ਬੀਬੀ ਮਨਜੀਤ ਕੌਰ ਦਾ ਸੇਵਾ ਮੁਕਤੀ ’ਤੇ ਸਨਮਾਨ
ਸ੍ਰੀ ਅਨੰਦਪੁਰ ਸਾਹਿਬ, 1 ਅਗਸਤ (ਕਰਨੈਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸਥਾਨਕ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੀ ਸੇਵਾਦਾਰਨੀ ਬੀਬੀ ਮਨਜੀਤ ਕੌਰ ਦਾ ਸੇਵਾ ਮੁਕਤੀ ‘ਤੇ ਵਿਸ਼ੇਸ਼ ਸਨਮਾਨ ਕੀਤਾ ਗਿਆ। ਬੀਬੀ ਮਨਜੀਤ ਕੌਰ ਵਲੋਂ 2006 ਤੋਂ ਸਕੂਲ ਵਿਖੇ ਸੇਵਾਵਾਂ ਸ਼ੁਰੂ ਕੀਤੀਆਂ ਸਨ ਅਤੇ ਉਹ 20 ਸਾਲ ਦੀ ਸੇਵਾ ਉਪਰੰਤ ਸੇਵਾ ਮੁਕਤ ਹੋਏ ਹਨ।
ਅਜੀਤ ਡੈਸਕ
02-08-2026