ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨ ਕੇ ਪੁਲਿਸ ਜਬਰ ਰੋਕਿਆ ਜਾਵੇ- ਕਾ. ਸੁਰਜੀਤ ਸਿੰਘ ਢੇਰ
ਅਜੀਤ ਡੈਸਕ
01-08-2026
ਕਾਮਰੇਡ ਢੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ, ਕਿ ਪੰਜਾਬ ਵਿਚ ਧਰਨੇ-ਮੁਜ਼ਾਹਰਿਆਂ ਦੀ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਗੱਲਬਾਤ ਰਾਹੀਂ ਕੀਤਾ ਜਾਵੇਗਾ, ਪਰ ਅੱਜ ਹਾਲਾਤ ਇਹ ਹਨ, ਕਿ ਜਦੋਂ ਕਰਮਚਾਰੀ ਅਤੇ ਮਜ਼ਦੂਰ ਵਰਗ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਦਾ ਹੈ ਤਾਂ ਸਰਕਾਰ ਗੱਲਬਾਤ ਦੀ ਬਜਾਏ ਪੁਲਿਸ ਬਲ ਦੇ ਸਹਾਰੇ ਅੰਦੋਲਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਅਤੇ ਪੁਲਿਸ ਜਬਰ ਦਾ ਸਿਲਸਿਲਾ ਨਾ ਰੁਕਿਆ ਤਾਂ ਲੋਕ ਸੰਘਰਸ਼ ਹੋਰ ਤੇਜ਼ ਹੋਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।