36.70 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਥਾਣਾ ਵਿਖੇ ਆਧੁਨਿਕ ਖੇਡ ਸਟੇਡੀਅਮ ਦਾ ਨਿਰਮਾਣ ਸ਼ੁਰੂ
ਨੂਰਪੁਰ ਬੇਦੀ, 1 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਥਾਣਾ ਵਿਖੇ ਆਧੁਨਿਕ ਖੇਡ ਸਟੇਡੀਅਮ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਬਲਾਕ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ।
—
— ਪਿਤਾ — ਬਲਵਿੰਦਰ ਸਿੰਘ —ਮਾਤਾ — ਮਨਜੀਤ ਕੌਰ — ਵਾਸੀ — ਪਿੰਡ ਰਾਏਪੁਰ ਸ੍ਰੀ ਚਮਕੌਰ ਸਾਹਿਬ, ਰੂਪਨਗਰ
— ਪਿਤਾ — ਗੁਰਜੀਤ ਸਿੰਘ ਸੈਣੀ — ਮਾਤਾ — ਦਲਜੀਤ ਕੌਰ — ਵਾਸੀ — ਪਿੰਡ ਮੂਸਾਪੁਰ, ਨੂਰਪੁਰ ਬੇਦੀ
02-08-2026
ਨੂਰਪੁਰ ਬੇਦੀ, 1 ਅਗਸਤ (ਰਾਜੇਸ਼ ਚੌਧਰੀ ਤਖਤਗੜ੍ਹ)-ਹਲਕਾ ਵਿਧਾਇਕ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪਿੰਡਾਂ ਵਿਚ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪਿੰਡ ਥਾਣਾ ਵਿਖੇ ਆਧੁਨਿਕ ਖੇਡ ਸਟੇਡੀਅਮ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ। ਬਲਾਕ ਸੰਮਤੀ ਮੈਂਬਰ ਤਿਲਕ ਰਾਜ ਪੰਮਾ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਦੀ ਰਸਮੀ ਸ਼ੁਰੂਆਤ ਕੀਤੀ ਗਈ। ਪਿੰਡ ਵਾਸੀਆਂ ਨੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਇਸ ਨੂੰ ਨੌਜਵਾਨਾਂ ਲਈ ਲਾਹੇਵੰਦ ਕਦਮ ਕਰਾਰ ਦਿੱਤਾ। ਤਿਲਕ ਰਾਜ ਪੰਮਾ ਅਤੇ ਹੋਰ ਪਤਵੰਤਿਆਂ ਨੇ ਦੱਸਿਆ ਕਿ ਕਰੀਬ 36.70 ਲੱਖ ਰੁਪਏ ਦੀ ਲਾਗਤ ਨਾਲ ਇਸ ਖੇਡ ਸਟੇਡੀਅਮ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਚੱਢਾ ਦੀ ਸੋਚ ਅਨੁਸਾਰ ਪਿੰਡਾਂ ਵਿਚ ਸ਼ਹਿਰੀ ਪੱਧਰ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਉਤਸ਼ਾਹਿਤ ਕਰਨ ਨਾਲ ਨੌਜਵਾਨਾਂ ਵਿਚ ਅਨੁਸ਼ਾਸਨ, ਸਿਹਤਮੰਦ ਜੀਵਨ ਸ਼ੈਲੀ ਅਤੇ ਮੁਕਾਬਲੇ ਦੀ ਭਾਵਨਾ ਵਿਕਸਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਟੇਡੀਅਮ ਵਿਚ ਖਿਡਾਰੀਆਂ ਦੀਆਂ ਸਹੂਲਤਾਂ ਨੂੰ ਧਿਆਨ ਵਿਚ ਰੱਖਦਿਆਂ ਪੀਣ ਵਾਲੇ ਸਾਫ਼ ਪਾਣੀ ਦੀ ਵਿਵਸਥਾ, ਮੱਡ ਟਰੈਕ, ਆਧੁਨਿਕ ਟਾਇਲਟ ਬਲਾਕ, ਵਾਲੀਬਾਲ ਅਤੇ ਫੁੱਟਬਾਲ ਗਰਾਊਂਡ, ਛੋਟੇ ਬੱਚਿਆਂ ਲਈ ਵੱਖਰਾ ਖੇਡ ਕੈਂਪਸ, ਸਪਰਿੰਕਲਰ ਸਿਸਟਮ ਰਾਹੀਂ ਸਿੰਚਾਈ ਦੀ ਵਿਵਸਥਾ, ਉੱਚ ਗੁਣਵੱਤਾ ਵਾਲਾ ਹਰਾ ਘਾਹ ਅਤੇ ਸੁਰੱਖਿਆ ਲਈ ਚੇਨ ਲਿੰਕ ਫੈਂਸਿੰਗ ਸਮੇਤ ਚਾਰਦੀਵਾਰੀ ਦਾ ਨਿਰਮਾਣ ਕੀਤਾ ਜਾਵੇਗਾ। ਇਸ ਮੌਕੇ ਦਰਸ਼ਨ ਸਿੰਘ ਪੰਚ, ਅਵਤਾਰ ਸਿੰਘ, ਬਿੱਟੂ ਸੈਣੀ ਪੰਚ, ਕੁਲਬੀਰ ਸਿੰਘ, ਸੂਬੇਦਾਰ ਕਿਸ਼ਨ ਚੰਦ, ਮਨੀਸ਼ ਸ਼ਰਮਾ, ਹਰਬੰਸ ਸ਼ਰਮਾ, ਰੋਹਿਤ ਸ਼ਰਮਾ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।