋਲ ਉਠਾਈਆਂ-ਲਾਲਪੁਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।